Ludhiana news: ਲੁਧਿਆਣਾ 'ਚ ਪੁਲਿਸ ਅਤੇ ਲੁੱਟ-ਖੋਹ ਦੇ ਦੋਸ਼ੀਆਂ ਵਿਚਾਲੇ ਕਰਾਸ ਫਾਇਰਿੰਗ ਹੋ ਗਈ ਹੈ। ਇਹ ਗੋਲੀਬਾਰੀ ਕੋਹਾੜਾ-ਮਾਛੀਵਾੜਾ ਰੋਡ 'ਤੇ ਚੱਲ ਰਹੀ ਹੈ। ਫਿਲਹਾਲ ਕਿਸੇ ਪੁਲਿਸ ਅਧਿਕਾਰੀ ਨੇ ਇਸ ਦੀ ਪੁਸ਼ਟੀ ਨਹੀਂ ਕੀਤੀ ਹੈ।
ਹਾਲਾਂਕਿ, ਸੂਤਰਾਂ ਅਨੁਸਾਰ ਪੁਲਿਸ ਗੰਨ ਪੁਆਇੰਟ ’ਤੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਕੁਝ ਮੁਲਜ਼ਮਾਂ ਦੀ ਭਾਲ ਕਰ ਰਹੀ ਸੀ। ਪੁਲੀਸ ਉਨ੍ਹਾਂ ਦਾ ਪਿੱਛਾ ਕਰਦੀ ਹੋਈ ਇੱਥੇ ਪੁੱਜੀ, ਜਿਸ ਤੋਂ ਬਾਅਦ ਦੋਵਾਂ ਪਾਸਿਆਂ ਤੋਂ ਗੋਲੀਬਾਰੀ ਹੋਈ।
ਮੁੱਢਲੀ ਜਾਣਕਾਰੀ ਅਨੁਸਾਰ ਮੁਲਜ਼ਮਾਂ ਨੇ ਫੋਕਲ ਪੁਆਇੰਟ ਵਿੱਚ ਸ਼ਰਾਬ ਦੇ ਠੇਕੇ ’ਤੇ ਗੋਲੀਆਂ ਚਲਾਈਆਂ। ਉਨ੍ਹਾਂ ਨੇ ਸ਼ਰਾਬ ਦੇ ਠੇਕੇਦਾਰ, ਕੈਮਿਸਟ ਅਤੇ ਮਨੀ ਐਕਸਚੇਂਜਰ 'ਤੇ ਗੋਲੀਆਂ ਚਲਾ ਦਿੱਤੀਆਂ ਸਨ। ਪੁਲਿਸ ਕਮਿਸ਼ਨਰ ਕੁਲਦੀਪ ਚਾਹਲ ਮੌਕੇ 'ਤੇ ਪਹੁੰਚ ਗਏ ਹਨ।
ਇਹ ਵੀ ਪੜ੍ਹੋ: Amritsar News: ਨਸ਼ਿਆਂ ਦੇ ਕੇਸ ਨੂੰ ਲੈ ਕੇ ਐਕਸ਼ਨ ਮੋਡ 'ਚ ਪੰਜਾਬ ਪੁਲਿਸ, ਮਜੀਠੀਆ ਤੋਂ ਬਾਅਦ ਬੋਨੀ ਅਜਨਾਲਾ 'ਤੇ ਸ਼ਿਕੰਜਾ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।