ਪੜਚੋਲ ਕਰੋ

Punjab Debate: ਸਾਬਕਾ ਸੀਐਮ ਚਰਨਜੀਤ ਸਿੰਘ ਚੰਨੀ ਦੀ ਲੁਧਿਆਣਾ 'ਚ ਐਂਟਰੀ ਬੈਨ, ਚੰਨੀ ਦੇ ਕਾਫਿਲੇ ਨੂੰ ਵਾਪਸ ਮੋੜਿਆ !

Charanjit Singh Channi Entry ban:  ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਮੈਂ ਡਿਬੇਟ ਵਿੱਚ ਸ਼ਾਮਲ ਹੋਣ ਦੇ ਲਈ ਲੁਧਿਆਣਾ ਪਹੁੰਚਿਆਂ ਸੀ ਪਰ ਮੈਨੂੰ ਲੁਧਿਆਣਾ ਵਿੱਚ ਐਂਟਰੀ ਨਹੀਂ ਦਿੱਤੀ ਗਈ। ਮੇਰੇ ਕਾਫਿਲੇ ਨੂੰ ਰਸਤੇ 'ਚੋਂ ਹੀ ਵਾਪਸ ਮੋੜ ਦਿੱਤਾ

ਪੰਜਾਬ ਦੇ ਮੁੱਦਿਆਂ 'ਤੇ ਪੰਜਾਬ ਦਿਵਸ ਵਾਲੇ ਦਿਨ ਅੱਜ ਸੀਐਮ ਭਗਵੰਤ ਮਾਨ ਨੇ ਖੁੱਲ੍ਹੀ ਬਹਿਸ ਸੱਦੀ ਹੈ। ਲੁਧਿਆਣਾ ਦੀ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਦੇ  ਡਾ. ਮਨਮੋਹਨ ਸਿੰਘ ਆਡੀਟੋਰਅਮ ਵਿੱਚ ਇਹ ਡਿਬੇਟ ਹੋਣ ਵਾਲੀ ਹੈ। ਪਰ ਉਸ ਤੋਂ ਪਹਿਲਾਂ ਖ਼ਬਰ ਆ ਰਹੀ ਹੈ ਕਿ ਕਈ ਵਿਰੋਧੀ ਧਿਰਾਂ ਦੇ ਲੀਡਰਾਂ ਨੂੰ ਰਸਤੇ 'ਚ ਹੀ ਰੋਕ ਦਿੱਤਾ ਗਿਆ ਅਤੇ ਕਈਆਂ ਦੀ ਐਂਟਰੀ ਬੈਨ ਕਰ ਦਿੱਤੀ ਗਈ। 

ਇਸ ਸਬੰਧੀ ਜਾਣਕਾਰੀ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦਿੱਤੀ ਹੈ। ਇੱਕ ਹਿੰਦੀ ਅਖ਼ਬਾਰ ਨੂੰ ਦਿੱਤੇ ਫੋਨ ਇੰਟਰਵਿਊ ਵਿੱਚ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਮੈਂ ਡਿਬੇਟ ਵਿੱਚ ਸ਼ਾਮਲ ਹੋਣ ਦੇ ਲਈ ਲੁਧਿਆਣਾ ਪਹੁੰਚਿਆ ਸੀ ਪਰ ਮੈਨੂੰ ਲੁਧਿਆਣਾ ਵਿੱਚ ਐਂਟਰੀ ਨਹੀਂ ਦਿੱਤੀ ਗਈ। ਮੇਰੇ ਕਾਫਿਲੇ ਨੂੰ ਰਸਤੇ 'ਚੋਂ ਹੀ ਵਾਪਸ ਮੋੜ ਦਿੱਤਾ ਗਿਆ।

 ਚਰਨਜੀਤ ਸਿੰਘ ਚੰਨੀ ਨੇ ਬੀਤੇ ਦਿਨ ਹੀ ਦਾਅਵਾ ਕੀਤਾ ਸੀ ਕਿ ਉਹ ਪੰਜਾਬ ਦੇ ਮਸਲਿਆਂ 'ਤੇ ਗੱਲਬਾਤ ਕਰਨ ਦੇ ਲਈ ਖੁੱਲ੍ਹੀ ਬਹਿਸ ਵਿੱਚ ਜਾਣ ਲਈ ਤਿਆਰ ਹਨ। ਪਰ ਹੁਣ ਚਰਨਜੀਤ ਸਿੰਘ ਚੰਨੀ ਨੇ ਦਾਅਵਾ ਕੀਤਾ ਹੈ ਕਿ ਉਹਨਾਂ ਨੂੰ ਰਸਤੇ 'ਚੋਂ ਹੀ ਵਾਪਸ ਮੋੜ ਦਿੱਤਾ ਗਿਆ ਹੈ। 

ਵੈਸੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਬਹਿਸ ਲਈ ਚਾਰ ਸ਼ਰਤਾਂ ਰੱਖੀਆਂ ਹਨ। ਪਹਿਲਾ - SYL ਮੁੱਦੇ 'ਤੇ ਬਹਿਸ, ਦੂਸਰਾ - ਇਕ ਮਹੀਨੇ ਅੰਦਰ ਨਸ਼ਾ ਖਤਮ ਕਰਨ ਦਾ ਵਾਅਦਾ, ਤੀਸਰਾ - ਪੰਜਾਬ ਦੀ ਅਮਨ-ਕਾਨੂੰਨ ਦੀ ਸਥਿਤੀ ਸੁਧਾਰਨ ਦਾ ਵਾਅਦਾ ਅਤੇ ਚੌਥਾ - ਸਿੱਧੂ ਮੂਸੇਵਾਲਾ ਦੇ ਕਤਲ ਦਾ ਇਨਸਾਫ਼ ਦਿਵਾਉਣ ਦਾ ਵਾਅਦਾ। ਰਾਜਾ ਵੜਿੰਗ ਨੇ ਕਿਹਾ ਕਿ ਜੇਕਰ ਸਰਕਾਰ ਇਹਨਾਂ 'ਤੇ ਜਵਾਬ ਦੇਵੇਗੀ ਤਾਂ ਅਸੀਂ ਡਿਬੇਟ ਵਿੱਚ ਸ਼ਾਮਲ ਹੋਵਾਂਗੇ।

ਹਲਾਂਕਿ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਸਰਕਾਰ ਨੇ ਹਾਲੇ ਤੱਕ ਸਾਨੂੰ ਕੋਈ ਸੱਦਾ ਪੱਤਰ ਨਹੀਂ ਦਿੱਤਾ, ਇਹ ਵੀ ਨਹੀਂ ਦੱਸਿਆ ਕਿ ਮੰਚ ਸੰਚਾਲਨ ਦਾ ਕੀ ਕੀ ਪ੍ਰਬੰਧ ਕੀਤਾ ਗਿਆ ਹੈ। ਕੌਣ ਪਹਿਲਾਂ ਬੋਲੇਗਾ ਅਤੇ ਕੌਣ ਬਾਅਦ ਵਿੱਚ ਬੋਲੇਗਾ। ਕਿਸ ਲੀਡਰ ਨੂੰ ਕਿੰਨੇ ਮਿੰਟ ਮਿਲਣਗੇ। 

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਟਾਪ ਹੈਡਲਾਈਨ

ਲੁਧਿਆਣਾ ਦੇ ਨਾਮੀਂ ਫਾਈਵ ਸਟਾਰ ਹੋਟਲ 'ਚ Raid, ਬੈਂਕ ਟੀਮਾਂ ਖੰਗਾਲ ਰਹੀਆ ਰਿਕਾਰਡ, ਮਾਲਕ ਸਾਬਕਾ MLA, AAP ਛੱਡ ਕਾਂਗਰਸ ਦਾ ਫੜਿਆ ਸੀ ਹੱਥ
ਲੁਧਿਆਣਾ ਦੇ ਨਾਮੀਂ ਫਾਈਵ ਸਟਾਰ ਹੋਟਲ 'ਚ Raid, ਬੈਂਕ ਟੀਮਾਂ ਖੰਗਾਲ ਰਹੀਆ ਰਿਕਾਰਡ, ਮਾਲਕ ਸਾਬਕਾ MLA, AAP ਛੱਡ ਕਾਂਗਰਸ ਦਾ ਫੜਿਆ ਸੀ ਹੱਥ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ; ਸੜਕ ਵਿਚਾਲੇ ਮਾਰੀਆਂ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ; ਸੜਕ ਵਿਚਾਲੇ ਮਾਰੀਆਂ ਗੋਲੀਆਂ

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Embed widget