(Source: ECI/ABP News)
Ludhiana News: ਬਿੱਲ ਅਦਾ ਨਾ ਕਰਨ ਦੀ ਸੂਰਤ 'ਚ ਵੀ ਹਸਪਤਾਲ ਮਰੀਜ਼ ਦੀ ਮ੍ਰਿਤਕ ਦੇਹ ਪਰਿਵਾਰ ਨੂੰ ਸੌਂਪਣ ਤੋਂ ਨਹੀਂ ਕਰ ਸਕਦਾ ਇਨਕਾਰ
ਇਲਾਜ ਦਾ ਬਿੱਲ ਅਦਾ ਨਾ ਕਰਨ ਦੀ ਸੂਰਤ ਵਿੱਚ ਵੀ ਹਸਪਤਾਲ ਮਰੀਜ਼ ਦੀ ਮ੍ਰਿਤਕ ਦੇਹ ਪਰਿਵਾਰ ਨੂੰ ਸੌਂਪਣ ਤੋਂ ਇਨਕਾਰ ਨਹੀਂ ਕਰ ਸਕਦਾ। ਮਰੀਜ਼ਾਂ ਦੇ ਅਧਿਕਾਰਾਂ ਦੇ ਚਾਰਟਰ ਅਨੁਸਾਰ ਹਸਪਤਾਲ ਮ੍ਰਿਤਕ ਦੇਹ ਪਰਿਵਾਰ ਨੂੰ ਸੌਂਪਣ ਲਈ ਪਾਬੰਦ ਹੈ।

Ludhiana News: ਇਲਾਜ ਦਾ ਬਿੱਲ ਅਦਾ ਨਾ ਕਰਨ ਦੀ ਸੂਰਤ ਵਿੱਚ ਵੀ ਹਸਪਤਾਲ ਮਰੀਜ਼ ਦੀ ਮ੍ਰਿਤਕ ਦੇਹ ਪਰਿਵਾਰ ਨੂੰ ਸੌਂਪਣ ਤੋਂ ਇਨਕਾਰ ਨਹੀਂ ਕਰ ਸਕਦਾ। ਮਰੀਜ਼ਾਂ ਦੇ ਅਧਿਕਾਰਾਂ ਦੇ ਚਾਰਟਰ ਅਨੁਸਾਰ ਹਸਪਤਾਲ ਮ੍ਰਿਤਕ ਦੇਹ ਪਰਿਵਾਰ ਨੂੰ ਸੌਂਪਣ ਲਈ ਪਾਬੰਦ ਹੈ। ਜੇ ਅਜਿਹਾ ਨਹੀਂ ਹੁੰਦਾ ਤਾਂ ਹਸਪਤਾਲ ਖਿਲਾਫ ਕਾਰਵਾਈ ਹੋ ਸਕਦੀ ਹੈ।
ਇਸ ਬਾਰੇ 'ਆਪ’ ਦੇ ਰਾਜ ਸਭਾ ਮੈਂਬਰ ਤੇ ਸਿਹਤ ਤੇ ਪਰਿਵਾਰ ਭਲਾਈ ਬਾਰੇ ਸੰਸਦੀ ਐਡਹਾਕ ਕਮੇਟੀ ਦੇ ਮੈਂਬਰ ਸੰਜੀਵ ਅਰੋੜਾ ਨੇ ਦੱਸਿਆ ਕਿ ਹਸਪਤਾਲ ਕਿਸੇ ਵੀ ਕਾਰਨ ਲੋਕਾਂ ਨੂੰ ਉਨ੍ਹਾਂ ਦੇ ਮ੍ਰਿਤਕ ਰਿਸ਼ਤੇਦਾਰ ਦੀ ਦੇਹ ਦੇਣ ਤੋਂ ਇਨਕਾਰ ਨਹੀਂ ਕਰ ਸਕਦੇ। ਮਰੀਜ਼ਾਂ ਦੇ ਅਧਿਕਾਰਾਂ ਦੇ ਚਾਰਟਰ ਅਨੁਸਾਰ ਲੋਕਾਂ ਨੂੰ ਇਹ ਅਧਿਕਾਰ ਹੈ ਕਿ ਭਾਵੇਂ ਕਿਸੇ ਮ੍ਰਿਤਕ ਦੇ ਹਸਪਤਾਲ ਦਾ ਬਿੱਲ ਅਦਾ ਨਹੀਂ ਕੀਤਾ ਜਾਂਦਾ ਹੈ, ਤਾਂ ਵੀ ਹਸਪਤਾਲ ਵੱਲੋਂ ਮ੍ਰਿਤਕ ਦੇਹ ਨੂੰ ਬੰਧਕ ਨਹੀਂ ਬਣਾਇਆ ਜਾ ਸਕਦਾ।
ਅਰੋੜਾ ਨੇ ਕਿਹਾ ਕਿ ਦੇਸ਼ ਵਿੱਚ ਇਹ ਅਧਿਕਾਰ ਹੋਣ ਦੇ ਬਾਵਜੂਦ ਅਜਿਹੀਆਂ ਘਟਨਾਵਾਂ ਵਾਪਰ ਰਹੀਆਂ ਹਨ, ਲੋਕਾਂ ਨੂੰ ਜਾਗਰੂਕ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਅਰੋੜਾ ਨੇ ਕਿਹਾ ਕਿ ਹਾਲ ਹੀ ਵਿੱਚ ਹੋਏ ਰਾਜ ਸਭਾ ਸੈਸ਼ਨ ਵਿੱਚ ਹਰਿਆਣਾ ਤੋਂ ਉਨ੍ਹਾਂ ਦੇ ਸਹਿਯੋਗੀ ਰਾਜ ਸਭਾ ਮੈਂਬਰ ਕਾਰਤੀਕੇਯ ਸ਼ਰਮਾ ਨੇ ਇਸ ਸਬੰਧ ਵਿੱਚ ਇੱਕ ਸਵਾਲ ਚੁੱਕਿਆ ਸੀ।
ਇਸ ਦੇ ਜਵਾਬ ਵਿੱਚ ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਰਾਜ ਮੰਤਰੀ ਡਾ. ਭਾਰਤੀ ਪ੍ਰਵੀਨ ਪਵਾਰ ਨੇ ਜਵਾਬ ਦਿੱਤਾ ਸੀ ਕਿ ਕਲੀਨਿਕਲ ਅਸਟੇਬਲਿਸ਼ਮੈਂਟਸ (ਰਜਿਸਟਰੇਸ਼ਨ ਅਤੇ ਰੈਗੂਲੇਸ਼ਨ) ਐਕਟ 2010 ਦੇ ਤਹਿਤ ਇੱਕ ਸੰਵਿਧਾਨਕ ਸੰਸਥਾ, ਨੈਸ਼ਨਲ ਕੌਂਸਲ ਫਾਰ ਕਲੀਨਿਕਲ ਅਸਟੇਬਲਿਸ਼ਮੈਂਟਸ ਵੱਲੋਂ ਪ੍ਰਵਾਨਿਤ ਮਰੀਜ਼ਾਂ ਦੇ ਅਧਿਕਾਰ ਚਾਰਟਰ, ਜਨਤਕ ਡੋਮੇਨ ਵਿੱਚ ਉਪਲਬਧ ਹਨ। ਇਸ ਦੇ ਨਿਰਦੇਸ਼ਾਂ ਮੁਤਾਬਕ ਹਸਪਤਾਲ ਲਾਸ਼ ਦੇਣ ਤੋਂ ਇਨਕਾਰ ਨਹੀਂ ਕਰ ਸਕਦੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼
ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
