Ludhiana News: ਕੇਂਦਰੀ ਵਿਦੇਸ਼ ਰਾਜ ਮੰਤਰੀ ਮੀਨਾਕਸ਼ੀ ਲੇਖੀ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਪੰਜਾਬ ਵਿੱਚ ਜ਼ੀਰੋ ਸੀਟਾਂ ਹਾਸਲ ਕਰੇਗੀ, ਭਾਵੇਂ ਉਹ ਆਪਣੇ ਮੰਤਰੀ ਹੀ ਚੋਣ ਮੈਦਾਨ ਵਿੱਚ ਉਤਾਰ ਚੁੱਕੀ ਹੈ। ਪ੍ਰੈਸ ਕਾਨਫ਼ਰੰਸ ਕਰਦਿਆਂ ਉਨ੍ਹਾਂ ਨੇ ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ 'ਤੇ ਨਿਸ਼ਾਨਾ ਸਾਧਿਆ ਅਤੇ ਸੂਬੇ 'ਚ ਕੇਂਦਰ ਦੇ ਫੰਡਾਂ ਨਾਲ ਕੀਤੇ ਗਏ ਵੱਖ-ਵੱਖ ਵਿਕਾਸ ਕਾਰਜਾਂ ਬਾਰੇ ਵੀ ਜਾਣਕਾਰੀ ਦਿੱਤੀ।
ਮੀਨਾਕਸ਼ੀ ਲੇਖੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਕੇਂਦਰ ਵਿੱਚ ਐਨ.ਡੀ.ਏ ਸਰਕਾਰ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਪੰਜਾਬ ਦੇ ਵਿਕਾਸ ਲਈ ਕੇਂਦਰੀ ਫੰਡਾਂ ਵਿੱਚ ਵਾਧਾ ਹੋਇਆ ਹੈ। ਵੱਖ-ਵੱਖ ਕੇਂਦਰੀ ਸਕੀਮਾਂ ਤੋਂ ਇਲਾਵਾ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਸਮੇਤ ਬਠਿੰਡਾ ਅਤੇ ਜਲੰਧਰ ਵਿਚ ਹਵਾਈ ਅੱਡੇ ਸ਼ੁਰੂ ਹੋ ਗਏ ਹਨ ਅਤੇ ਲੁਧਿਆਣਾ ਵਿਚ ਵੀ ਹਵਾਈ ਅੱਡਾ ਜਲਦੀ ਹੀ ਚਾਲੂ ਹੋ ਜਾਵੇਗਾ। ਉਨ੍ਹਾਂ ਪੰਜਾਬ ਦੇ ਇਤਿਹਾਸਕ ਗੁਰਦੁਆਰਾ ਸਾਹਿਬਾਂ ਨੂੰ ਕੇਂਦਰ ਵੱਲੋਂ ਦਿੱਤੇ ਫੰਡਾਂ ਬਾਰੇ ਜਾਣਕਾਰੀ ਦਿੱਤੀ।
ਇਸ ਮੌਕੇ ਉਨ੍ਹਾਂ ਸੂਬਾ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਲੁਧਿਆਣਾ ਤੋਂ ਨਿਕਲਦੇ ਬੁੱਢੇ ਨਾਲੇ ਦੀ ਹਾਲਤ ਸੁਧਾਰਨ ਲਈ ਕੇਂਦਰ ਵੱਲੋਂ ਫੰਡ ਦਿੱਤੇ ਜਾਣ ਦੇ ਬਾਵਜੂਦ ਸਥਿਤੀ ਜਿਉਂ ਦੀ ਤਿਉਂ ਬਣੀ ਹੋਈ ਹੈ। ਸੂਬੇ ਵਿੱਚ ਨਸ਼ੇ ਦਾ ਬੋਲਬਾਲਾ ਹੈ ਅਤੇ ਨੌਜਵਾਨ ਵਿਦੇਸ਼ਾਂ ਵਿੱਚ ਜਾ ਰਹੇ ਹਨ।
ਉਨ੍ਹਾਂ ਲੋਕ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਵੱਲੋਂ ਮੈਦਾਨ ਵਿੱਚ ਉਤਾਰੇ ਗਏ ਮੰਤਰੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਇੰਨ੍ਹਾਂ ਨੂੰ 13 ਵਿੱਚੋਂ ਇੱਕ ਵੀ ਸੀਟ ਨਹੀਂ ਮਿਲੇਗੀ ਉਨ੍ਹਾਂ ਲੁਧਿਆਣਾ ਦੇ ਟੈਕਸਟਾਈਲ ਅਤੇ ਹੋਰ ਉਦਯੋਗਾਂ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਵੱਲੋਂ ਚੁੱਕੇ ਜਾ ਰਹੇ ਉਪਰਾਲਿਆਂ ਬਾਰੇ ਵੀ ਜਾਣਕਾਰੀ ਦਿੱਤੀ। ਇਸ ਦੌਰਾਨ ਉਨ੍ਹਾਂ ਦੇਸ਼ ਦੀ ਰੱਖਿਆ ਵਿੱਚ ਪੰਜਾਬ ਦੇ ਅਹਿਮ ਯੋਗਦਾਨ ਦਾ ਜ਼ਿਕਰ ਕੀਤਾ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।