Ludhiana News: ਪੰਜਾਬ ਦੇ ਲੁਧਿਆਣਾ ਤੋਂ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਕੱਲ੍ਹ ਦੇਰ ਸ਼ਾਮ ਇੱਕ ਘਰ ਵਿੱਚ ਧਮਾਕਾ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ। ਜਿਸ 'ਚ 4 ਸਾਲ ਦੇ ਬੱਚੇ ਸਮੇਤ ਤਿੰਨ ਜ਼ਖਮੀ ਹੋ ਗਏ ਹਨ। ਜ਼ਖ਼ਮੀਆਂ ਵਿੱਚ ਦੋ ਘਰੇਲੂ ਔਰਤਾਂ ਵੀ ਸ਼ਾਮਲ ਹਨ। ਫਿਲਹਾਲ ਜ਼ਖਮੀਆਂ ਨੂੰ ਲੁਧਿਆਣਾ ਦੇ ਦੀਪ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਬੱਚੇ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਅਜੇ ਤੱਕ ਪਤਾ ਨਹੀਂ ਚੱਲ ਪਾਇਆ ਕਿ ਘਰ ਦੇ ਵਿੱਚ ਇਹ ਧਮਾਕਾ ਕਿਵੇਂ ਹੋਇਆ।
ਇਹ ਘਟਨਾ ਦੇਰ ਸ਼ਾਮ ਲੁਧਿਆਣਾ ਦੇ ਮਾਡਲ ਟਾਊਨ ਸਥਿਤ ਡੀ-ਬਲਾਕ ਸਥਿਤ ਇੱਕ ਘਰ ਵਿੱਚ ਵਾਪਰੀ। ਚਾਰ ਸਾਲਾ ਬੱਚਾ ਭਵਨ ਕਾਲੜਾ, ਦੋ ਕੰਮ ਕਰਨ ਵਾਲੀਆਂ ਔਰਤਾਂ ਸਮੇਤ ਘਰ ਵਿੱਚ ਮੌਜੂਦ ਸੀ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਆਸ-ਪਾਸ ਦੇ ਲੋਕ ਤੁਰੰਤ ਮੌਕੇ 'ਤੇ ਪਹੁੰਚ ਗਏ। ਜ਼ਖਮੀਆਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ।
ਜ਼ਖਮੀਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਇਸ ਦੇ ਨਾਲ ਹੀ ਬੱਚੇ ਨੂੰ ਦਿੱਲੀ ਰੈਫਰ ਕੀਤਾ ਜਾ ਰਿਹਾ ਹੈ। ਘਟਨਾ ਤੋਂ ਬਾਅਦ ਸਥਾਨਕ ਪੁਲਿਸ ਵੀ ਜਾਂਚ ਲਈ ਘਰ ਪਹੁੰਚੀ।
ਜ਼ਖ਼ਮੀ ਬੱਚੇ ਦੇ ਪਿਤਾ ਸੰਨੀ ਕਾਲੜਾ ਨੇ ਪੁਲਿਸ ਨੂੰ ਸੂਚਿਤ ਕੀਤਾ ਕਿ ਉਨ੍ਹਾਂ ਨੂੰ ਧਮਾਕੇ ਦੇ ਕਾਰਨਾਂ ਬਾਰੇ ਕੋਈ ਜਾਣਕਾਰੀ ਨਹੀਂ ਹੈ। ਥਾਣਾ ਮਾਲ ਟਾਊਨ ਦੀ ਐਸਐਚਓ ਅਵਨੀਤ ਕੌਰ ਨੇ ਮੌਕੇ ’ਤੇ ਪਹੁੰਚ ਕੇ ਦੱਸਿਆ ਕਿ ਪਰਿਵਾਰ ਦੇ ਬਿਆਨ ਲੈ ਲਏ ਹਨ। ਘਰ ਦੀ ਜਾਂਚ ਵੀ ਜਾਰੀ ਹੈ, ਧਮਾਕੇ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।
ਹੋਰ ਪੜ੍ਹੋ : ਸਵੇਰੇ ਉਲਟੀ ਜਿਹਾ ਮਹਿਸੂਸ ਹੋਣਾ ਖਤਰਨਾਕ? 3 ਬਿਮਾਰੀਆਂ ਦੇ ਸ਼ੁਰੂਆਤੀ ਲੱਛਣ ਹੋ ਸਕਦੇ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।