(Source: ECI/ABP News/ABP Majha)
Ludhiana: ਫ਼ਰਜ਼ੀ ਕਾਲ ਸੈਂਟਰ ਦਾ ਪਰਦਾਫਾਸ਼, ਵਿਦੇਸ਼ੀਆਂ ਨੂੰ ਬਣਾਇਆ ਜਾਂਦਾ ਸੀ ਨਿਸ਼ਾਨਾ, 13 ਗ੍ਰਿਫ਼ਤਾਰ
ਇਸ ਕਾਲ ਸੈਂਟਰ ਦਾ ਮਾਸਟਰ ਮਾਈਂਡ ਦਿੱਲੀ ਤੋਂ ਅੱਪਡੇਟ ਕਰਦਾ ਹੈ। ਉਨ੍ਹਾਂ ਦੱਸਿਆ ਕਿ ਇਸ ਵਿੱਚ 13 ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ ਅਤੇ ਉਨ੍ਹਾਂ ਦੇ ਕੰਪਿਊਟਰ, 8 ਕੰਪਿਊਟਰਾਂ ਵਿੱਚ 18 ਮੋਬਾਈਲ ਫੋਨ ਵੀ ਜ਼ਬਤ ਕੀਤੇ ਗਏ ਹਨ।
Ludhian News: ਲੁਧਿਆਣਾ ਪੁਲਿਸ ਨੇ ਫਰਜ਼ੀ ਕਾਲ ਸੈਂਟਰ ਦਾ ਪਰਦਾਫਾਸ਼ ਕੀਤਾ ਹੈ ਜਿੱਥੇ ਵਿਦੇਸ਼ੀਆਂ ਨੂੰ ਨਿਸ਼ਾਨਾ ਬਣਾਉਣ ਲਈ ਧੋਖਾਧੜੀ ਕੀਤੀ ਜਾਂਦੀ ਸੀ। ਇਸ ਕਾਲ ਸੈਂਟਰ ਦੇ ਪਿੱਛੇ ਦਿੱਲੀ ਦਾ ਮਾਸਟਰ ਮਾਈਂਡ ਸੀ ਜਿਸ ਦਾ ਪੁਲਿਸ ਨੇ ਰੇਡ ਮਾਰਕੇ ਖ਼ੁਲਾਸਾ ਕੀਤਾ ਹੈ।
ਲੁਧਿਆਣਾ ਪੁਲਿਸ ਨੇ ਆਰ.ਕੇ.ਰੋਡ 'ਤੇ ਚੱਲ ਰਹੇ ਫਰਜ਼ੀ ਕਾਲ ਸੈਂਟਰ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਲਾਈਵਰੇਡ ਰਾਹੀਂ ਇਸ ਕਾਲ ਸੈਂਟਰ 'ਚ 13 ਲੋਕਾਂ ਨੂੰ ਹਿਰਾਸਤ 'ਚ ਲਿਆ ਹੈ।
ਜ਼ਿਕਰਯੋਗ ਹੈ ਕਿ ਇਸ ਕਾਲ ਸੈਂਟਰ ਰਾਹੀਂ ਅਮਰੀਕਾ 'ਚ ਬੈਠੇ ਲੋਕਾਂ ਨੂੰ ਨਿਸ਼ਾਨਾ ਬਣਾਇਆ ਜਾਂਦਾ ਸੀ ਅਤੇ ਉਨ੍ਹਾਂ ਨਾਲ ਠੱਗੀ ਮਾਰੀ ਜਾਂਦੀ ਸੀ, ਜਿਸ ਬਾਰੇ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਦਾ ਖੁਲਾਸਾ ਕੀਤਾ ਅਤੇ ਜਾਣਕਾਰੀ ਸਾਂਝੀ ਕੀਤੀ।
ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਥਾਣਾ ਡਵੀਜ਼ਨ ਨੰਬਰ ਅੱਠ ਦੇ ਐਸ.ਐਚ.ਓ ਅਤੇ ਹੋਰ ਪੁਲਿਸ ਅਧਿਕਾਰੀਆਂ ਦੀ ਟੀਮ ਨੇ ਇਸ ਕਾਲ ਸੈਂਟਰ 'ਤੇ ਛਾਪਾ ਮਾਰਿਆ ਜਿੱਥੇ ਪਤਾ ਲੱਗਾ ਕਿ ਇਹ ਫਰਜ਼ੀ ਕਾਲ ਸੈਂਟਰ ਹੈ, ਜਿਸ ਰਾਹੀਂ ਵਿਦੇਸ਼ੀਆਂ ਨੂੰ ਠੱਗੀ ਦਾ ਸ਼ਿਕਾਰ ਬਣਾਇਆ ਜਾਂਦਾ ਸੀ ਦੱਸ ਦਈਏ ਕਿ ਇਸ ਕਾਲ ਸੈਂਟਰਾਂ ਤੇ ਭੋਲੇ-ਭਾਲੇ ਲੋਕਾਂ ਨੂੰ ਨਿਸ਼ਾਨਾ ਬਣਾਉਂਦੇ ਸਨ।
ਦੱਸਿਆ ਜਾਂਦਾ ਹੈ ਕਿ ਇਸ ਕਾਲ ਸੈਂਟਰ ਦਾ ਮਾਸਟਰ ਮਾਈਂਡ ਦਿੱਲੀ ਤੋਂ ਅੱਪਡੇਟ ਕਰਦਾ ਹੈ। ਉਨ੍ਹਾਂ ਦੱਸਿਆ ਕਿ ਇਸ ਵਿੱਚ 13 ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ ਅਤੇ ਉਨ੍ਹਾਂ ਦੇ ਕੰਪਿਊਟਰ, 8 ਕੰਪਿਊਟਰਾਂ ਵਿੱਚ 18 ਮੋਬਾਈਲ ਫੋਨ ਵੀ ਜ਼ਬਤ ਕੀਤੇ ਗਏ ਹਨ।
ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।