ਪੜਚੋਲ ਕਰੋ

Punjab News : ਹਰਪਾਲ ਸਿੰਘ ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਕੀਤਾ ਰੱਦ: ਡਾ.ਬਲਜੀਤ ਕੌਰ

scheduled caste certificate - ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਹਰਪਾਲ ਸਿੰਘ ਪੁੱਤਰ  ਅਜੀਤ ਸਿੰਘ ਲੁਧਿਆਣਾ ਜੋ ਬਤੌਰ ਡਾਕਟਰ ਕੰਮ ਕਰ ਰਿਹਾ...

Punjab News - ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਹਰਪਾਲ ਸਿੰਘ ਪੁੱਤਰ  ਅਜੀਤ ਸਿੰਘ ਲੁਧਿਆਣਾ ਜੋ ਬਤੌਰ ਡਾਕਟਰ ਕੰਮ ਕਰ ਰਿਹਾ ਹੈ, ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਪੰਜਾਬ ਸਰਕਾਰ ਪੱਧਰ ਤੇ ਗਠਿਤ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਰੱਦ ਕੀਤਾ ਗਿਆ ਹੈ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਹਰਦੀਪ ਕੌਰ ਪਤਨੀ ਗੁਰਿੰਦਰ ਸਿੰਘ ਨਵੀ ਦਿੱਲੀ ਵੱਲੋਂ

ਪ੍ਰਿੰਸੀਪਲ ਸੈਕਟਰੀ, ਸਮਾਜਿਕ ਨਿਆਂ ਅਤੇ ਅਧਿਕਾਰਤਾ ਅਤੇ ਘੱਟ ਗਿਣਤੀ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਲੁਧਿਆਣਾ ਦੇ ਹਰਪਾਲ ਸਿੰਘ ਪੁੱਤਰ  ਅਜੀਤ ਸਿੰਘ ਨੇ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਬਣਾਇਆ ਹੋਇਆ ਹੈ। 

ਮੰਤਰੀ ਨੇ ਅੱਗੇ ਕਿਹਾ ਕਿ ਹਰਪਾਲ ਸਿੰਘ ਰਾਮਗੜ੍ਹੀਆ ਜਾਤੀ ਨਾਲ ਸਬੰਧ ਰੱਖਦਾ ਹੈ, ਜਦੋ ਕਿ ਉਸ ਵੱਲੋਂ ਰਾਮਦਾਸੀਆ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਬਣਾਇਆ ਹੋਇਆ ਹੈ। ਇਸ ਸਰਟੀਫਿਕੇਟ ਦੇ ਅਧਾਰ ਤੇ ਉਸ ਨੇ ਸਾਲ 1985-86 ਵਿੱਚ ਗੌਰਮਿੰਟ ਮੈਡੀਕਲ ਕਾਲਜ ਅੰਮ੍ਰਿਤਸਰ ਵਿਖੇ ਐਮ.ਬੀ.ਬੀ.ਐਸ ਵਿੱਚ ਦਾਖਲਾ ਲਿਆ ਅਤੇ ਹੁਣ ਬਤੌਰ ਪ੍ਰਾਈਵੇਟ ਡਾਕਟਰ (ਐਨਥੀਸੀਆ) ਲੁਧਿਆਣਾ ਵਿਖੇ ਕੰਮ ਕਰ ਰਿਹਾ ਹੈ। 

ਉਨ੍ਹਾਂ ਕਿਹਾ ਕਿ  ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਵਿਜੀਲੈਂਸ ਸੈਲ ਦੀ ਰਿਪੋਰਟ ਵਿਚਾਰਦੇ ਹੋਏ ਹਰਪਾਲ ਸਿੰਘ ਦਾ ਅਨੁਸੂਚਿਤ ਜਾਤੀ ਸਰਟੀਫਿਕੇਟ ਜਾਅਲੀ ਹੋਣ ਦੀ ਪੁਸ਼ਟੀ ਕੀਤੀ ਹੈ ਅਤੇ ਰੱਦ ਕਰਨ ਦਾ ਫੈਸਲਾ ਕੀਤਾ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਵਿਭਾਗ ਵੱਲੋਂ ਡਿਪਟੀ ਕਮਿਸ਼ਨਰ, ਲੁਧਿਆਣਾ ਨੂੰ ਪੱਤਰ ਲਿਖ ਕੇ ਹਰਪਾਲ ਸਿੰਘ ਦੇ ਅਨੁਸੂਚਿਤ ਜਾਤੀ ਸਰਟੀਫਿਕੇਟ ਮਿਤੀ 05.08.1982 ਨੂੰ ਰੱਦ ਕਰਨ ਅਤੇ ਜ਼ਬਤ ਕਰਨ ਲਈ ਕਿਹਾ ਹੈ।
ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਅਨੁਸੂਚਿਤ ਵਰਗ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ।

ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਟਾਪ ਹੈਡਲਾਈਨ

ਲੁਧਿਆਣਾ 'ਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਲਹਿਰਾਇਆ ਤਿਰੰਗਾ, DC-CP ਦੇ ਨਾਲ ਕੀਤਾ ਪਰੇਡ ਦਾ ਨਿਰੀਖਣ; ਪੁਲਿਸ ਦਾ ਸਖ਼ਤ ਪਹਿਰਾ
ਲੁਧਿਆਣਾ 'ਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਲਹਿਰਾਇਆ ਤਿਰੰਗਾ, DC-CP ਦੇ ਨਾਲ ਕੀਤਾ ਪਰੇਡ ਦਾ ਨਿਰੀਖਣ; ਪੁਲਿਸ ਦਾ ਸਖ਼ਤ ਪਹਿਰਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
Embed widget