Ladowal Toll Plaza: 40 ਦਿਨਾਂ ਤੋਂ ਕਿਸਾਨਾਂ ਨੇ ਮੁਫ਼ਤ ਕਰ ਰੱਖਿਆ ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ, ਕਿਸੇ ਵੇਲੇ ਵੀ ਐਕਸ਼ਨ ਕਰ ਸਕਦੀ ਪੁਲਿਸ ?
ਕਿਸਾਨ ਆਗੂਆਂ ਨੇ ਕਿਹਾ ਕਿ ਹੁਣ ਇਹ ਜ਼ਰੂਰੀ ਨਹੀਂ ਕਿ ਟੋਲ 4 ਹਫ਼ਤਿਆਂ ਬਾਅਦ ਹੀ ਸ਼ੁਰੂ ਹੋਵੇ, ਟੋਲ ਕਿਸੇ ਵੀ ਸਮੇਂ ਸ਼ੁਰੂ ਹੋ ਸਕਦਾ ਹੈ। ਇਸ ਲਈ ਸਮੂਹ ਕਿਸਾਨਾਂ ਅਤੇ ਲੋਕਾਂ ਨੂੰ ਸੰਘਰਸ਼ ਲਈ ਤਿਆਰ ਰਹਿਣਾ ਪਵੇਗਾ। ਅਦਾਲਤ ਅਤੇ ਪ੍ਰਸ਼ਾਸਨ ਕਿਸਾਨਾਂ ਦੀ ਆਵਾਜ਼ ਬਿਲਕੁਲ ਨਹੀਂ ਸੁਣ ਰਿਹਾ।
Ludhiana News: ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਪਿਛਲੇ 40 ਦਿਨਾਂ ਤੋਂ ਬੰਦ ਹੈ। ਸਾਰੇ ਵਾਹਨਾਂ ਨੂੰ ਟੈਕਸ ਮੁਕਤ ਕੀਤਾ ਜਾ ਰਿਹਾ ਹੈ। ਹੁਣ ਤੱਕ 40 ਕਰੋੜ ਰੁਪਏ ਦਾ ਘਾਟਾ ਪਿਆ ਹੈ। ਕਿਸਾਨਾਂ ਅਤੇ NHAI ਨੇ ਟੋਲ ਖੋਲ੍ਹਣ ਲਈ ਹਾਈ ਕੋਰਟ ਵਿੱਚ ਕੇਸ ਦਾਇਰ ਕੀਤਾ ਹੈ। ਹੁਣ ਟੋਲ ਪਲਾਜ਼ਾ 'ਤੇ ਸਥਿਤੀ ਅਜਿਹੀ ਬਣ ਗਈ ਹੈ ਕਿ ਕਿਸਾਨ ਆਗੂ ਤੇ NHAI ਆਹਮੋ-ਸਾਹਮਣੇ ਹਨ।
ਹਾਈਕੋਰਟ ਨੇ ਟੋਲ ਖੋਲ੍ਹਣ ਦੇ ਹੁਕਮ ਦਿੱਤੇ ਹਨ। ਜਾਣਕਾਰੀ ਦਿੰਦਿਆਂ ਭਾਰਤੀ ਮਜ਼ਦੂਰ ਕਿਸਾਨ ਯੂਨੀਅਨ ਦੇ ਪ੍ਰਧਾਨ ਦਿਲਬਾਗ ਸਿੰਘ ਤੇ ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਇੰਦਰਬੀਰ ਸਿੰਘ ਕਾਦੀਆਂ ਨੇ ਦੱਸਿਆ ਕਿ ਅੱਜ ਸਮੂਹ ਕਿਸਾਨਾਂ ਤੇ ਆਮ ਲੋਕਾਂ ਨੂੰ ਸਵੇਰੇ 11 ਵਜੇ ਤੱਕ ਲਾਡੋਵਾਲ ਟੋਲ ਪਲਾਜ਼ਾ ’ਤੇ ਪੁੱਜਣ ਲਈ ਕਿਹਾ ਗਿਆ ਹੈ। ਹਾਈ ਕੋਰਟ ਦੀ ਤਰੀਕ ਤੋਂ ਇੱਕ ਦਿਨ ਪਹਿਲਾਂ ਪੰਜਾਬ ਸਰਕਾਰ ਦੇ ਵਕੀਲਾਂ ਨੇ ਲੋਕਾਂ ਦਾ ਪੱਖ ਪੇਸ਼ ਕੀਤਾ ਹੈ।
ਕਿਸਾਨਾਂ ਨੇ ਧਿਰ ਬਣਨ ਲਈ ਹਾਈ ਕੋਰਟ ਵਿੱਚ ਅਰਜ਼ੀ ਦਾਇਰ ਕੀਤੀ ਸੀ ਪਰ ਹਾਈ ਕੋਰਟ ਨੇ ਉਨ੍ਹਾਂ ਨੂੰ ਕਿਹਾ ਕਿ ਉਹ ਇਸ ਕੇਸ ਵਿੱਚ ਧਿਰ ਨਹੀਂ ਬਣ ਸਕਦੇ। ਉਹ ਵੱਖਰੇ ਤੌਰ 'ਤੇ ਨਵੀਂ ਰਿੱਟ ਦਾਇਰ ਕਰ ਸਕਦੇ ਹਨ। ਹਾਈਕੋਰਟ ਨੇ ਕਿਹਾ ਕਿ NHAI ਵੱਲੋਂ ਟੋਲ ਸ਼ੁਰੂ ਕੀਤਾ ਜਾਣਾ ਚਾਹੀਦਾ ਹੈ ਇਸ ਤੋਂ ਬਾਅਦ ਪੰਜਾਬ ਸਰਕਾਰ ਨੇ ਅਦਾਲਤ ਤੋਂ 4 ਹਫ਼ਤਿਆਂ ਦਾ ਸਮਾਂ ਲਿਆ ਹੈ।
ਕਿਸਾਨ ਆਗੂਆਂ ਨੇ ਕਿਹਾ ਕਿ ਹੁਣ ਇਹ ਜ਼ਰੂਰੀ ਨਹੀਂ ਕਿ ਟੋਲ 4 ਹਫ਼ਤਿਆਂ ਬਾਅਦ ਹੀ ਸ਼ੁਰੂ ਹੋਵੇ, ਟੋਲ ਕਿਸੇ ਵੀ ਸਮੇਂ ਸ਼ੁਰੂ ਹੋ ਸਕਦਾ ਹੈ। ਇਸ ਲਈ ਸਮੂਹ ਕਿਸਾਨਾਂ ਅਤੇ ਲੋਕਾਂ ਨੂੰ ਸੰਘਰਸ਼ ਲਈ ਤਿਆਰ ਰਹਿਣਾ ਪਵੇਗਾ। ਅਦਾਲਤ ਅਤੇ ਪ੍ਰਸ਼ਾਸਨ ਕਿਸਾਨਾਂ ਦੀ ਆਵਾਜ਼ ਬਿਲਕੁਲ ਨਹੀਂ ਸੁਣ ਰਿਹਾ। ਉਨ੍ਹਾਂ ਦੀ ਇੱਕੋ ਮੰਗ ਹੈ ਕਿ ਟੋਲ ਦਰਾਂ ਘਟਾਈਆਂ ਜਾਣ। ਕਿਸਾਨਾਂ ਨੂੰ ਕੁੱਟ ਕੇ ਇੱਥੋਂ ਹਟਾਇਆ ਜਾ ਸਕਦਾ ਹੈ। ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਜਾਰੀ ਰਹੇਗਾ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।