Ludhiana News: ਕਾਂਗਰਸ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਅੱਜ 29 ਮਈ ਨੂੰ ਪੰਜਾਬ ਦੌਰੇ 'ਤੇ ਹਨ। ਉਨ੍ਹਾਂ ਨੇ ਸਭ ਤੋਂ ਪਹਿਲਾਂ ਲੁਧਿਆਣਾ ਦੀ ਦਾਖਾ ਦਾਣਾ ਮੰਡੀ ਵਿੱਚ ਰੈਲੀ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਇੰਡੀਆ ਗੱਠਜੋੜ ਦੀ ਸਰਕਾਰ ਬਣੀ ਤਾਂ ਕਿਸਾਨਾਂ ਦੇ ਕਰਜ਼ੇ ਮੁਆਫ਼ ਕੀਤੇ ਜਾਣਗੇ।


ਰਾਹੁਲ ਗਾਂਧੀ ਨੇ ਕਿਹਾ ਕਿ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਦੇਵਾਂਗੇ। ਕਿਸਾਨਾਂ ਨੂੰ 30 ਦਿਨਾਂ ਦੇ ਅੰਦਰ ਬੀਮੇ ਦੀ ਰਕਮ ਮਿਲ ਜਾਇਆ ਕਰੇਗੀ। ਰਾਹੁਲ ਗਾਂਧੀ ਨੇ ਕਿਹਾ ਕਿ ਮੋਦੀ ਸਰਕਾਰ ਦੀ ਅਗਨੀਵੀਰ ਯੋਜਨਾ ਭਾਰਤੀ ਫੌਜ 'ਤੇ ਹਮਲਾ ਹੈ। ਇਸ ਕਾਰਨ ਦੋ ਤਰ੍ਹਾਂ ਦੇ ਸ਼ਹੀਦ ਬਣਾਏ ਜਾ ਰਹੇ ਹਨ। ਜੇਕਰ ਸਰਕਾਰ ਬਣੀ ਤਾਂ ਅਗਨੀਵੀਰ ਸਕੀਮ ਨੂੰ ਪਾੜ ਕੇ ਕੂੜੇਦਾਨ ਵਿੱਚ ਸੁੱਟ ਦੇਵਾਂਗੇ।


ਰਾਹੁਲ ਗਾਂਧੀ ਨੇ ਕਿਹਾ ਕਿ ਭਾਰਤ ਦੇ ਗਰੀਬ ਪਰਿਵਾਰਾਂ ਦੀ ਸੂਚੀ ਬਣਾਈ ਜਾਵੇਗੀ। ਸਰਕਾਰ ਇਨ੍ਹਾਂ ਪਰਿਵਾਰਾਂ ਦੀ ਸਭ ਤੋਂ ਵੱਡੀ ਔਰਤ ਦੇ ਖਾਤੇ ਵਿੱਚ ਹਰ ਸਾਲ ਇੱਕ ਲੱਖ ਰੁਪਏ ਜਮ੍ਹਾਂ ਕਰਵਾਏਗੀ। ਭਾਰਤ ਸਰਕਾਰ ਹਰ ਮਹੀਨੇ ਉਨ੍ਹਾਂ ਦੇ ਖਾਤੇ ਵਿੱਚ 8500 ਰੁਪਏ ਜਮ੍ਹਾ ਕਰੇਗੀ। ਇਹ ਕੰਮ 5 ਜੁਲਾਈ ਨੂੰ ਸ਼ੁਰੂ ਹੋਵੇਗਾ। ਰੈਲੀ ਦੌਰਾਨ ਉਨ੍ਹਾਂ ਕਿਹਾ ਕਿ ਇੰਡੀਆ ਗੱਠਜੋੜ ਦੀ ਸਰਕਾਰ ਬਣੀ ਤਾਂ ਕਿਸਾਨਾਂ ਦੇ ਕਰਜ਼ੇ ਮੁਆਫ਼ ਕੀਤੇ ਜਾਣਗੇ। ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਦੇਵਾਂਗੇ। ਕਿਸਾਨਾਂ ਨੂੰ 30 ਦਿਨਾਂ ਦੇ ਅੰਦਰ-ਅੰਦਰ ਬੀਮੇ ਦੀ ਰਕਮ ਮਿਲ ਜਾਇਆ ਕਰੇਗੀ।



ਇੱਥੇ ਲੁਧਿਆਣਾ ਰੈਲੀ ਕਰਨ ਤੋਂ ਬਾਅਦ ਕਾਂਗਰਸ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਫ਼ਰੀਦਕੋਟ ਲੋਕ ਸਭਾ ਹਲਕੇ ਤੋਂ ਕਾਂਗਰਸ ਦੀ ਉਮੀਦਵਾਰ ਅਮਰਜੀਤ ਕੌਰ ਸਾਹੋਕੇ ਤੇ ਹੁਸ਼ਿਆਰਪੁਰ ਲੋਕ ਸਭਾ ਹਲਕੇ ਦੀ ਉਮੀਦਵਾਰ ਯਾਮਿਨੀ ਗੋਮਰ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨਗੇ। ਇਸ ਦੌਰਾਨ ਅੱਜ ਰਾਹੁਲ ਗਾਂਧੀ ਸ਼ਹੀਦ ਅਗਨੀਵੀਰ ਅਜੈ ਦੇ ਪਰਿਵਾਰ ਨੂੰ ਮਿਲਣ ਵੀ ਜਾਣਗੇ।


ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।