khanna News : ਮੰਡੀਆਂ 'ਚ ਕਣਕ ਦੀ ਖਰੀਦ ਨਾ ਹੋਣ ਕਰਕੇ ਕਿਸਾਨਾਂ 'ਚ ਰੋਸ ਵੱਧ ਗਿਆ ਹੈ। ਏਸ਼ੀਆ ਦੀ ਸਭ ਤੋਂ ਵੱਡੀ ਦਾਣਾ ਮੰਡੀ ਖੰਨਾ 'ਚ ਕਿਸਾਨਾਂ ਨੇ ਮਾਰਕੀਟ ਕਮੇਟੀ ਦਫ਼ਤਰ ਬਾਹਰ ਧਰਨਾ ਦਿੱਤਾ ਹੈ। ਕਣਕ ਦੀ ਸਰਕਾਰੀ ਖਰੀਦ ਸ਼ੁਰੂ ਨਾ ਕਰਨ 'ਤੇ ਕਿਸਾਨਾਂ ਨੇ ਮੰਡੀਆਂ ਬੰਦ ਕਰਨ ਅਤੇ ਸੜਕਾਂ ਜਾਮ ਕਰਨ ਦਾ ਐਲਾਨ ਕੀਤਾ ਹੈ।

 ਖੰਨਾ ਮੰਡੀ ਪੁੱਜੇ ਭਾਰਤੀ ਕਿਸਾਨ ਯੂਨੀਅਨ ਦੇ ਬਲਾਕ ਪ੍ਰਧਾਨ ਅੰਮ੍ਰਿਤ ਸਿੰਘ ਬੈਨੀਪਾਲ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਕਣਕ ਦਾ ਦਾਣਾ ਬਦਰੰਗ ਹੋਣ ਦੇ ਮਾਮਲੇ 'ਚ ਜੋ ਕਟੌਤੀ ਕਰਨ ਦਾ ਫੈਸਲਾ ਲਿਆ ਹੈ, ਉਸਦੇ ਮਾਪਦੰਡ ਦੱਸੇ ਜਾਣ। ਇਸ ਫੈਸਲੇ ਨਾਲ ਇੰਸਪੈਕਟਰ ਰਾਜ ਲਾਗੂ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। 



ਕਿਸਾਨ ਇਸਨੂੰ ਕਦੇ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਨੇ ਕਿਹਾ ਕਿ ਦਾਣਾ ਮੰਡੀ 'ਚੋਂ ਇੱਕ ਵੀ ਦਾਣਾ ਬਾਹਰ ਨਹੀਂ ਜਾਣ ਦਿੱਤਾ ਜਾਵੇਗਾ। ਮੰਡੀਆਂ ਬੰਦ ਕੀਤੀਆਂ ਜਾਣਗੀਆਂ। ਕਿਸਾਨ ਦਲਜੀਤ ਸਿੰਘ ਨੇ ਕਿਹਾ ਕਿ ਮੰਡੀ 'ਚ ਕਿਸਾਨ ਚਾਰ ਦਿਨਾਂ ਤੋਂ ਬੈਠੇ ਫ਼ਸਲ ਦੇ ਵਿਕਣ ਦਾ ਇੰਤਜਾਰ ਕਰ ਰਹੇ ਹਨ ਪ੍ਰੰਤੂ ਸਰਕਾਰੀ ਖਰੀਦ ਸ਼ੁਰੂ ਨਹੀਂ ਹੋਈ। ਮਜ਼ਬੂਰੀ 'ਚ ਉਨ੍ਹਾਂ ਨੂੰ ਮਾਰਕੀਟ ਕਮੇਟੀ ਦਫ਼ਤਰ ਬਾਹਰ ਧਰਨਾ ਲਾਉਣ ਪਿਆ। ਜਦੋਂ ਤੱਕ ਖਰੀਦ ਸ਼ੁਰੂ ਨਹੀਂ ਹੁੰਦੀ ਧਰਨਾ ਜਾਰੀ ਰਹੇਗਾ। ਸੜਕਾਂ ਵੀ ਜਾਮ ਕੀਤੀਆਂ ਜਾਣਗੀਆਂ।

 



ਕਿਸਾਨਾਂ ਦੇ ਧਰਨਾ ਦੇਣ ਦੇ ਮਾਮਲੇ ਵਿੱਚ ਮਾਰਕੀਟ ਕਮੇਟੀ ਦੇ ਸਕੱਤਰ ਸੁਰਜੀਤ ਸਿੰਘ ਨੇ ਕਿਹਾ ਕਿ ਕਿਸਾਨ ਬਿਜਲੀ ਕੱਟ ਦਾ ਵਿਰੋਧ ਕਰ ਰਹੇ ਹਨ। ਇਸ ਬਾਰੇ ਸੀਨੀਅਰ ਅਧਿਕਾਰੀਆਂ ਨਾਲ ਗੱਲਬਾਤ ਚੱਲ ਰਹੀ ਹੈ। ਜਲਦੀ ਹੀ ਇਸ ਦਾ ਹੱਲ ਕੀਤਾ ਜਾਵੇਗਾ।

 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।