Ludhiana News: ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ ਕਿ ਜੇਕਰ ਸਰਕਾਰ ਨੇ ਪਰਾਲੀ ਦੇ ਮੁੱਦੇ ’ਤੇ ਕਿਸਾਨਾਂ ਵਿਰੁੱਧ ਕੋਈ ਵੀ ਕਾਰਵਾਈ ਕੀਤੀ ਤਾਂ ਜਥੇਬੰਦੀ ਵੱਲੋਂ ਸਰਕਾਰ ਖ਼ਿਲਾਫ਼ ਤਿੱਖਾ ਸੰਘਰਸ਼ ਕੀਤਾ ਜਾਵੇਗਾ। ਸੋਮਵਾਰ ਨੂੰ ਲੁਧਿਆਣਾ ਸਥਿਤ ਯੂਨੀਅਨ ਦੇ ਮੁੱਖ ਦਫ਼ਤਰ ਵਿੱਚ ਹੋਈ ਮੀਟਿੰਗ ਮਗਰੋਂ ਸੂਬਾ ਅਜਮੇਰ ਸਿੰਘ ਲੱਖੋਵਾਲ ਨੇ ਮੰਗ ਕੀਤੀ ਕਿ ਪਿਛਲੀਆਂ ਸਰਕਾਰਾਂ ਵੱਲੋਂ ਜਿਨ੍ਹਾਂ ਕਿਸਾਨਾਂ ’ਤੇ ਪਰਚੇ ਦਰਜ ਕੀਤੇ ਗਏ ਹਨ ਜਾਂ ਅਦਾਲਤ ਵਿੱਚ ਕੇਸ ਚੱਲ ਰਹੇ ਹਨ, ਉਹ ਤੁਰੰਤ ਵਾਪਸ ਲਏ ਜਾਣ।

ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਅੰਦਰ ਝੋਨੇ ਤੇ ਨਰਮੇ ਦੀ ਫ਼ਸਲ ਦਾ ਮੀਂਹ ਤੇ ਬਿਮਾਰੀ ਨਾਲ ਜੋ ਨੁਕਸਾਨ ਹੋਇਆ ਹੈ, ਉਸ ਦੀ ਤੁਰੰਤ ਗਿਰਦਾਵਰੀ ਕਰਵਾ ਕੇ ਕਿਸਾਨਾਂ ਨੂੰ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਕੈਨੇਡਾ, ਅਮਰੀਕਾ ਦੀ ਤਰਜ ’ਤੇ ਸੂਬਿਆਂ ਨੂੰ ਵੱਧ ਅਧਿਕਾਰ ਦਿੱਤੇ ਜਾਣ ਤਾਂ ਜੋ ਸੂਬੇ ਆਪਣੀ ਮਰਜ਼ੀ ਨਾਲ ਆਪਣੇ ਗੁਆਂਢੀ ਦੇਸ਼ ਨਾਲ ਵਪਾਰ ਕਰ ਸਕਣ ਤੇ ਆਪਣੇ ਫ਼ੈਸਲੇ ਖੁਦ ਲੈ ਸਕਣ।


ਇਹ ਵੀ ਪੜ੍ਹੋ : Mohali Grenade attack : ਮੋਹਾਲੀ 'ਚ ਪੰਜਾਬ ਇੰਟੈਲੀਜੈਂਸ ਹੈੱਡਕੁਆਰਟਰ 'ਤੇ ਹੋਏ ਆਰਪੀਜੀ ਹਮਲੇ 'ਚ ਪੁਲਿਸ ਨੇ 7 ਖਿਲਾਫ਼ ਦਾਇਰ ਕੀਤੀ ਚਾਰਜਸ਼ੀਟ

ਕਿਸਾਨ ਆਗੂ ਨੇ ਕਿਸਾਨਾਂ ਦਾ ਵੀ ਸਮੁੱਚਾ ਕਰਜ਼ਾ ਮੁਆਫ਼ ਕਰਨ, ਸੁਵਾਮੀਨਾਥਨ ਰਿਪੋਰਟ ਮੁਤਾਬਕ ਫ਼ਸਲਾਂ ’ਤੇ ਐਮਐਸਪੀ ਦੇਣ ਦੀ ਮੰਗ ਕੀਤੀ। ਮੀਟਿੰਗ ਦੌਰਾਨ ਅਵਤਾਰ ਸਿੰਘ ਮੇਹਲੋਂ ਤੇ ਰਾਮਕਰਨ ਸਿੰਘ ਨੇ ਝੋਨੇ ਵਿੱਚ ਨਮੀ ਦੀ ਮਾਤਰਾ 17 ਫ਼ੀਸਦੀ ਤੋਂ ਵਧਾ ਕੇ 22 ਫ਼ੀਸਦੀ ਕਰਨ ਤੇ ਖੇਤੀਬਾੜੀ ਲਈ ਵਰਤੀ ਜਾਣ ਵਾਲੀ ਮਸ਼ੀਨਰੀ ਟਰੈਕਟਰ, ਕੰਬਾਈਨ ਵਗੈਰਾ ਨੂੰ 15 ਸਾਲ ਦੀ ਸ਼ਰਤ ਤੋਂ ਬਾਹਰ ਰੱਖਣ ਤੇ ਗੰਨੇ ਦੀ ਬਕਾਇਆ ਰਾਸ਼ੀ ਤੁਰੰਤ ਜਾਰੀ ਕਰਨ, ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਦੇ ਖਾਤਿਆਂ ਵਿੱਚ ਸਰਕਾਰ ਦੇ ਕੀਤੇ ਹੋਏ ਵਾਅਦੇ ਮੁਤਾਬਕ ਪੈਸੇ ਪਾਉਣ, ਮੂੰਗੀ ਦੀ ਫ਼ਸਲ ਜੋ ਘੱਟ ਰੇਟ ਤੇ ਵਿਕੀ ਹੈ, ਉਸ ਦੀ ਭਰਪਾਈ ਪੰਜਾਬ ਸਰਕਾਰ ਤੁਰੰਤ ਕਰਨ ਤੇ ਲੰਪੀ ਸਕਿਨ ਦੀ ਬਿਮਾਰੀ ਨਾਲ ਮਰੇ ਪਸ਼ੂਆਂ ਲਈ 1 ਲੱਖ ਰੁਪਏ ਤੇ ਬਿਮਾਰ ਪਸ਼ੂ ਲਈ 50 ਹਜ਼ਾਰ ਰੁਪਏ ਮੁਆਵਜ਼ਾ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ।


ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।