ਸ਼ੰਭੂ ਬਾਰਡਰ 'ਤੇ ਸਲਫਾਸ ਨਿਗਲਣ ਵਾਲੇ ਕਿਸਾਨ ਦੀ ਮੌਤ, 7 ਲੱਖ ਰੁਪਏ ਦਾ ਚੜ੍ਹਿਆ ਸੀ ਕਰਜ਼ਾ, ਜਾਣੋ ਪੂਰਾ ਮਾਮਲਾ
Ludhiana News: ਖੰਨਾ ਦੇ ਪਿੰਡ ਰਤਨਹੇੜੀ ਦੇ ਨੌਜਵਾਨ ਰਣਜੋਧ ਸਿੰਘ ਦੀ ਪਟਿਆਲਾ ਦੇ ਰਜਿੰਦਰਾ ਹਸਪਤਾਲ 'ਚ ਮੌਤ ਹੋ ਗਈ ਹੈ।
Ludhiana News: ਖੰਨਾ ਦੇ ਪਿੰਡ ਰਤਨਹੇੜੀ ਦੇ ਨੌਜਵਾਨ ਰਣਜੋਧ ਸਿੰਘ ਦੀ ਪਟਿਆਲਾ ਦੇ ਰਜਿੰਦਰਾ ਹਸਪਤਾਲ 'ਚ ਮੌਤ ਹੋ ਗਈ ਹੈ। ਦੱਸ ਦਈਏ ਕਿ ਪਿਛਲੇ ਦਿਨੀਂ ਕਿਸਾਨ ਨੇ ਕਿਸਾਨ ਅੰਦੋਲਨ ਦੌਰਾਨ ਸਲਫਾਲ ਨਿਗਲ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਸੀ।
ਨੌਜਵਾਨ ਨੇ ਮੋਦੀ ਸਰਕਾਰ ਵਲੋਂ ਕਿਸਾਨਾਂ 'ਤੇ ਕੀਤੇ ਜਾ ਰਹੇ ਤਸ਼ੱਦਦ ਤੋਂ ਪਰੇਸ਼ਾਨ ਹੋ ਕੇ ਅਜਿਹਾ ਕਦਮ ਚੁੱਕਿਆ ਹੈ। ਉਸ ਦੀ ਅੱਜ ਰਜਿੰਦਰਾ ਹਸਪਤਾਲ ਵਿੱਚ ਮੌਤ ਹੋ ਗਈ ਹੈ।
ਦੱਸ ਦਈਏ ਕਿ 14 ਦਸੰਬਰ ਨੂੰ ਕਿਸਾਨਾਂ ਨੇ ਦਿੱਲੀ ਕੂਚ ਕਰਨ ਦੀ ਕੋਸ਼ਿਸ਼ ਕੀਤੀ, ਜਿਸ ਦੌਰਾਨ ਉਨ੍ਹਾਂ 'ਤੇ ਸਰਕਾਰ ਵਲੋਂ ਤਸ਼ੱਦਦ ਕੀਤਾ ਗਿਆ, ਜਿਸ ਤੋਂ ਬਾਅਦ ਕਿਸਾਨ 2 ਘੰਟੇ ਬਾਅਦ ਵਾਪਸ ਮੁੜ ਗਏ ਸਨ। ਉੱਥੇ ਹੀ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ 22 ਦਿਨਾਂ ਤੋਂ ਮਰਨ ਵਰਤ 'ਤੇ ਬੈਠੇ ਹਨ, ਜਿਨ੍ਹਾਂ ਦੀ ਸਿਹਤ ਲਗਾਤਾਰ ਵਿਗੜਦੀ ਜਾ ਰਹੀ ਹੈ, ਡਾਕਟਰਾਂ ਮੁਤਾਬਕ ਉਨ੍ਹਾਂ ਨੂੰ ਕਿਸੇ ਵੇਲੇ ਵੀ ਸਾਈਲੈਂਟ ਅਟੈਕ ਹੋ ਸਕਦਾ ਹੈ। ਉਨ੍ਹਾਂ ਦੇ ਲੀਵਰ ਅਤੇ ਕਿਡਨੀ 'ਤੇ ਵੀ ਅਸਰ ਪੈ ਰਿਹਾ ਹੈ, ਨਾ ਹੀ ਉਹ ਦਵਾਈ ਲੈ ਰਹੇ ਹਨ।
ਉੱਥੇ ਹੀ ਸਰਕਾਰ ਦੇ ਤਸ਼ੱਦਦ ਤੋਂ ਪਰੇਸ਼ਾਨ ਹੋ ਕੇ ਇਸ ਨੌਜਵਾਨ ਕਿਸਾਨ ਨੇ ਵੀ ਸਲਫਾਲ ਨਿਗਲ ਲਈ ਸੀ ਅਤੇ ਅੱਜ ਉਸ ਦੀ ਮੌਤ ਹੋ ਗਈ ਹੈ।