Ludhiana News: ਨਿੱਤ ਚੋਰੀਆਂ ਤੋਂ ਅੱਕੇ ਲੋਕ ਆਪਣੇ ਹੱਥ ਲੈਣ ਲੱਗੇ ਕਾਨੂੰਨ, ਚੋਰਾਂ ਦਾ ਕੁੱਟ-ਕੁੱਟ ਕੀਤਾ ਬੁਰਾ ਹਾਲ
ਖੰਨਾ ਵਿੱਚ ਚੋਰੀਆਂ ਵਧਣ ਕਰਕੇ ਲੋਕਾਂ ਨੇ ਕਾਨੂੰਨ ਆਪਣੇ ਹੱਥ ਲੈਣਾ ਸ਼ੁਰੂ ਕਰ ਦਿੱਤਾ ਹੈ। ਖੰਨਾ ਵਿੱਚ ਲੋਕਾਂ ਵੱਲੋਂ ਇਕੱਠੇ ਹੋ ਕੇ ਚੋਰਾਂ ਨੂੰ ਕਾਬੂ ਕਰਕੇ ਕੁਟਾਪਾ ਚਾੜ੍ਹਨ ਦੀ ਖਬਰ ਆਈ ਹੈ। ਲੋਕਾਂ ਨੇ ਚੋਰਾਂ ਨੂੰ ਇੰਨਾ ਕੁੱਟਿਆ ਕਿ...
Ludhiana News: ਖੰਨਾ ਵਿੱਚ ਚੋਰੀਆਂ ਵਧਣ ਕਰਕੇ ਲੋਕਾਂ ਨੇ ਕਾਨੂੰਨ ਆਪਣੇ ਹੱਥ ਲੈਣਾ ਸ਼ੁਰੂ ਕਰ ਦਿੱਤਾ ਹੈ। ਖੰਨਾ ਵਿੱਚ ਲੋਕਾਂ ਵੱਲੋਂ ਇਕੱਠੇ ਹੋ ਕੇ ਚੋਰਾਂ ਨੂੰ ਕਾਬੂ ਕਰਕੇ ਕੁਟਾਪਾ ਚਾੜ੍ਹਨ ਦੀ ਖਬਰ ਆਈ ਹੈ। ਲੋਕਾਂ ਨੇ ਚੋਰਾਂ ਨੂੰ ਇੰਨਾ ਕੁੱਟਿਆ ਕਿ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਉਣਾ ਪਿਆ ਹੈ।
ਹਾਸਲ ਜਾਣਕਾਰੀ ਮੁਤਾਬਕ ਖੰਨਾ ਦੇ ਮਲੇਰਕੋਟਲਾ ਰੋਡ ਉੱਪਰ ਇੱਕ ਕਰਿਆਨਾ ਦੁਕਾਨ ਦਾ ਸ਼ਟਰ ਤੋੜ ਕੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕੀਤੀ ਗਈ। ਇਸ ਦੌਰਾਨ ਲੋਕਾਂ ਨੇ ਇਕੱਠੇ ਹੋ ਕੇ ਦੋ ਚੋਰਾਂ ਨੂੰ ਕਾਬੂ ਕਰ ਲਿਆ। ਲੋਕਾਂ ਵੱਲੋਂ ਚੋਰਾਂ ਦਾ ਕੁਟਾਪਾ ਚਾੜ੍ਹਿਆ ਗਿਆ।
ਲੋਕਾਂ ਨੇ ਇੰਨਾ ਕੁਟਾਪਾ ਚਾੜ੍ਹਿਆ ਗਿਆ ਕਿ ਜ਼ਖ਼ਮੀ ਹਾਲਤ ਵਿੱਚ ਉਨ੍ਹਾਂ ਨੂੰ ਸਰਕਾਰੀ ਹਸਪਤਾਲ ਦਾਖ਼ਲ ਕਰਾਉਣਾ ਪਿਆ। ਪਤਾ ਲੱਗਾ ਹੈ ਕਿ ਦੋ ਚੋਰ ਮੌਕੇ ਤੋਂ ਫ਼ਰਾਰ ਹੋ ਗਏ। ਦੱਸ ਦਈਏ ਕਿ ਇਸ ਇਲਾਕੇ ਵਿੱਚ ਇੱਕ ਮਹੀਨੇ ਦੌਰਾਨ 20 ਤੋਂ ਵੱਧ ਚੋਰੀਆਂ ਹੋ ਚੁੱਕੀਆਂ ਹਨ। ਇਸ ਕਰਕੇ ਲੋਕਾਂ ਦੇ ਸਬਰ ਦਾ ਪਿਆਲਾ ਭਰ ਚੁੱਕਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼
ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ