Ludhiana Election: ਸਾਬਕਾ ਵਿਧਾਇਕ ਦੇ ਬੇਟੇ ਖ਼ਿਲਾਫ਼ FIR, ਵੋਟਿੰਗ ਦੌਰਾਨ EVM ਦੀ ਵੀਡੀਓ ਬਣਾ ਸੋਸ਼ਲ ਮੀਡੀਆ 'ਤੇ ਕੀਤੀ ਵਾਇਰਲ
ਵੋਟ ਪਾਉਣ ਸਮੇਂ ਈਵੀਐਮ ਮਸ਼ੀਨ ਤੋਂ ਫੋਟੋ ਖਿੱਚੀ। ਇਸ ਤੋਂ ਬਾਅਦ ਉਸ ਨੇ ਇਸ ਨੂੰ ਸੋਸ਼ਲ ਮੀਡੀਆ ਫੇਸਬੁੱਕ 'ਤੇ ਅਪਲੋਡ ਕਰ ਦਿੱਤਾ। ਅਜਿਹਾ ਕਰਕੇ ਹਨੀ ਨੇ ਚੋਣ ਕਮਿਸ਼ਨ ਦੇ ਨਿਯਮਾਂ ਦੀ ਅਣਦੇਖੀ ਕੀਤੀ ਹੈ।
Ludhiana News: ਪੰਜਾਬ ਪੁਲਿਸ ਨੇ ਭਾਜਪਾ ਦੇ ਸਾਬਕਾ ਵਿਧਾਇਕ ਮਰਹੂਮ ਹਰੀਸ਼ ਬੇਦੀ ਦੇ ਬੇਟੇ ਹਿਤੇਸ਼ ਬੇਦੀ (ਹਨੀ) ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਹਨੀ ਬੇਦੀ 'ਤੇ ਚੋਣ ਕਮਿਸ਼ਨ ਦੇ ਨਿਯਮਾਂ ਦੀ ਉਲੰਘਣਾ ਕਰਨ ਦਾ ਦੋਸ਼ ਹੈ। ਉਨ੍ਹਾਂ ਨੇ ਵੋਟ ਪਾਉਣ ਸਮੇਂ ਈਵੀਐਮ ਮਸ਼ੀਨ ਤੋਂ ਫੋਟੋ ਖਿੱਚੀ। ਇਸ ਤੋਂ ਬਾਅਦ ਉਸ ਨੇ ਇਸ ਨੂੰ ਸੋਸ਼ਲ ਮੀਡੀਆ ਫੇਸਬੁੱਕ 'ਤੇ ਅਪਲੋਡ ਕਰ ਦਿੱਤਾ। ਅਜਿਹਾ ਕਰਕੇ ਹਨੀ ਨੇ ਚੋਣ ਕਮਿਸ਼ਨ ਦੇ ਨਿਯਮਾਂ ਦੀ ਅਣਦੇਖੀ ਕੀਤੀ ਹੈ। ਥਾਣਾ ਡਿਵੀਜ਼ਨ ਨੰਬਰ 2 ਦੀ ਪੁਲਿਸ ਨੇ ਹਿਤੇਸ਼ ਬੇਦੀ ਖ਼ਿਲਾਫ਼ ਲੋਕ ਪ੍ਰਤੀਨਿਧਤਾ ਐਕਟ 1951, 188 ਆਈਪੀਸੀ ਦੀ ਧਾਰਾ 128, 131 ਤਹਿਤ ਕੇਸ ਦਰਜ ਕਰ ਲਿਆ ਹੈ।
ਪੀਆਰਓ ਬੂਥ ਨੰਬਰ 142 ਹਲਕਾ-63 ਕੇਂਦਰੀ ਦੇ ਪ੍ਰੀਜ਼ਾਈਡਿੰਗ ਅਫ਼ਸਰ ਕਿਸ਼ੋਰ ਕੁਮਾਰ ਨੇ ਪੁਲੀਸ ਨੂੰ ਬਿਆਨ ਦਿੱਤਾ ਹੈ ਕਿ ਉਹ ਲੋਕ ਸਭਾ ਚੋਣਾਂ ਵਾਲੇ ਦਿਨ 1 ਜੂਨ ਨੂੰ ਡਿਊਟੀ ’ਤੇ ਸਨ। ਵੋਟਿੰਗ ਕਰਦੇ ਸਮੇਂ ਬੂਥ ਨੰਬਰ 469 ਦੇ ਵੋਟਰ ਹਿਤੇਸ਼ ਬੇਦੀ ਪੋਲਿੰਗ ਕਰਮਚਾਰੀਆਂ ਅਤੇ ਪੁਲਿਸ ਤੋਂ ਛੁਪਾ ਕੇ ਮੋਬਾਈਲ ਬੂਥ ਦੇ ਡੱਬੇ ਵਿਚ ਲੈ ਗਿਆ, ਜਿਸ ਤੋਂ ਬਾਅਦ ਉਸ ਨੇ ਬੈਲਟ ਯੂਨਿਟ 1 ਦੀ ਫੋਟੋ ਖਿੱਚ ਕੇ ਆਪਣੇ ਫੇਸਬੁੱਕ ਪੇਜ 'ਤੇ ਸ਼ੇਅਰ ਕੀਤੀ। ਅਜਿਹਾ ਕਰਕੇ ਹਿਤੇਸ਼ ਬੇਦੀ ਨੇ ਚੋਣ ਕਮਿਸ਼ਨ ਦੇ ਨਿਯਮਾਂ ਦੀ ਉਲੰਘਣਾ ਕੀਤੀ ਹੈ। ਜਨਕਪੁਰੀ ਚੌਕੀ ਦੇ ਇੰਚਾਰਜ ਕਪਿਲ ਇਸ ਮਾਮਲੇ ਦੀ ਜਾਂਚ ਕਰ ਰਹੇ ਹਨ। ਅਜੇ ਤੱਕ ਦੋਸ਼ੀ ਦੀ ਗ੍ਰਿਫਤਾਰੀ ਨਹੀਂ ਹੋਈ ਹੈ।
ਇਹ ਵੀ ਪੜ੍ਹੋ-Exit Poll Results 2024: ਹਰਿਆਣਾ 'ਚ ਭਾਜਪਾ ਨੂੰ ਝਟਕਾ,ਹੈਰਾਨ ਕਰਨ ਵਾਲੇ ਅੰਕੜੇ
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ