Punjab News: ਲੁਧਿਆਣਾ ਵਿੱਚ ਆਰਤੀ ਚੌਕ ਨੇੜੇ ਇੱਕ ਹਾਰਡਵੇਅਰ ਸ਼ੋਅਰੂਮ ਵਿੱਚ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਤੋਂ ਤੁਰੰਤ ਬਾਅਦ ਸ਼ੋਅਰੂਮ 'ਚ ਕੰਮ ਕਰ ਰਹੇ ਮੁਲਾਜ਼ਮਾਂ ਨੇ ਭੱਜ ਕੇ ਆਪਣੀ ਜਾਨ ਬਚਾਈ। ਆਸ-ਪਾਸ ਦੇ ਦੁਕਾਨਦਾਰਾਂ ਨੇ ਅੱਗ ਬੁਝਾਉਣ ਦੀ ਕਾਫੀ ਕੋਸ਼ਿਸ਼ ਕੀਤੀ ਪਰ ਅੱਗ ਵਧਦੀ ਦੇਖ ਲੋਕਾਂ ਨੇ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ। ਆਸ-ਪਾਸ ਦੇ ਦੁਕਾਨਦਾਰਾਂ ਨੇ ਵੀ ਆਪਣੀਆਂ ਦੁਕਾਨਾਂ ਵਿੱਚੋਂ ਸਾਮਾਨ ਕੱਢਣਾ ਸ਼ੁਰੂ ਕਰ ਦਿੱਤਾ ਹੈ।


ਜਾਣਕਾਰੀ ਅਨੁਸਾਰ ਐਤਵਾਰ ਦੁਪਹਿਰ ਕਰੀਬ ਸਾਢੇ ਤਿੰਨ ਵਜੇ ਅਸ਼ੋਕਾ ਹਾਰਡਵੇਅਰ ਕਿਚਨ ਸ਼ੋਅਰੂਮ ਦੀ ਦੁਕਾਨ ਦੀ ਦੂਜੀ ਮੰਜ਼ਿਲ 'ਤੇ ਸ਼ਾਰਟ ਸਰਕਟ ਕਾਰਨ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਆਰਤੀ ਚੌਕ ਧੂੰਏਂ ਨਾਲ ਭਰ ਗਿਆ। ਅੱਗ ਲੱਗਣ ਕਾਰਨ ਦੂਜੀ ਮੰਜ਼ਿਲ ਬੁਰੀ ਤਰ੍ਹਾਂ ਸੜ ਗਈ। ਕੁਝ ਹੀ ਸਮੇਂ ਵਿੱਚ ਅੱਗ ਜ਼ਮੀਨੀ ਮੰਜ਼ਿਲ ਤੱਕ ਪਹੁੰਚ ਗਈ।


ਫਾਇਰ ਬ੍ਰਿਗੇਡ ਅਧਿਕਾਰੀ ਰਜਿੰਦਰ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਦੁਪਹਿਰ 3:30 ਵਜੇ ਅੱਗ ਲੱਗਣ ਦੀ ਸੂਚਨਾ ਮਿਲੀ। ਉਹ ਕੁਝ ਦੇਰ 'ਚ ਮੌਕੇ 'ਤੇ ਪਹੁੰਚ ਗਏ। ਫਿਲਹਾਲ ਫਾਇਰ ਬ੍ਰਿਗੇਡ ਦੀਆਂ 5 ਤੋਂ ਵੱਧ ਗੱਡੀਆਂ ਅੱਗ ਬੁਝਾਉਣ ਵਿੱਚ ਲੱਗੀਆਂ ਹੋਈਆਂ ਹਨ। 150 ਫੁੱਟ ਤੋਂ ਵੱਧ ਉੱਚੀ ਪੌੜੀ ਵਾਲੀ ਵਿਸ਼ੇਸ਼ ਗੱਡੀ ਨੂੰ ਮੌਕੇ 'ਤੇ ਬੁਲਾਇਆ ਗਿਆ ਹੈ। ਇਮਾਰਤ ਦੀ ਉਚਾਈ ਜ਼ਿਆਦਾ ਹੋਣ ਕਾਰਨ ਵਿਸ਼ੇਸ਼ ਵਾਹਨ ਦੀ ਮਦਦ ਨਾਲ ਅੱਗ ’ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel : - 
https://t.me/abpsanjhaofficial


 


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ