ਪੰਜਾਬ ਦੇ ਲੁਧਿਆਣਾ ਵਿੱਚ ਫਿਰੋਜ਼ਗਾਂਧੀ ਮਾਰਕੀਟ ਵਿਚ ਬਣੇ RS ਟਾਵਰ ਵਿੱਚ ਅਚਾਨਕ ਸ਼ਾਰਟ ਸਰਕਿਟ ਕਾਰਨ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਕਾਰਨ ਇਲਾਕੇ ਵਿੱਚ ਹੜਕੰਪ ਮਚ ਗਿਆ। ਲੋਕਾਂ ਨੇ ਖੁਦ ਅੱਗ ਬੁਝਾਉਣ ਦੀ ਕਾਫੀ ਕੋਸ਼ਿਸ਼ ਕੀਤੀ, ਪਰ ਅੱਗ ਵਧਦੀ ਗਈ। ਫਿਰ ਲੋਕਾਂ ਨੇ ਤੁਰੰਤ ਬਿਲਡਿੰਗ ਵਿੱਚ ਮੌਜੂਦ ਬੈਂਕ ਅਧਿਕਾਰੀਆਂ ਨੂੰ ਸੂਚਿਤ ਕੀਤਾ। ਇਹ ਅੱਗ ਗ੍ਰਾਊਂਡ ਫਲੋਰ ਤੋਂ ਤੀਜੀ ਮੰਜ਼ਿਲ ਤੱਕ ਫੈਲ ਚੁੱਕੀ ਸੀ। ਲੋਕਾਂ ਨੇ ਫੌਰਨ ਫਾਇਰ ਡਿਪਾਰਟਮੈਂਟ ਨੂੰ ਸੂਚਨਾ ਦਿੱਤੀ। ਅੱਗ ਕਾਰਨ ਪੂਰੇ ਫਿਰੋਜ਼ਪੁਰ ਰੋਡ 'ਤੇ ਧੂੰਆਂ ਛਾਇਆ ਹੋਇਆ ਸੀ।

Continues below advertisement

ਕਾਫੀ ਮੁਸ਼ਕਤ ਤੋਂ ਬਾਅਦ ਫਾਇਰ ਬ੍ਰਿਗੇਡ ਨੇ ਪਾਇਆ ਕਾਬੂ

ਸੂਚਨਾ ਮਿਲਣ ਤੋਂ ਬਾਅਦ ਮੌਕੇ ਤੇ ਪਹੁੰਚੀ ਫਾਇਰ ਡਿਪਾਰਟਮੈਂਟ ਦੀ ਟੀਮ ਨੇ ਅੱਗ ‘ਤੇ ਕਾਬੂ ਪਾ ਲਿਆ। ਕਰੀਬ ਸਵਾ ਘੰਟੇ ਦੀ ਮਿਹਨਤ ਤੋਂ ਬਾਅਦ ਅੱਗ ‘ਤੇ ਪੂਰੀ ਤਰ੍ਹਾਂ ਕਾਬੂ ਹੋ ਗਿਆ। ਲੋਕਾਂ ਨੇ ਤੁਰੰਤ ਇਲਾਕੇ ਦੀ ਪੁਲਿਸ ਨੂੰ ਵੀ ਸੂਚਿਤ ਕੀਤਾ।

Continues below advertisement

ਮੌਕੇ 'ਤੇ ਪਹੁੰਚੀ ਪੁਲਿਸ, ਅੱਗ ਲੱਗਣ ਦੇ ਕਾਰਨਾਂ ਪਤਾ ਲਗਾਇਆ ਜਾ ਰਿਹਾ

ਸਬ-ਇੰਸਪੈਕਟਰ ਲਖਵਿੰਦਰ ਨੇ ਕਿਹਾ ਕਿ ਅੱਗ ਲੱਗਣ ਦੀ ਸੂਚਨਾ ਮਿਲਣ ‘ਤੇ ਪੁਲਿਸ ਦੀ ਟੀਮ ਤੁਰੰਤ ਮੌਕੇ ਤੇ ਪਹੁੰਚੀ। ਲੋਕਾਂ ਦੀ ਮਦਦ ਨਾਲ ਬਿਲਡਿੰਗ ਹੇਠਾਂ ਖੜੇ ਕੁਝ ਵਾਹਨ ਹਟਾਏ ਗਏ। ਆਸ-ਪਾਸ ਦੇ ਬਿਲਡਿੰਗ ਮਾਲਕਾਂ ਨੂੰ ਵੀ ਸਾਵਧਾਨ ਕਰ ਦਿੱਤਾ ਗਿਆ।

ਗ੍ਰਾਊਂਡ ਫਲੋਰ ਤੋਂ ਤੀਜੀ ਮੰਜ਼ਿਲ ਤੱਕ ਅੱਗ ਫੈਲੀ ਸੀ। ਫਾਇਰ ਬ੍ਰਿਗੇਡ ਨੇ ਸਮੇਂ ਸਿਰ ਅੱਗ ‘ਤੇ ਕਾਬੂ ਪਾ ਲਿਆ। ਇਸ ਬਿਲਡਿੰਗ ਵਿੱਚ ਕਈ ਬੈਂਕ ਵੀ ਹਨ। ਖੁਸ਼ਕਿਸਮਤੀ ਨਾਲ ਅੱਗ ਜ਼ਿਆਦਾ ਨਹੀਂ ਫੈਲੀ, ਨਹੀਂ ਤਾਂ ਵੱਡਾ ਨੁਕਸਾਨ ਹੋ ਸਕਦਾ ਸੀ। ਅੱਗ ਲੱਗਣ ਦਾ ਸਹੀ ਕਾਰਨ ਹਾਲੇ ਤੱਕ ਸਪਸ਼ਟ ਨਹੀਂ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।