khanna News : ਖੰਨਾ ਦੇ ਪਿੰਡ ਕੌੜੀ ਵਿਖੇ ਕਬਾੜ ਦੇ ਗੁਦਾਮ ਨੂੰ ਭਿਆਨਕ ਅੱਗ ਲੱਗ ਗਈ ਹੈ। ਇੱਥੇ ਕੰਮ ਕਰਦੇ ਮਜ਼ਦੂਰਾਂ ਅਤੇ ਓਹਨਾਂ ਦੇ ਬੱਚਿਆਂ ਨੂੰ ਫਾਇਰ ਬ੍ਰਿਗੇਡ ਦੀ ਟੀਮ ਨੇ ਬਚਾਇਆ। ਅੱਗ ਨੂੰ ਰਿਹਾਇਸ਼ੀ ਇਲਾਕੇ ਤੱਕ ਪੁੱਜਣ ਤੋਂ ਰੋਕਿਆ ਗਿਆ। 

 


 

ਫਾਇਰਮੈਨ ਜਸਵਿੰਦਰ ਸਿੰਘ ਨੇ ਦੱਸਿਆ ਕਿ ਜਿਵੇਂ ਹੀ ਦਫ਼ਤਰ 'ਚ ਸੂਚਨਾ ਮਿਲੀ ਤਾਂ ਟੀਮ ਨੇ ਮੌਕੇ 'ਤੇ ਪੁੱਜ ਕੇ ਸਭ ਤੋਂ ਪਹਿਲਾਂ ਕੰਮ ਕਰਦੇ ਮਜ਼ਦੂਰਾਂ ਨੂੰ ਬਚਾਇਆ। ਖਿੜਕੀ ਤੋੜ ਕੇ ਸਾਮਾਨ ਬਾਹਰ ਕੱਢਿਆ ਗਿਆ। ਅੱਗ ਨੂੰ ਰਿਹਾਇਸ਼ੀ ਇਲਾਕੇ 'ਚ ਜਾਣ ਤੋਂ ਰੋਕਿਆ ਗਿਆ। 

 


ਦੱਸ ਦੇਈਏ ਕਿ ਇਸ ਤੋਂ ਪਹਿਲਾਂ ਬੀਤੇ ਕੱਲ ਲੁਧਿਆਣਾ ਦੇ ਭਾਈ ਹਿੰਮਤ ਨਗਰ ਦੇ ਬਲਾਕ-ਬੀ ਦੀ ਗਲੀ ਨੰਬਰ 4 ਵਿੱਚ ਸਥਿਤ ਉੱਤਮ ਨਮਕੀਨ ਫੈਕਟਰੀ 'ਚ ਅਚਾਨਕ ਅੱਗ ਲੱਗ ਗਈ ਸੀ। ਜਿਵੇਂ ਹੀ ਅਸਮਾਨ ਵਿੱਚ ਧੂੰਆਂ ਫੈਲ ਗਿਆ, ਆਸਪਾਸ ਦੇ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਫੈਕਟਰੀ ਮਾਲਕਾਂ ਵੱਲੋਂ ਸੂਚਨਾ ਦਿੱਤੇ ਜਾਣ ਤੋਂ ਬਾਅਦ ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਨੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ।  ਮੌਕੇ 'ਤੇ ਪਹੁੰਚੇ ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੇ ਦੱਸਿਆ ਕਿ ਆਵਾਜਾਈ ਕਾਰਨ ਕੁੱਝ ਦੇਰੀ ਹੋਈ ਪਰ ਮੌਕੇ 'ਤੇ 5 ਗੱਡੀਆਂ ਭੇਜੀਆਂ ਗਈਆਂ ਸਨ। ਅੱਗ 'ਤੇ ਕਾਬੂ ਪਾ ਲਿਆ ਗਿਆ ਹੈ। 


 

ਓਧਰ ਪਾਕਿਸਤਾਨ ਦੇ ਕਰਾਚੀ ਵਿਚ ਵੀਰਵਾਰ ਨੂੰ ਇਕ ਕੱਪੜਾ ਫੈਕਟਰੀ ਵਿਚ ਭਿਆਨਕ ਅੱਗ ਲੱਗਣ ਕਾਰਨ ਘੱਟੋ-ਘੱਟ ਚਾਰ ਫਾਇਰ ਫਾਈਟਰਾਂ ਦੀ ਮੌਤ ਹੋ ਗਈ ਅਤੇ 14 ਹੋਰ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਕੇਂਦਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ (ਡੀਸੀ) ਤਾਹਾ ਸਲੀਮ ਨੇ ਦੱਸਿਆ ਕਿ ਨਿਊ ਕਰਾਚੀ ਵਿੱਚ ਸੰਘਣੀ ਆਬਾਦੀ ਵਾਲੇ ਉਦਯੋਗਿਕ ਖੇਤਰ ਵਿੱਚ ਸਥਿਤ ਫੈਕਟਰੀ ਵਿੱਚ ਸ਼ਾਰਟ ਸਰਕਟ ਕਾਰਨ ਅੱਗ ਲੱਗੀ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।