ਲੁਧਿਆਣਾ ਦੀ ਸਬਜ਼ੀ ਮੰਡੀ 'ਚ ਲੱਗੀ ਭਿਆਨਕ ਅੱਗ, ਲੋਕਾਂ 'ਚ ਮੱਚੀ ਹਫੜਾ-ਦਫੜੀ; ਇੱਧਰ-ਉਧਰ ਭੱਜੇ ਲੋਕ
ਲੁਧਿਆਣਾ ਦੀ ਸਬਜ਼ੀ ਮੰਡੀ ਵਿੱਚ ਮੰਗਲਵਾਰ ਨੂੰ ਦੁਪਹਿਰ 2 ਵਜੇ ਦੇ ਕਰੀਬ ਪਲਾਸਟਿਕ ਦੇ ਕਰੇਟਾਂ ਵਿੱਚ ਅਚਾਨਕ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਤੋਂ ਬਾਅਦ ਕੁਝ ਧਮਾਕੇ ਹੋਏ।

Ludhiana News: ਲੁਧਿਆਣਾ ਦੀ ਸਬਜ਼ੀ ਮੰਡੀ ਵਿੱਚ ਮੰਗਲਵਾਰ ਨੂੰ ਦੁਪਹਿਰ 2 ਵਜੇ ਦੇ ਕਰੀਬ ਪਲਾਸਟਿਕ ਦੇ ਕਰੇਟਾਂ ਵਿੱਚ ਅਚਾਨਕ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਤੋਂ ਬਾਅਦ ਕੁਝ ਧਮਾਕੇ ਹੋਏ। ਕਈ ਸਬਜ਼ੀ ਵੇਚਣ ਵਾਲਿਆਂ ਦਾ ਭਾਰੀ ਨੁਕਸਾਨ ਵੀ ਹੋਇਆ। ਥੋੜ੍ਹੇ ਹੀ ਸਮੇਂ ਵਿੱਚ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ ਅਤੇ ਦੂਰ-ਦੂਰ ਤੱਕ ਅਸਮਾਨ ਵਿੱਚ ਅੱਗ ਦੀਆਂ ਲਪਟਾਂ ਦਿਖਾਈ ਦੇਣ ਲੱਗੀਆਂ। ਦੂਰ-ਦੂਰ ਤੱਕ ਧੂੰਏਂ ਦੇ ਗੁਬਾਰ ਦਿਖਾਈ ਦੇ ਰਹੇ ਸਨ। ਇਹ ਅੱਗ ਫਲਾਂ ਦੇ ਸ਼ੈੱਡ ਨੰਬਰ 30 ਵਿੱਚ ਲੱਗੀ।
ਅੱਗ ਲੱਗਣ ਨਾਲ ਸਬਜ਼ੀ ਮੰਡੀ ਦੇ ਦੁਕਾਨਦਾਰਾਂ ਵਿੱਚ ਦਹਿਸ਼ਤ ਫੈਲ ਗਈ। ਮੰਡੀ ਵਿੱਚ ਸਾਮਾਨ ਖਰੀਦਣ ਆਏ ਲੋਕ ਵੀ ਇੱਧਰ-ਉੱਧਰ ਭੱਜਣ ਲੱਗੇ। ਸਥਿਤੀ ਵਿਗੜਦੀ ਦੇਖ ਕੇ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ। ਅੱਗ ਲੱਗਣ ਤੋਂ ਤੁਰੰਤ ਬਾਅਦ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵੀ ਮੌਕੇ 'ਤੇ ਪਹੁੰਚ ਗਈਆਂ।
ਫਾਇਰ ਬ੍ਰਿਗੇਡ ਦੀਆਂ ਦੋ ਤੋਂ ਤਿੰਨ ਗੱਡੀਆਂ ਮੌਕੇ 'ਤੇ ਪਹੁੰਚੀਆਂ ਅਤੇ ਅੱਗ ਬੁਝਾਉਣ ਦਾ ਕੰਮ ਸ਼ੁਰੂ ਕਰ ਦਿੱਤਾ। ਅੱਗ ਬੁਝਾਊ ਦਸਤੇ ਦੇ ਪਹੁੰਚਣ ਤੋਂ ਪਹਿਲਾਂ, ਸਬਜ਼ੀ ਮੰਡੀ ਦੇ ਦੁਕਾਨਦਾਰਾਂ ਨੇ ਖੁਦ ਅੱਗ 'ਤੇ ਕਾਬੂ ਪਾਉਣ ਲਈ ਕਾਫ਼ੀ ਕੋਸ਼ਿਸ਼ਾਂ ਕੀਤੀਆਂ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















