Ludhiana news: ਲੁਧਿਆਣਾ ਦੇ ਫਿਰੋਜ਼ਪੁਰ ਰੋਡ 'ਤੇ ਦੇਰ ਰਾਤ ਇੱਕ ਸਕਾਰਪੀਓ ਗੱਡੀ ਨੂੰ ਅਚਾਨਕ ਅੱਗ ਲੱਗ ਗਈ। ਘਟਨਾ ਅਗਰ ਨਗਰ ਨੇੜੇ ਵਾਪਰੀ। ਅੱਗ ਨੂੰ ਦੇਖ ਕੇ ਸਕਾਰਪੀਓ ਸਵਾਰ ਵਿਅਕਤੀ ਹੇਠਾਂ ਉਤਰ ਗਿਆ ਅਤੇ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ। ਕੁਝ ਹੀ ਸਮੇਂ ਵਿੱਚ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ। ਕਾਰ ਚਾਲਕ ਨੇ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ। ਸਮੇਂ ਸਿਰ ਅੱਗ 'ਤੇ ਕਾਬੂ ਪਾ ਲਿਆ ਗਿਆ।


ਜਾਣਕਾਰੀ ਮੁਤਾਬਕ ਭਗਵਾਨ ਵਾਲਮੀਕਿ ਨਗਰ ਗਲੀ ਨੰਬਰ 2 ਬਸਤੀ ਜੋਧੇਵਾਲ ਦਾ ਰਹਿਣ ਵਾਲਾ ਕਾਕਾ ਫਿਲਮ ਦੇਖ ਕੇ ਸਕਾਰਪੀਓ ਵਿੱਚ ਸਵਾਰ ਹੋ ਕੇ ਵਾਪਸ ਘਰ ਜਾ ਰਿਹਾ ਸੀ। ਅਚਾਨਕ ਕਾਰ ਦੇ ਬੋਨਟ 'ਚੋਂ ਧੂੰਆਂ ਨਿਕਲਣ ਲੱਗ ਪਿਆ। ਕੁਝ ਹੀ ਪਲਾਂ ਵਿੱਚ ਬੋਨਟ ਵਿੱਚੋਂ ਅੱਗ ਦੀਆਂ ਲਪਟਾਂ ਨਿਕਲ ਗਈਆਂ। ਕਾਕੇ ਨੇ ਕਿਸੇ ਤਰ੍ਹਾਂ ਆਪਣੇ ਆਪ ਨੂੰ ਕਾਰ ਵਿੱਚੋਂ ਬਾਹਰ ਕੱਢਿਆ। ਆਸ-ਪਾਸ ਦੇ ਲੋਕਾਂ ਤੋਂ ਵੀ ਮਦਦ ਲਈ ਗਈ ਪਰ ਅੱਗ ਦੀਆਂ ਲਪਟਾਂ ਇੰਨੀਆਂ ਵਧ ਗਈਆਂ ਸਨ ਕਿ ਦੂਰੋਂ ਹੀ ਦਿਖਾਈ ਦੇ ਰਹੀਆਂ ਸਨ। ਜਿਸ ਤੋਂ ਬਾਅਦ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ।


ਇਹ ਵੀ ਪੜ੍ਹੋ: Lok Sabha Election 2024: ਨਵਜੋਤ ਸਿੰਘ ਸਿੱਧੂ ਨਹੀਂ ਲੜਨਗੇ ਲੋਕ ਸਭਾ ਚੋਣ? ਦਿੱਤੇ ਇਹ ਸੰਕੇਤ


ਕਾਰ ਨੂੰ ਅੱਗ ਲੱਗਣ ਕਾਰਨ ਹੋਰ ਵਾਹਨ ਚਾਲਕ ਜਿੱਥੇ ਸਨ ਉੱਥੇ ਹੀ ਰੁਕ ਗਏ। ਸਥਾਨਕ ਅੱਡਾ ਫਾਇਰ ਸਟੇਸ਼ਨ ਤੋਂ ਫਾਇਰ ਬ੍ਰਿਗੇਡ ਦੀ ਗੱਡੀ ਮੌਕੇ 'ਤੇ ਪਹੁੰਚ ਗਈ। ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ। ਦੱਸ ਦੇਈਏ ਕਿ ਦੀਵਾਲੀ ਤੋਂ ਕਰੀਬ 10 ਦਿਨ ਪਹਿਲਾਂ ਕਾਕਾ ਨੇ ਨਵੀਂ ਸਕਾਰਪੀਓ ਕਾਰ ਖਰੀਦੀ ਸੀ। ਸ਼ੁਰੂਆਤੀ ਜਾਂਚ 'ਚ ਅਜਿਹਾ ਲੱਗ ਰਿਹਾ ਹੈ ਕਿ ਗੱਡੀ 'ਚ ਸ਼ਾਰਟ ਸਰਕਟ ਹੋਇਆ ਹੈ। ਇਸ ਸਬੰਧੀ ਥਾਣਾ ਸਰਾਭਾ ਨਗਰ ਦੇ ਐਸਐਚਓ ਅਮਰਿੰਦਰ ਸਿੰਘ ਨਾਲ ਸੰਪਰਕ ਕੀਤਾ ਗਿਆ, ਪਰ ਉਨ੍ਹਾਂ ਨਾਲ ਗੱਲ ਨਹੀਂ ਹੋ ਸਕੀ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ: Punjab News: ਬਠਿੰਡਾ ‘ਚ AAP ਦੀ ਵਿਕਾਸ ਕ੍ਰਾਂਤੀ ਰੈਲੀ, ਭਗਵੰਤ ਮਾਨ ਅਤੇ CM ਕੇਜਰੀਵਾਲ ਕਰਨਗੇ ਸੰਬੋਧਨ