Ludhiana News: ਲੁਧਿਆਣਾ (Ludhiana) ਦੇ ਇੱਕ ਪਿੰਡ ਵਿੱਚ ਜ਼ਮੀਨੀ ਵਿਵਾਦ ਨੇ ਹਿੰਸਕ ਰੂਪ ਲੈ ਲਿਆ। 12 ਏਕੜ ਜ਼ਮੀਨ ਦੇ ਵਿਵਾਦ ਨੂੰ ਲੈ ਕੇ ਲਗਭਗ 50 ਹਥਿਆਰਬੰਦ ਵਿਅਕਤੀਆਂ ਨੇ ਹਮਲਾ ਕਰ ਦਿੱਤਾ। ਹਮਲਾਵਰਾਂ ਨੇ ਗੋਲੀਆਂ ਚਲਾਈਆਂ ਅਤੇ ਤੇਜ਼ਧਾਰ ਹਥਿਆਰਾਂ ਨਾਲ ਵੀ ਹਮਲਾ ਕੀਤਾ।
ਖੰਨਾ ਦੇ ਪਿੰਡ ਚਣਕੋਈਆਂ ਖੁਰਦ ਵਿੱਚ ਹੋਏ ਇਸ ਹਮਲੇ ਵਿੱਚ ਸਾਬਕਾ ਸਰਪੰਚ ਜਗਜੀਤ ਸਿੰਘ ਜੱਗੀ (Jagjeet Singh Jaggi) ਦਾ ਭਰਾ ਅਤੇ ਦੋ ਔਰਤਾਂ ਜ਼ਖਮੀ ਹੋਈਆਂ ਹਨ। ਸਾਰੇ ਜ਼ਖਮੀਆਂ ਨੂੰ ਲੁਧਿਆਣਾ ਦੇ ਸੀਐਮਸੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਕੁਝ ਦਿਨ ਪਹਿਲਾਂ ਸਾਬਕਾ ਸਰਪੰਚ ਜਗਜੀਤ ਸਿੰਘ ਜੱਗੀ ਵਿਰੁੱਧ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਦਾ ਮਾਮਲਾ ਦਰਜ ਕੀਤਾ ਗਿਆ ਸੀ। ਉਹ ਇਸ ਮਾਮਲੇ ਵਿੱਚ ਫਰਾਰ ਹੈ।
ਜ਼ਮੀਨ ਸਬੰਧੀ ਅਦਾਲਤ ਵਿੱਚ ਚੱਲ ਰਿਹਾ ਕੇਸ
ਪੀੜਤ ਪਰਿਵਾਰ ਦਾ ਕਹਿਣਾ ਹੈ ਕਿ ਇਹ ਜ਼ਮੀਨੀ ਵਿਵਾਦ ਬਹੁਤ ਪੁਰਾਣਾ ਹੈ ਅਤੇ ਇਸ ਮਾਮਲੇ ਨੂੰ ਲੈ ਕੇ ਅਦਾਲਤ ਵਿੱਚ ਕੇਸ ਵੀ ਚੱਲ ਰਹੇ ਹਨ। ਮੰਗਲਵਾਰ ਸ਼ਾਮ ਨੂੰ ਹਮਲਾਵਰ ਹਥਿਆਰਾਂ ਨਾਲ ਆਏ ਅਤੇ ਸਿੱਧੀਆਂ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਉਨ੍ਹਾਂ ਨੇ ਜ਼ਮੀਨ ਵਿੱਚ ਖੜ੍ਹੀ ਫ਼ਸਲ ਵੱਢਣ ਦੀ ਕੋਸ਼ਿਸ਼ ਕੀਤੀ। ਜਦੋਂ ਪਰਿਵਾਰ ਨੇ ਵਿਰੋਧ ਕੀਤਾ ਤਾਂ ਉਨ੍ਹਾਂ 'ਤੇ ਹਮਲਾ ਕਰ ਦਿੱਤਾ।
ਪੁਲਿਸ ਮਾਮਲੇ ਦੀ ਜਾਂਚ ਵਿੱਚ ਰੁੱਝੀ ਹੋਈ
ਡੀਐਸਪੀ ਹੇਮੰਤ ਮਲਹੋਤਰਾ (DSP Hemant Malhotra) ਨੇ ਦੱਸਿਆ ਕਿ 112 'ਤੇ ਸੂਚਨਾ ਮਿਲਦੇ ਹੀ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚ ਗਏ। ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ। ਪੀੜਤ ਪਰਿਵਾਰ ਦੀ ਸੁਰੱਖਿਆ ਲਈ ਰਾਤ ਨੂੰ ਚੈੱਕ ਪੁਆਇੰਟ ਸਥਾਪਤ ਕੀਤੇ ਜਾਣਗੇ। ਜ਼ਖਮੀਆਂ ਦੇ ਬਿਆਨ ਦਰਜ ਕਰਨ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ। ਪਰਿਵਾਰ ਨੇ ਹਮਲਾਵਰਾਂ 'ਤੇ ਰਾਜਨੀਤਿਕ ਸੁਰੱਖਿਆ (Security) ਲੈਣ ਦਾ ਵੀ ਦੋਸ਼ ਲਗਾਇਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।