Punjab News: ਪੰਜਾਬ ਨੇ ਪਹਿਲੀ ਵਾਰ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਲ ਫਾਂਸੀ ਚੜ੍ਹਨ ਵਾਲੇ ਛੇ ਹੋਰ ਸ਼ਹੀਦਾਂ ਨੂੰ ਯਾਦ ਕੀਤਾ- ਮਾਨ
ਇਸ ਇਤਿਹਾਸਕ ਦਿਹਾੜੇ 'ਤੇ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਪਵਿੱਤਰ ਦਿਹਾੜੇ 'ਤੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕਰਨ ਦਾ ਪ੍ਰਣ ਲੈਣ ਨਾਲ ਇਸ ਮਹਾਨ ਸ਼ਹੀਦ ਨੂੰ ਸਹੀ ਮਾਅਨਿਆਂ ਵਿੱਚ ਸੱਚੀ ਸ਼ਰਧਾਂਜਲੀ ਹੋਵੇਗੀ।
Ludhiana News: ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਦੇ ਮੌਕੇ ਉਨ੍ਹਾਂ ਦੀ ਯਾਦ ਵਿੱਚ ਪੰਜਾਬ ਪੁਲਿਸ ਵੱਲੋਂ ਕਰਵਾਈ ਵਿਸ਼ਾਲ ਨਸ਼ਾ ਵਿਰੋਧੀ ਸਾਈਕਲ ਰੈਲੀ ਨੂੰ ਝੰਡੀ ਵਿਖਾ ਕੇ ਰਵਾਨਾ ਕਰਨ ਤੋਂ ਪਹਿਲਾਂ ਆਪਣੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਉਤੇ ਮੁੱਢ ਤੋਂ ਧਾੜਵੀ ਹਮਲੇ ਕਰਦੇ ਰਹੇ ਹਨ ਪਰ ਪੰਜਾਬੀਆਂ ਨੇ ਹਮੇਸ਼ਾ ਹੀ ਇਨ੍ਹਾਂ ਹਮਲਿਆਂ ਦਾ ਬਹਾਦਰੀ ਨਾਲ ਮੁਕਾਬਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੂੰ ਹੁਣ ਨਸ਼ਾ-ਅੱਤਵਾਦ ਦੇ ਖਿਲਾਫ਼ ਜੰਗ ਲੜਨੀ ਪੈ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਨਸ਼ੇ ਫੈਲਾਉਣ ਲਈ ਪੰਜਾਬ ਵਿਰੋਧੀ ਤਾਕਤਾਂ ਫੰਡ ਦੇ ਰਹੀਆਂ ਹਨ ਜੋ ਸੂਬੇ ਨੂੰ ਪੱਟੜੀ ਤੋਂ ਲਾਹੁਣਾ ਚਾਹੁੰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਨਸ਼ਿਆਂ ਤੋਂ ਮੁਕਤ ਹੋਵੇਗਾ ਜਿਸ ਲਈ ਹਰੇਕ ਪੰਜਾਬੀ ਨੂੰ ਤਹੱਈਆ ਕਰਨਾ ਚਾਹੀਦਾ ਹੈ।
ਇਸ ਇਤਿਹਾਸਕ ਦਿਹਾੜੇ 'ਤੇ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਪਵਿੱਤਰ ਦਿਹਾੜੇ 'ਤੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕਰਨ ਦਾ ਪ੍ਰਣ ਲੈਣ ਨਾਲ ਇਸ ਮਹਾਨ ਸ਼ਹੀਦ ਨੂੰ ਸਹੀ ਮਾਅਨਿਆਂ ਵਿੱਚ ਸੱਚੀ ਸ਼ਰਧਾਂਜਲੀ ਹੋਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਪਹਿਲਾਂ ਹੀ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਮੌਕੇ ਹਰ ਸਾਲ 16 ਨਵੰਬਰ ਨੂੰ ਗਜ਼ਟਿਡ ਛੁੱਟੀ ਐਲਾਨੀ ਜਾ ਚੁੱਕੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਸ਼ਹੀਦ ਦੀ ਗੌਰਵਮਈ ਵਿਰਾਸਤ ਦਾ ਪਾਸਾਰ ਕੀਤਾ ਜਾ ਸਕੇਗਾ ਤਾਂ ਕਿ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਉਨ੍ਹਾਂ ਦੇ ਜੀਵਨ ਤੋਂ ਪ੍ਰੇਰਿਤ ਹੋਣ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਮਹਾਨ ਸ਼ਹੀਦ ਨੇ ਛੋਟੀ ਉਮਰ ਵਿੱਚ ਹੀ ਆਪਣੇ ਵਤਨ ਨੂੰ ਬਰਤਾਨਵੀ ਸਾਮਰਾਜਵਾਦ ਦੇ ਚੁੰਗਲ ਵਿੱਚੋਂ ਆਜ਼ਾਦ ਕਰਵਾਉਣ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ ਸੀ। ਉਨ੍ਹਾਂ ਕਿਹਾ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਸ਼ਹਾਦਤ ਨੇ ਸ਼ਹੀਦ ਭਗਤ ਸਿੰਘ ਵਰਗੇ ਕਈ ਹੋਰ ਨੌਜਵਾਨਾਂ ਨੂੰ ਆਜ਼ਾਦੀ ਦੇ ਅੰਦੋਲਨ ਵਿੱਚ ਹਿੱਸਾ ਲੈਣ ਅਤੇ ਮਾਤ ਭੂਮੀ ਦੀ ਰਾਖੀ ਲਈ ਆਪਣੀਆਂ ਜਾਨਾਂ ਨਿਛਾਵਰ ਕਰਨ ਲਈ ਪ੍ਰੇਰਿਤ ਕੀਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੇਸ਼ ਵਾਸੀ ਇਸ ਸ਼ਹੀਦ ਦੇ ਉਸ ਮਹਾਨ ਬਲਿਦਾਨ ਦੇ ਸਦਾ ਰਿਣੀ ਰਹਿਣਗੇ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਪੰਜਾਬ ਸਰਕਾਰ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਲ ਫਾਂਸੀ ਚੜ੍ਹਨ ਵਾਲੇ ਉਨ੍ਹਾਂ ਦੇ ਛੇ ਹੋਰ ਸਾਥੀਆਂ ਨੂੰ ਵੀ ਯਾਦ ਕੀਤਾ ਹੈ।