(Source: ECI/ABP News)
Ludhiana News: ਸਾਬਕਾ ਮਹਿਲਾ ਸਰਪੰਚ ਤੇ ਪੰਚਾਇਤ ਸਕੱਤਰ ਨੂੰ ਕੈਦ
ਲੁਧਿਆਣਾ ਜ਼ਿਲ੍ਹੇ ਦੇ ਪਿੰਡ ਰੋਹਣੋਂ ਖੁਰਦ ਦੀ ਸਾਬਕਾ ਸਰਪੰਚ ਬਲਜਿੰਦਰ ਕੌਰ ਪਤਨੀ ਅਵਤਾਰ ਸਿੰਘ ਤੇ ਪੰਚਾਇਤ ਸਕੱਤਰ ਬਲਜਿੰਦਰ ਸਿੰਘ ਨੂੰ ਸਰਕਾਰੀ ਫੰਡਾਂ ਦਾ ਗਬਨ ਕਰਨ ਦੇ ਦੋਸ਼ ਹੇਠ ਅਦਾਲਤ ਨੇ 3-3 ਸਾਲ ਦੀ ਸਜ਼ਾ ਸੁਣਾਈ...
Ludhiana News: ਲੁਧਿਆਣਾ ਜ਼ਿਲ੍ਹੇ ਦੇ ਪਿੰਡ ਰੋਹਣੋਂ ਖੁਰਦ ਦੀ ਸਾਬਕਾ ਸਰਪੰਚ ਬਲਜਿੰਦਰ ਕੌਰ ਪਤਨੀ ਅਵਤਾਰ ਸਿੰਘ ਤੇ ਪੰਚਾਇਤ ਸਕੱਤਰ ਬਲਜਿੰਦਰ ਸਿੰਘ ਨੂੰ ਸਰਕਾਰੀ ਫੰਡਾਂ ਦਾ ਗਬਨ ਕਰਨ ਦੇ ਦੋਸ਼ ਹੇਠ ਅਦਾਲਤ ਨੇ 3-3 ਸਾਲ ਦੀ ਸਜ਼ਾ ਸੁਣਾਈ ਤੇ 6-6 ਹਜ਼ਾਰ ਰੁਪਏ ਜੁਰਮਾਨਾ ਕੀਤਾ।
ਸ਼ਿਕਾਇਤਕਰਤਾ ਜਾਗਰ ਸਿੰਘ ਨੇ ਦੱਸਿਆ ਕਿ ਜੱਜ ਮਹਿਮਾ ਭੁਲੇਰ ਜੇਐਮਆਈਸੀ ਖੰਨਾ ਦੀ ਅਦਾਲਤ ਨੇ ਇਸ ਮਾਮਲੇ ਸਬੰਧੀ ਸਜ਼ਾ ਸੁਣਾਈ ਹੈ। ਇਸ ਬਾਰੇ ਜਾਗਰ ਸਿੰਘ ਨੇ ਅੱਗੇ ਦੱਸਿਆ ਕਿ ਰੋਹਣੋਂ ਖੁਰਦ ਦੀ ਸਾਬਕਾ ਸਰਪੰਚ ਬਲਜਿੰਦਰ ਕੌਰ ਤੇ ਪੰਚਾਇਤ ਸਕੱਤਰ ਬਲਜਿੰਦਰ ਸਿੰਘ ਨੇ ਮਿਲੀਭੁਗਤ ਨਾਲ ਪੰਚਾਇਤ ਦੇ ਸਰਕਾਰੀ ਪੈਸੇ ਦਾ ਗਬਨ ਕੀਤਾ ਸੀ, ਜਿਸ ਬਾਰੇ ਉਨ੍ਹਾਂ ਬਤੌਰ ਪੰਚ ਸ਼ਿਕਾਇਤ ਦਰਜ ਕਰਵਾਈ ਸੀ।
ਅਦਾਲਤੀ ਫ਼ੈਸਲੇ ਅਨੁਸਾਰ ਤਤਕਾਲੀ ਸਰਪੰਚ ਬਲਜਿੰਦਰ ਕੌਰ ਤੇ ਪੰਚਾਇਤ ਸਕੱਤਰ ਬਲਜਿੰਦਰ ਸਿੰਘ ਨੇ ਮਿਲੀਭੁਗਤ ਨਾਲ ਮਗਨਰੇਗਾ ਤੇ ਪੰਚਾਇਤ ਦੇ ਰਿਕਾਰਡ ਵਿੱਚ ਅੰਗਰੇਜ਼ ਸਿੰਘ, ਪਾਲ ਸਿੰਘ, ਅਜੈਬ ਸਿੰਘ, ਹਰਨੇਕ ਸਿੰਘ ਦੀਆਂ ਦਿਹਾੜੀਆਂ ਗਲਤ ਤਰੀਕੇ ਨਾਲ ਦਰਜ ਕਰਕੇ ਕਰੀਬ 22 ਹਜ਼ਾਰ ਰੁਪਏ ਦਾ ਗਬਨ ਕੀਤਾ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ
Lowest Score In Cricket : 6 ਦੌੜਾਂ 'ਤੇ ਆਲ ਆਊਟ ਹੋ ਗਈ ਟੀਮ, ਕ੍ਰਿਕਟ ਦੇ ਮੈਦਾਨ 'ਚ ਬਣਿਆ ਅਜੀਬ ਰਿਕਾਰਡ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)