Ludhiana News: ਕਿਵੇਂ ਜਿੱਤੇਗੀ ਕਾਂਗਰਸ ? ਲੀਡਰਾਂ ਦੀ ਗੱਲ ਸੁਣਨ ਦੀ ਥਾਂ ਵਰਕਰ ਚਾਹ ਪੀਣ 'ਚ ਮਸਰੂਫ਼, ਭੜਕੇ ਆਸ਼ੂ ਨੇ ਛੱਡੀ ਮੀਟਿੰਗ
ਲੁਧਿਆਣਾ ਵਿੱਚ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦੀ ਅਗਵਾਈ ਵਿੱਚ ਹੋਈ ਕਾਂਗਰਸ ਲੀਡਰਾਂ ਦੀ ਮੀਟਿੰਗ ਵਿੱਚ ਜ਼ਬਰਦਸਤ ਹੰਗਾਮਾ ਹੋਇਆ। ਇਸ ਦੌਰਾਨ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਕਾਫੀ ਤੱਤੇ ਨਜ਼ਰ ਆਏ ਤੇ ਮੀਟਿੰਗ ਅੱਧਵਾਟੇ ਛੱਡਕੇ ਚਲੇ ਗਏ।
Lok Sabha Election: ਲੁਧਿਆਣਾ ਵਿੱਚ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦੀ ਅਗਵਾਈ ਵਿੱਚ ਹੋਈ ਕਾਂਗਰਸ ਲੀਡਰਾਂ ਦੀ ਮੀਟਿੰਗ ਵਿੱਚ ਜ਼ਬਰਦਸਤ ਹੰਗਾਮਾ ਹੋਇਆ। ਇਸ ਦੌਰਾਨ ਸਾਬਕਾ ਮੰਤਰੀ ਭਰਤ ਭੂਸ਼ਣ ਆਸ਼ੂ ਕਾਫੀ ਤੱਤੇ ਨਜ਼ਰ ਆਏ ਤੇ ਮੀਟਿੰਗ ਅੱਧਵਾਟੇ ਛੱਡਕੇ ਚਲੇ ਗਏ। ਕਾਂਗਰਸੀ ਵਰਕਰਾਂ ਵਿੱਚ ਅਨੁਸ਼ਾਸਨਹੀਨਤਾ ਦੇਣ ਕੇ ਉਹ ਕਾਫ਼ੀ ਭੜਕੇ ਕਿਉਂਕਿ ਕਾਂਗਰਸੀ ਵਰਕਰ ਲੀਡਰਾਂ ਦੀ ਗੱਲ ਸੁਣਨ ਦੀ ਬਜਾਏ ਚਾਹ, ਕੌਫੀ ਪੀਣ ਵਿੱਚ ਮਸਰੂਫ ਸਨ। ਇਸ ਮੌਕੇ ਬਿੱਟੂ ਤੇ ਆਸ਼ੂ ਵਿਚਾਲੇ ਵੀ ਟਕਰਾਅ ਵਾਲੀ ਸਥਿਤੀ ਬਣੀ।
ਕਿਵੇਂ ਹੋਇਆ ਸਾਰਾ ਵਿਵਾਦ
ਇਸ ਮੌਕੇ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਜਗਰਾਓਂ ਤੋਂ ਕੁਝ ਕਾਂਗਰਸੀ ਵਰਕਰ ਆਏ ਸੀ ਤੇ ਉਹ ਚੰਗੀ ਤਰ੍ਹਾਂ ਮੀਟਿੰਗ ਵਿੱਚ ਹਿੱਸਾ ਲੈ ਰਹੇ ਸਨ ਪਰ ਇਸ ਦੌਰਾਨ ਸ਼ਹਿਰ ਵਿੱਚੋਂ ਕੁਝ ਵਰਕਰ ਆਏ ਤੇ ਉਨ੍ਹਾਂ ਵੱਲੋਂ ਮੀਟਿੰਗ ਦਾ ਮਾਹੌਲ ਖ਼ਰਾਬ ਕੀਤਾ ਗਿਆ ਜਿਸ ਤੋਂ ਬਾਅਦ ਆਸ਼ੂ ਮੀਟਿੰਗ ਵਿਚਾਲੇ ਛੱਡ ਚਲੇ ਗਏ।
5 ਮਾਰਚ ਨੂੰ ਗ੍ਰਿਫ਼ਤਾਰੀ ਦੇਣਗੇ ਰਵਨੀਤ ਬਿੱਟੂ
ਇਸ ਮੌਕੇ ਰਵਨੀਤ ਬਿੱਟੂ ਨੇ ਕਿਹਾ ਕਿ ਉਹ 5 ਮਾਰਚ ਨੂੰ ਗ੍ਰਿਫ਼ਤਾਰੀ ਦੇਣਗੇ। ਦਰਅਸਲ ਥਾਣਾ ਕੋਤਵਾਲੀ ਪੁਲਿਸ ਨੇ ਨਗਰ ਨਿਗਮ ਦੇ ਕੰਮਾਂ ਵਿੱਚ ਰੁਕਾਵਟ ਪਾਉਣ ਨੂੰ ਲੈ ਕੇ ਇੱਕ ਐਫਆਈਆਰ ਦਰਜ ਕੀਤੀ ਹੈ ਜਿਸ ਵਿੱਚ ਸੰਸਦ ਮੈਂਬਰ ਰਵਨੀਤ ਬਿੱਟੂ, ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਲੁਧਿਆਣਾ ਕਾਂਗਰਸ ਦੇ ਪ੍ਰਧਾਨ ਸੰਜੇ ਤਲਵਾੜ ਸਮੇਤ 60 ਕਾਂਗਰਸੀ ਵਰਕਰਾਂ ਨੂੰ ਨਾਮਜ਼ਦ ਕੀਤਾ ਗਿਆ ਹੈ। ਸੰਸਦ ਮੈਂਬਰ ਬਿੱਟੂ ਨੇ ਕਿਹਾ ਕਿ ਅੱਜ ਪੁਲਿਸ ਵੱਲੋਂ ਦਰਜ ਕੀਤੇ ਗਏ ਗ਼ਲਤ ਕੇਸ ਖ਼ਿਲਾਫ਼ ਅਗਲੀ ਰਣਨੀਤੀ ਬਣਾਈ ਜਾ ਰਹੀ ਹੈ। ਲੋਕਾਂ ਦੇ ਹੱਕਾਂ ਦੀ ਗੱਲ ਕਰਨ 'ਤੇ ਐਫਆਈਆਰ ਦਰਜ ਕੀਤੀ ਗਈ ਹੈ। ਆਪ ਸਰਕਾਰ ਘਬਰਾਹਟ ਵਿੱਚ ਹੈ। ਬਿੱਟੂ ਨੇ ਕਿਹਾ ਕਿ ਵਰਕਰਾਂ ਦੇ ਕਹਿਣ ’ਤੇ ਹੀ ਗ੍ਰਿਫ਼ਤਾਰੀਆਂ ਕੀਤੀਆਂ ਜਾਣਗੀਆਂ। ਕਾਂਗਰਸੀ ਵਰਕਰ ਸਾਰੀਆਂ ਗ੍ਰਿਫਤਾਰੀਆਂ ਕਰਨ ਲਈ ਤਿਆਰ ਹਨ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।