Ludhiana News: ਟੈਂਡਰ ਘੁਟਾਲੇ ਦੇ ਮਾਮਲੇ ਵਿਚ ਗ੍ਰਿਫ਼ਤਾਰ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਵੱਲੋਂ ਉਸ ਦੀ ਜ਼ਮਾਨਤ ਅਰਜ਼ੀ ਮਨਜ਼ੂਰ ਕਰ ਲਈ ਗਈ ਹੈ। ਇਸ ਦੇ ਨਾਲ ਹਾਈਕੋਰਟ ਵੱਲੋਂ ਆੜ੍ਹਤੀਏ ਤੇਲੂ ਰਾਮ ਨੂੰ ਰਾਹਤ ਦਿੱਤੀ ਗਈ ਹੈ ਤੇ ਉਸ ਦੀ ਜ਼ਮਾਨਤ ਦੀ ਅਰਜ਼ੀ ਮਨਜ਼ੂਰ ਕਰ ਲਈ ਗਈ ਹੈ।
ਇਹ ਵੀ ਪੜੋ : ਅੰਮ੍ਰਿਤਪਾਲ ਸਿੰਘ ਦੇ ਗੰਨਮੈਨ ਗੋਰਖਾ ਬਾਬਾ ਨੇ ਕੀਤੇ ਵੱਡੇ ਖੁਲਾਸੇ, ਨਸ਼ਾ ਛੱਡਣ ਵਾਲੇ ਨੌਜਵਾਨਾਂ ਨੂੰ ਫੌਜ 'ਚ ਸ਼ਾਮਲ ਕਰਕੇ ਦਿੱਤੀ ਜਾਂਦੀ ਸੀ ਤਨਖਾਹ
ਇਸ ਤੋਂ ਪਹਿਲਾਂ ਵੀ ਇਸ ਮਾਮਲੇ ਨੂੰ ਲੈ ਕੇ ਪੰਜਾਬ ਤੇ ਹਰਿਆਣਾ ਹਾਈਕੋਰਟ 'ਚ ਸੁਣਵਾਈ ਹੋਈ ਸੀ। ਇਸ ਮਾਮਲੇ 'ਚ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਕੀਤੀ ਗਈ ਤੇ ਪੰਜਾਬ ਸਰਕਾਰ ਨੇ ਆਪਣਾ ਪੱਖ ਰੱਖਿਆ ਸੀ। ਇਸ ਤੋਂ ਬਾਅਦ ਹਾਈਕੋਰਟ ਦੇ ਜਸਟਿਸ ਅਨੂਪ ਚਿਤਕਾਰਾ ਦੀ ਅਦਾਲਤ ਨੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ।
ਦਰਅਸਲ ਇਸ ਮਾਮਲੇ 'ਚ ਜੇਲ 'ਚ ਬੰਦ ਕਾਂਗਰਸ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਹਾਈਕੋਰਟ 'ਚ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਹੈ। ਹਾਈਕੋਰਟ ਨੇ ਪਹਿਲਾਂ ਸੁਣਵਾਈ 17 ਫਰਵਰੀ, ਫਿਰ 20 ਫਰਵਰੀ ਅਤੇ ਫਿਰ 23 ਫਰਵਰੀ ਤੱਕ ਮੁਲਤਵੀ ਕਰ ਦਿੱਤੀ ਸੀ।
ਇਹ ਵੀ ਪੜੋ : ਅੰਮ੍ਰਿਤਪਾਲ ਸਿੰਘ ਦੇ ਹੱਕ 'ਚ ਛੱਤੀਸਗੜ੍ਹ 'ਚ ਰੈਲੀ, ਪਤਾ ਲੱਗਦਿਆਂ ਹੀ ਪੁਲਿਸ ਨੇ ਕੀਤਾ ਵੱਡਾ ਐਕਸ਼ਨ
ਦੱਸ ਦੇਈਏ ਕਿ ਪੰਜਾਬ ਵਿਜੀਲੈਂਸ ਬਿਊਰੋ ਨੇ 16 ਅਗਸਤ 2022 ਨੂੰ ਆਸ਼ੂ ਵਿਰੁੱਧ ਕੇਸ ਦਰਜ ਕੀਤਾ ਸੀ। ਫਿਰ 22 ਅਗਸਤ 2022 ਨੂੰ ਆਸ਼ੂ ਨੂੰ ਸੈਲੂਨ ਤੋਂ ਗ੍ਰਿਫਤਾਰ ਕਰ ਲਿਆ ਗਿਆ ਸੀ। ਕਰੀਬ 8 ਦਿਨਾਂ ਦੇ ਵਿਜੀਲੈਂਸ ਰਿਮਾਂਡ ਤੋਂ ਬਾਅਦ ਮੁਲਜ਼ਮ ਨੂੰ ਨਿਆਂਇਕ ਹਿਰਾਸਤ ਪਟਿਆਲਾ ਜੇਲ੍ਹ ਭੇਜ ਦਿੱਤਾ ਗਿਆ ਸੀ। ਇਸ ਤੋਂ ਬਾਅਦ ਜ਼ਿਲ੍ਹਾ ਅਦਾਲਤ ਨੇ ਆਸ਼ੂ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਤਾਂ ਮੁਲਜ਼ਮ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।