Punjab Police ACP and gunman: ਲੁਧਿਆਣਾ ਦੇ ਸਮਰਾਲਾ ਨੇੜੇ ਇੱਕ ਭਿਆਨਕ ਸੜਕ ਹਾਦਸਾ ਹੋਇਆ ਹੈ। ਜਿਸ ਵਿੱਚ ਇੱਕ ACP ਅਤੇ ਉਸ ਦੇ ਗਨਮੈਨ ਦੀ ਜ਼ਿੰਦਾ ਸੜ ਕੇ ਮੌਤ ਹੋ ਗਈ। ਇਹ ਘਟਨਾ ਦੇਰ ਰਾਤ ਕਰੀਬ 1 ਵਜੇ ਵਾਪਰੀ ਹੈ।  ACP ਸੰਦੀਪ ਸਿੰਘ ਆਪਣੇ ਗਨਮੈਨ ਪਰਮਜੋਤ ਸਿੰਘ ਨਾਲ ਫਾਰਚੂਨਰ ਕਾਰ ਵਿੱਚ ਸਵਾਰ ਹੋ ਕੇ ਜਾ ਰਹੇ ਹੁੰਦੇ ਹਨ। ਜਦੋਂ ਉਹਨਾਂ ਦੀ ਗੱਡੀ ਦਿਆਲਪੁਰਾ ਨੇੜੇ ਫਲਾਈਓਵਰ 'ਤੇ ਪਹੁੰਚਦੀ ਹੈ ਤਾਂ ਸਾਹਮਣੇ ਤੋਂ ਸਕਰਾਪਿਓ ਕਾਰ ਨਾਲ ਉਹਨਾਂ ਦੀ ਟੱਕਰ ਹੋ ਗਈ। 



ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵੇਂ ਕਾਰਾਂ ਡਿਵਾਈਡਰ ਨਾਲ ਟਕਰਾ ਗਈਆਂ ਇਸ ਤੋਂ ਬਾਅਦ  ਫਾਰਚੂਨਰ ਕਾਰ ਨੂੰ ਅਚਾਨਕ ਅੱਗ ਲੱਗ ਗਈ।  ਡਰਾਈਵਰ, ਗੰਨਮੈਨ ਤੇ ACP ਸੰਦੀਪ ਸਿੰਘ ਨੂੰ  ਬਾਹਰ ਨਿਕਲਣ ਦਾ ਮੌਕਾ ਨਹੀਂ ਮਿਲਿਆ। ਲੋਕਾਂ ਦੀ ਮਦਦ ਨਾਲ ਸਾਰਿਆਂ ਨੂੰ ਬਾਹਰ ਕੱਢਿਆ ਗਿਆ। ਕੁਝ ਲੋਕਾਂ ਨੇ ਇਸ ਘਟਨਾ ਦੀ ਵੀਡੀਓ ਵੀ ਬਣਾਈ।


ਘਟਨਾ ਵਿੱਚ ACP ਸੰਦੀਪ ਸਿੰਘ ਤੇ ਗਨਮੈਨ ਪਰਮਜੋਤ ਜ਼ਿੰਦਾ ਹੀ ਸੜ ਗਏ। ਜਦਕਿ ਜਦਕਿ ਇੱਕ ਡਰਾਈਵਰ ਪੁਲਿਸ ਮੁਲਾਜ਼ਮ ਗੰਭੀਰ ਜ਼ਖਮੀ ਹੈ।  ਜ਼ਖਮੀ ਡਰਾਈਵਰ ਗੁਰਪ੍ਰੀਤ ਸਿੰਘ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।



PPSC ਰਾਹੀਂ ਸੰਦੀਪ ਸਿੰਘ ਸਿੱਧਾ  ਡੀਐਸਪੀ ਭਰਤੀ ਹੋਏ ਸਨ।  ਉਨ੍ਹਾਂ ਦੀ ਪਹਿਲੀ ਤਾਇਨਾਤੀ ਫਰਵਰੀ 2019 ਵਿੱਚ ਏਸੀਪੀ ਟ੍ਰੈਫਿਕ ਲੁਧਿਆਣਾ ਵਜੋਂ ਹੋਈ ਸੀ। ਇਸ ਤੋਂ ਪਹਿਲਾਂ ਉਹ ਫਤਹਿਗੜ੍ਹ ਸਾਹਿਬ ਅਤੇ ਅਮਲੋਹ ਵਿੱਚ ਵੀ ਬਤੌਰ ਐਸਐਚਓ ਕੰਮ ਕਰ ਚੁੱਕੇ ਹਨ।


ACP ਦੀ ਫਾਰਚੂਨਰ ਗੱਡੀ ਨੰਬਰ ਪੀਬੀ 10- ਜੀਐਕਸ 2800 ਵਿੱਚ ਸਫ਼ਰ ਕਰ ਰਹੇ ਸਨ। ਸਾਹਮਣੇ ਤੋਂ ਇੱਕ ਸਕਾਰਪੀਓ ਗੱਡੀ ਨੰਬਰ ਪੀਬੀ 23-ਵਾਈ 9613 ਨੇ ਟੱਕਰ ਮਾਰ ਦਿੱਤੀ। ਫਿਲਹਾਲ ਪੁਲਿਸ ਨੇ ਸਮਰਾਲਾ ਪੁਲਿਸ ਸਟੇਸ਼ਨ ਵਿੱਚ ਆਈਪੀਸੀ ਦੀ ਧਾਰਾ 279/337/304ਏ/427 ਤਹਿਤ ਮਾਮਲਾ ਦਰਜ ਕਰ ਲਿਆ ਹੈ।


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


👇🏻
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 


https://whatsapp.com/channel/0029Va7Nrx00VycFFzHrt01l