Ludhiana News: ਸਤਲੁਜ ਦਰਿਆ 'ਚ ਡੁੱਬੇ 4 ਬੱਚੇ, ਨਹਾਉਣ ਗਏ ਸੀ 6 ਦੋਸਤ, ਮਾਪਿਆਂ ਦਾ ਰੋ-ਰੋ ਬੂਰਾ ਹਾਲ
Ludhiana News: ਲੁਧਿਆਣਾ 'ਚ ਗਰਮੀ ਤੋਂ ਰਾਹਤ ਪਾਉਣ ਲਈ 6 ਦੋਸਤ ਸਤਲੁਜ ਦਰਿਆ 'ਚ ਨਹਾਉਣ ਗਏ ਸਨ। ਪਤਾ ਲੱਗਿਆ ਹੈ ਕਿ 4 ਨੌਜਵਾਨ ਪਾਣੀ 'ਚ ਡੁੱਬ ਗਏ ਹਨ। ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਉਹ ਕਿਹੜੇ ਹਾਲਾਤਾਂ ਵਿੱਚ ਡੁੱਬੇ ਹਨ।
Ludhiana News: ਲੁਧਿਆਣਾ 'ਚ ਗਰਮੀ ਤੋਂ ਰਾਹਤ ਪਾਉਣ ਲਈ 6 ਦੋਸਤ ਸਤਲੁਜ ਦਰਿਆ 'ਚ ਨਹਾਉਣ ਗਏ ਸਨ। ਪਤਾ ਲੱਗਿਆ ਹੈ ਕਿ 4 ਨੌਜਵਾਨ ਪਾਣੀ 'ਚ ਡੁੱਬ ਗਏ ਹਨ। ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਉਹ ਕਿਹੜੇ ਹਾਲਾਤਾਂ ਵਿੱਚ ਡੁੱਬੇ ਹਨ। ਉਨ੍ਹਾਂ ਦੇ ਦੋਸਤਾਂ ਨੇ ਡੁੱਬ ਰਹੇ ਨੌਜਵਾਨਾਂ ਨੂੰ ਬਚਾਉਣ ਦੀ ਕਾਫੀ ਕੋਸ਼ਿਸ਼ ਕੀਤੀ ਪਰ ਉਹ ਉਨ੍ਹਾਂ ਨੂੰ ਨਹੀਂ ਬਚਾ ਸਕੇ। ਦੋ ਦੋਸਤਾਂ ਨੇ ਘਰ ਆ ਕੇ ਡੁੱਬੇ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੂੰ ਸਾਰੀ ਗੱਲ ਦੱਸੀ।
ਪਰਿਵਾਰ ਨੇ ਪੁਲਿਸ ਨੂੰ ਜਾਣਕਾਰੀ ਦਿੱਤੀ। ਫਿਲਹਾਲ ਥਾਣਾ ਸਲੇਮ ਟਾਬਰੀ ਦੀ ਪੁਲਿਸ ਨੌਜਵਾਨਾਂ ਦੀ ਭਾਲ ਕਰ ਰਹੀ ਹੈ। ਪੁਲਿਸ ਗੋਤਾਖੋਰਾਂ ਦੀ ਵੀ ਮਦਦ ਲੈ ਰਹੀ ਹੈ। ਡੁੱਬਣ ਵਾਲੇ ਦੋ ਨੌਜਵਾਨਾਂ ਦੀ ਪਛਾਣ ਕਰ ਲਈ ਗਈ ਹੈ। ਸਮੀਰ ਖਾਨ ਅਤੇ ਸ਼ਾਹਬਾਜ਼ ਅੰਸਾਰੀ। ਜਾਣਕਾਰੀ ਦਿੰਦਿਆਂ ਐੱਸਐੱਚਓ ਜਗਜੀਪ ਸਿੰਘ ਜਾਖੜ ਨੇ ਦੱਸਿਆ ਕਿ ਭਾਲ ਜਾਰੀ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।