Punjab News: ਕਿਸਾਨਾਂ ਨਾਲ ਦੋ ਪੈਟਰੋਲ ਪੰਪਾਂ ਵੱਲੋਂ ਏਟੀਐਮ ਦੀ ਵਰਤੋਂ ਕਰਕੇ ਠੱਗੀ ਮਾਰਨ ਦਾ ਮਾਮਲਾ ਸਾਹਮਣਾ ਆਇਆ ਹੈ ਜਿਸ ਤੋਂ ਬਾਅਦ ਕਿਸਾਨਾਂ ਨੇ ਪੰਪ ਦੇ ਖ਼ਿਲਾਫ਼ ਧਰਨਾ ਲਾ ਦਿੱਤਾ ਹੈ। ਇਸ ਤੋਂ ਬਾਅਦ ਇੱਕ ਪੈਟਰੋਲ ਪੰਪ ਨੇ ਕਿਸਾਨਾਂ ਦੇ ਪੈਸੇ ਵਾਪਸ ਕਰ ਦਿੱਤੇ ਹਨ ਜਦੋਂ ਕਿ ਦੂਜੇ ਨੂੰ ਲੈ ਕੇ ਵਿਰੋਧ ਜਾਰੀ ਹੈ। ਇਸ ਮੌਕੇ ਕਿਸਾਨਾਂ ਵੱਲੋਂ ਪ੍ਰਸ਼ਾਸਨ ਤੋਂ ਦੋਸ਼ੀਆਂ ਖ਼ਿਲਾਫ਼ ਕਾਰਵਾਈ  ਦੀ ਮੰਗ ਕੀਤੀ ਜਾ ਰਹੀ ਹੈ।


ਇਸ ਮੌਕੇ ਗੱਲਬਾਤ ਕਰਦਿਆਂ ਧਰਨਾਕਾਰੀ ਕਿਸਾਨ ਆਗੂਆਂ ਨੇ ਦੱਸਿਆ ਕਿ ਲੁਧਿਆਣਾ ਰੋਡ ਬਰਨਾਲਾ ਵਿਖੇ ਇੱਕ ਨਿੱਜੀ ਕੰਪਨੀ ਦੇ ਪੈਟਰੋਲ ਪੰਪ ਅੱਗੇ ਮੋਰਚਾ ਲਾਇਆ ਗਿਆ ਹੈ। ਇਸ ਪੈਟਰੋਲ ਪੰਪ 'ਤੇ ਪੈਟਰੋਲ ਪੰਪ ਸੰਚਾਲਕਾਂ ਨੇ ਧੋਖਾਧੜੀ ਕਰਕੇ ਕਿਸਾਨ ਦੇ ਖਾਤੇ 'ਚੋਂ 20 ਹਜ਼ਾਰ ਰੁਪਏ ਕਢਵਾ ਲਏ ਗਏ ਹਨ। 


ਉਨ੍ਹਾਂ ਕਿਹਾ ਕਿ ਕਿਸਾਨਾਂ ਨਾਲ ਧੋਖਾਧੜੀ ਦੇ ਮਾਮਲੇ ਨੂੰ ਲੈ ਕੇ ਰੋਸ ਸ਼ੁਰੂ ਕਰ ਦਿੱਤਾ ਗਿਆ ਹੈ। ਗ਼ਰੀਬ ਕਿਸਾਨਾਂ ਨੂੰ ਇਨਸਾਫ਼ ਮਿਲਣ ਤੱਕ ਉਹ ਆਪਣਾ ਧਰਨਾ ਖ਼ਤਮ ਨਹੀਂ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਪੈਟਰੋਲ ਪੰਪ ਦੇ ਮੁਲਾਜ਼ਮਾਂ ਨੇ ਕਿਸੇ ਹੋਰ ਪੈਟਰੋਲ ਪੰਪ 'ਤੇ ਉਨ੍ਹਾਂ ਦਾ ਏ.ਟੀ.ਐਮ ਲਗਾ ਕੇ ਕਿਸਾਨ ਨਾਲ ਠੱਗੀ ਮਾਰੀ ਸੀ।
ਪਿਛਲੇ ਪੈਟਰੋਲ ਪੰਪ ਮਾਲਕਾਂ ਵਿਰੁੱਧ ਪ੍ਰਦਰਸ਼ਨ ਕਰਕੇ ਕਿਸਾਨਾਂ ਦੀ ਲੁੱਟੀ ਹੋਈ ਰਕਮ ਬਰਾਮਦ ਕਰ ਲਈ ਗਈ ਹੈ। ਉਨ੍ਹਾਂ ਕਿਹਾ ਕਿ ਹਰ ਰੋਜ਼ ਗ਼ਰੀਬਾਂ ਦਾ ਪੈਸਾ ਠੱਗਾਂ ਅਤੇ ਲੁਟੇਰਿਆਂ ਨਾਲ ਮਿਲ ਕੇ ਲੁੱਟਿਆ ਜਾ ਰਿਹਾ ਹੈ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel : - 
https://t.me/abpsanjhaofficial


 


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ