Ludhiana News: ਜ਼ਿਲ੍ਹੇ ਵਿੱਚ 3 ਤੋਂ 5 ਮਾਰਚ ਤੱਕ ਨੈਸ਼ਨਲ ਪਲਸ ਪੋਲੀਓ ਮੁਹਿੰਮ ਦੌਰਾਨ 0 ਤੋਂ 5 ਸਾਲ ਦੀ ਉਮਰ ਦੇ 4.78 ਲੱਖ ਬੱਚਿਆਂ ਨੂੰ ਪਲਸ ਪੋਲੀਓ ਦੀਆਂ ਬੂੰਦਾਂ ਪਿਲਾਈਆਂ ਜਾਣਗੀਆਂ।ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ 5 ਸਾਲ ਤੋਂ ਘੱਟ ਉਮਰ ਦੇ ਹਰ ਬੱਚੇ ਨੂੰ ਪੋਲੀਓ ਵੈਕਸੀਨ ਪਿਲਾਉਣ ਨੂੰ ਯਕੀਨੀ ਬਣਾਉਣ ਲਈ ਠੋਸ ਉਪਰਾਲੇ ਕੀਤੇ ਜਾਣਗੇ।


ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦੌਰਾਨ ਜ਼ਿਲ੍ਹੇ ਵਿੱਚ 1070 ਬੂਥ ਬਣਾਏ ਜਾਣਗੇ। ਟੀਚੇ ਦੀ ਪ੍ਰਾਪਤੀ ਲਈ ਕੁੱਲ 1535 ਘਰ-ਘਰ, 80 ਟਰਾਂਜ਼ਿਟ ਅਤੇ 98 ਮੋਬਾਈਲ ਟੀਮਾਂ ਦਾ ਗਠਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਟੀਮਾਂ 506 ਸੁਪਰਵਾਈਜ਼ਰਾਂ ਦੀ ਨਿਗਰਾਨੀ ਹੇਠ ਕੰਮ ਕਰਨਗੀਆਂ। ਉਨ੍ਹਾਂ ਅੱਗੇ ਦੱਸਿਆ ਕਿ ਇਹ ਟੀਮਾਂ ਲਗਭਗ 11.67 ਲੱਖ ਘਰਾਂ ਨੂੰ ਕਵਰ ਕਰਨਗੀਆਂ।


ਡਿਪਟੀ ਕਮਿਸ਼ਨਰ ਸਾਹਨੀ ਨੇ ਸਿੱਖਿਆ ਅਤੇ ਪ੍ਰੋਗਰਾਮ ਦਫ਼ਤਰ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪੋਲੀਓ ਮੁਹਿੰਮ ਸਬੰਧੀ ਮੀਟਿੰਗਾਂ ਕਰਕੇ ਬੱਚਿਆਂ ਦੇ ਮਾਪਿਆਂ ਨੂੰ ਜਾਗਰੂਕ ਕਰਨ ਅਤੇ ਹਰੇਕ ਬੱਚੇ ਨੂੰ ਬੂੰਦਾਂ ਪਿਲਾਉਣ ਨੂੰ ਯਕੀਨੀ ਬਣਾਉਣ। ਉਨ੍ਹਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਇਸ ਮੁਹਿੰਮ ਦੀ ਸਫਲਤਾ ਨੂੰ ਯਕੀਨੀ ਬਣਾਉਣ ਲਈ ਮਿਲ ਕੇ ਕੰਮ ਕਰਨ ਲਈ ਵੀ ਕਿਹਾ।


ਇਸ ਦੌਰਾਨ ਬੱਚਤ ਭਵਨ ਵਿੱਚ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਵੀ ਹੋਈ। ਇਸ ਮੌਕੇ ਸਹਾਇਕ ਕਮਿਸ਼ਨਰ ਉਪਿੰਦਰਜੀਤ ਕੌਰ ਬਰਾੜ, ਸਿਵਲ ਡਾ. ਸਰਜਨ ਜਸਬੀਰ ਸਿੰਘ ਔਲਖ ਤੋਂ ਇਲਾਵਾ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।


 


 


 


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel : - 
https://t.me/abpsanjhaofficial


 


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ