Crime News: ਲੁਧਿਆਣਾ ਵਿੱਚ ਇੱਕ ਨਾਬਾਲਗ ਨਾਲ ਸਮੂਹਿਕ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਫੈਕਟਰੀ ਮਾਲਕ ਦੇ ਘਰ ਸਫ਼ਾਈ ਦਾ ਕੰਮ ਕਰਨ ਵਾਲੀ ਨਾਬਾਲਗ ਲੜਕੀ ਨਾਲ ਮਾਲਕ ਦੇ ਲੜਕੇ ਅਤੇ ਉਸ ਦੇ ਦੋਸਤ ਨੇ ਬਲਾਤਕਾਰ ਕੀਤਾ। ਪੁਲਿਸ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕਰ ਰਹੀ ਹੈ।
ਪੀਏਯੂ ਥਾਣੇ ਦੀ ਪੁਲਿਸ ਨੂੰ ਜਾਣਕਾਰੀ ਦਿੰਦਿਆਂ ਲੜਕੀ ਦੀ ਮਾਂ ਨੇ ਦੱਸਿਆ ਕਿ ਉਸ ਦੀ ਲੜਕੀ ਦੀ ਉਮਰ 14 ਸਾਲ ਹੈ। ਉਹ ਆਪਣੀ ਫੈਕਟਰੀ ਮਾਲਕ ਬਬਨ ਦੇ ਘਰ ਸਫ਼ਾਈ ਦਾ ਕੰਮ ਕਰਦੀ ਸੀ। ਇਸ ਕਾਰਨ ਉਹ ਉਥੇ ਰਹਿਣ ਲੱਗੀ। ਪੀੜਤ ਲੜਕੀ ਨੇ 3 ਮਈ ਨੂੰ ਉਸ ਨੂੰ ਦੱਸਿਆ ਕਿ ਜਦੋਂ ਉਹ 20 ਅਪਰੈਲ ਨੂੰ ਉਸ ਨੂੰ ਮਿਲਣ ਤੋਂ ਬਾਅਦ ਘਰ ਵਾਪਸ ਗਈ ਤਾਂ ਅਗਲੇ ਹੀ ਦਿਨ ਸੱਯਾਮ ਤੇ ਉਸ ਦੇ ਦੋਸਤ ਨੇ ਉਸ ਨਾਲ ਜ਼ਬਰਦਸਤੀ ਕੀਤੀ।
ਦੋਵੇਂ ਨੌਜਵਾਨਾਂ ਨੇ ਉਸ ਨਾਲ ਜ਼ਬਰਦਸਤੀ ਸਰੀਰਕ ਸਬੰਧ ਬਣਾਏ। ਜਦੋਂ ਉਸ ਨੇ ਉਨ੍ਹਾਂ ਦਾ ਵਿਰੋਧ ਕੀਤਾ ਤਾਂ ਉਨ੍ਹਾਂ ਨੇ ਉਸ ਨੂੰ ਇਹ ਗੱਲ ਕਿਸੇ ਨੂੰ ਨਾ ਦੱਸਣ ਦੀ ਧਮਕੀ ਦਿੱਤੀ। ਫਿਲਹਾਲ ਪੁਲਿਸ ਨੇ ਦੋਵਾਂ ਨੌਜਵਾਨਾਂ ਖਿਲਾਫ ਧਾਰਾ 376-ਡੀ, 6 ਪੋਕਸੋ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ।
ਜਾਂਚ ਅਧਿਕਾਰੀ ਏਐਸਆਈ ਲਖਵਿੰਦਰ ਸਿੰਘ ਅਨੁਸਾਰ ਉਸ ਦੀ ਲੜਕੀ ਉਸੇ ਫੈਕਟਰੀ ਦੇ ਮਾਲਕ ਕੋਲ ਰਹਿੰਦੀ ਸੀ ਜਿੱਥੇ ਪੀੜਤ ਦੀ ਮਾਂ ਘਰੇਲੂ ਕੰਮ ਕਰਦੀ ਸੀ। ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ