Punjab News: ਸਮਰਾਲਾ ਵਿੱਚ ਗੁੰਡਾਗਰਦੀ ਦਾ ਨੰਗਾ ਨਾਚ ਸ਼ਹਿਰ ਦੇ ਮੇਨ ਬਜਾਰ ਦੇ ਵਿੱਚ ਦੇਖਣ ਨੂੰ ਮਿਲਿਆ। ਜਿੱਥੇ ਦੋ ਗਰੁੱਪਾਂ ਵੱਲੋ ਸ਼ਰੇਆਮ ਡਾਂਗਾ ਤੇ ਕੁੱਝ ਹਥਿਆਰਾਂ ਨਾਲ ਲੜਾਈ ਨੂੰ ਅੰਜਾਮ ਦਿੱਤਾ ਗਿਆ ਜਿਸ ਦੀਆ ਤਸਵੀਰਾ ਵੀ ਸਾਹਮਣੇ ਆਈਆਂ ਹਨ।


ਇਸ ਲੜਾਈ ਵਿੱਚ 3 ਗੰਭੀਰ ਰੂਪ ਵਿੱਚ ਜ਼ਖਮੀ ਹੋਏ ਜਿਨ੍ਹਾਂ ਵਿੱਚੋ ਇੱਕ ਨੂੰ ਪੀਜੀਆਈ ਅਤੇ ਦੂਸਰੇ ਨੂੰ ਡੀਐਮਸੀ ਰੈਫਰ ਕੀਤਾ ਗਿਆ।


ਇਸ ਲੜਾਈ ਬਾਰੇ ਆਮ ਆਦਮੀ ਪਾਰਟੀ ਦੇ ਸ਼ਹਿਰੀ ਪ੍ਰਧਾਨ ਤੇਜਿੰਦਰ ਸਿੰਘ ਗਰੇਵਾਲ ਨੇ ਦੱਸਿਆ ਕਿ ਆਪਸੀ ਲੜਾਈ ਦੀ ਘਟਨਾਂ ਜੋ ਹੋਈ ਹੈ ਉਹ ਨਿਦਨਯੋਗ ਹੈ। ਉਨ੍ਹਾਂ ਕਿਹਾ ਕਿ ਉਹ ਪੁਲਿਸ ਪ੍ਰਸ਼ਾਸ਼ਨ ਨੂੰ ਅਪੀਲ ਕਰਦੇ ਹਨ ਕਿ ਹਲਕਾ ਸਮਰਾਲਾ ਵਿੱਚ ਅੱਗੇ ਤੋਂ ਇਹੋ ਜਿਹੀ ਕੋਈ ਵੀ ਘਟਨਾਂ ਨਾ ਘਟੇ ਜਿਸ ਨਾਲ ਅਮਨ ਕਾਨੂੰਨ ਭੰਗ ਹੁੰਦਾ ਹੈ। 


ਇਸ ਦੇ ਨਾਲ ਹੀ ਉਨ੍ਹਾਂ ਪ੍ਰਸ਼ਾਸ਼ਨ ਨੂੰ ਅਪੀਲ ਕੀਤੀ ਕਿ ਇਹੋ ਜਿਹੇ ਸ਼ਰਾਰਤੀ ਅਨਸਰਾਂ 'ਤੇ ਨੱਥ ਪਾਈ ਜਾਵੇ । ਸਮਰਾਲਾ ਦੇ ਮੇਨ ਬਾਜ਼ਾਰ ਵਿੱਚ ਸ਼ਰੇਆਮ ਡਾਂਗਾਂ ਤੇ ਹਥਿਆਰਾਂ ਨਾਲ ਘਟਨਾ ਵਾਪਰੀ ਹੈ ਉਹ ਨਿੰਦਣਯੋਗ ਹੈ ਪ੍ਰਸ਼ਾਸਨ ਨੂੰ ਅਸੀਂ ਅਪੀਲ ਕਰਦੇ ਹਾਂ ਕਿ ਇਸ ਦੀ ਛਾਣਬੀਣ ਕਰਕੇ ਇਸ ਵਿੱਚ ਜੋ ਵੀ ਦੋਸ਼ੀ ਹੋਵੇਗਾ ਉਸ ਤੇ ਕਾਰਵਾਈ ਕੀਤੀ ਜਾਵੇ ਤਾਂ ਜੋ ਅੱਗੇ ਤੋਂ ਇਹੋ ਜਿਹੀ ਕੋਈ ਵੀ ਘਟਨਾ ਨਾ ਵਾਪਰ ਸਕੇ । ਜਿਸ ਨਾਲ ਪੁਲਿਸ ਦੇ ਨਾਲ-ਨਾਲ ਸਰਕਾਰ ਦਾ ਅਕਸ਼ ਖਰਾਬ ਹੁੰਦਾ ਹੈ।


ਦੂਜੇ ਪਾਸੇ ਜਦ ਇਸ ਘਟਨਾ ਬਾਰੇ ਡੀ ਐਸ ਪੀ ਵਰਿਆਮ ਸਿੰਘ ਨੂੰ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਦੱਸਿਆ ਕਿ ਇਸ ਘਟਨਾਂ ਬਾਰੇ ਹੁਣੇ ਪਤਾ ਲੱਗਾ ਹੈ। ਜਿਸ ਵਿਚ ਦੋਵੇਂ ਧਿਰਾਂ ਵੱਲੋਂ ਸ਼ਰੇਆਮ ਬਾਜਾਰ ਵਿਚ ਲੜਾਈ ਕੀਤੀ ਗਈ ਜਿਸ ਦੀ ਵੀਡੀਓ ਵੀ ਵਾਇਰਲ ਹੋ ਰਹੀ ਹੈ । ਇਸ ਗੁੰਡਾਗਰਦੀ ਵਿੱਚ 2 ਨੌਜਵਾਨਾਂ ਨੂੰ ਸੱਟਾਂ ਲੱਗੀਆਂ ਹਨ ਜਿਨ੍ਹਾਂ ਵਿੱਚੋਂ ਇੱਕ ਨੂੰ ਪੀਜੀਆਈ ਅਤੇ ਦੂਸਰੇ ਨੂੰ ਡੀਐਮਸੀ ਲੁਧਿਆਣਾ ਰੈਫਰ ਕੀਤਾ ਗਿਆ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।