Punjab Police: ਇਸ ਵੇਲੇ ਨੌਜਵਾਨ ਤਾਂ ਛੱਡੋ ਹਰ ਉਮਰ ਦੀ ਲੋਕ ਹੀ ਰੀਲਾਂ ਦੇ ਚਸਕੇ ਵਿੱਚ ਪਏ ਹਨ ਤੇ ਅਜਿਹਾ ਹੀ ਮਾਮਲਾ ਲੁਧਿਆਣਾ ਤੋਂ ਸਾਹਮਣੇ ਆਇਆ ਹੈ ਜਿੱਥੇ ਇੱਕ ਕੁੜੀ ਨੇ ਥਾਣੇ ਦੇ ਅੰਦਰ ਹੀ ਰੀਲ ਬਣਾਈ। ਇਸ ਵਿੱਚ ਕੁੜੀ ਨੇ ਗਾਣਾ ਲਾਇਆ, ਬਿੰਦੀ ਜੌਹਲ ਵਾਂਗੂ ਫਿਰਦਾ ਏਅਰਪੋਰਟਾਂ 'ਤੇ....ਹੋਣ ਨਹੀਂ ਦਿੰਦਾ ਅੰਦਰ ਵਕੀਲ...., ਕੁੜੀ ਨੇ ਇਸ ਰੀਲ ਨੂੰ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਅਪਲੋਡ ਕੀਤਾ ਹੈ ਜਿਸ ਤੋਂ ਬਾਅਦ ਇਹ ਰੀਲ ਤੇਜ਼ੀ ਨਾਲ ਵਾਇਰਲ ਹੋ ਗਈ। ਇਸ ਤੋਂ ਬਾਅਦ ਉਸ ਕੁੜੀ ਦੀ ਹਥਿਆਰਾਂ ਨਾਲ ਇੱਕ ਵੀਡੀਓ ਵੀ ਵਾਇਰਲ ਹੋਈ ਹੈ।


ਪੰਜਾਬ ਪੁਲਿਸ ਦੇ ਥਾਣੇ ਵਿੱਚ ਬਣਾਈ ਗਈ ਰੀਲ ਵਾਇਰਲ ਹੋਣ ਤੋਂ ਬਾਅਦ ਪੁਲਿਸ ਵਿਭਾਗ 'ਚ ਹੜਕੰਪ ਮਚ ਗਿਆ ਹੈ। ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਸੀ। ਇਸ ਤੋਂ ਬਾਅਦ ਪੁਲਿਸ ਉਸ ਕੁੜੀ ਤੱਕ ਪਹੁੰਚ ਗਈ ਜਿਸ ਨੇ ਇਹ ਰੀਲ ਬਣਾ ਕੇ ਅੱਪਲੋਡ ਕੀਤੀ ਸੀ। ਜਦੋਂ ਪੁਲੀਸ ਮੁਲਾਜ਼ਮਾਂ ਨੇ ਉਸ ਤੋਂ ਰੀਲ ਬਣਾਉਣ ਦਾ ਕਾਰਨ ਪੁੱਛਿਆ ਤਾਂ ਉਹ ਕੋਈ ਸਪੱਸ਼ਟ ਜਵਾਬ ਨਹੀਂ ਦੇ ਸਕੀ। 






ਇਸ ਦੌਰਾਨ ਇਹ ਮਾਮਲਾ ਸੀਨੀਅਰ ਅਧਿਕਾਰੀਆਂ ਦੇ ਸਾਹਮਣੇ ਆਇਆ, ਜਿਸ ਤੋਂ ਬਾਅਦ ਕੁੜੀ ਨੇ ਲੁਧਿਆਣਾ ਪੁਲਿਸ ਕਮਿਸ਼ਨਰ ਦੇ ਸੋਸ਼ਲ ਮੀਡੀਆ ਪੇਜ 'ਤੇ ਆਪਣੀ ਬਣੀ ਗਈ ਰੀਲ ਲਈ ਮੁਆਫ਼ੀ ਮੰਗੀ।


ਇਸ ਮੌਕੇ ਕੁੜੀ ਨੇ ਦੱਸਿਆ ਕਿ ਉਹ ਆਪਣੇ ਰਿਸ਼ਤੇਦਾਰਾਂ ਨਾਲ ਥਾਣਾ ਹੈਬੋਵਾਲ ਵਿਖੇ ਸ਼ਿਕਾਇਤ ਦਰਜ ਕਰਵਾਉਣ ਆਈ ਸੀ। ਇਸ ਦੌਰਾਨ ਉਸ ਨੇ ਇੱਕ ਵੀਡੀਓ ਬਣਾ ਕੇ ਆਪਣੇ ਪੇਜ 'ਤੇ ਅਪਲੋਡ ਕਰ ਦਿੱਤੀ ਜੋ ਕਿ ਵਾਇਰਲ ਹੋ ਗਈ। ਕੁੜੀ ਨੇ ਕਿਹਾ ਕਿ ਇਸ ਵਿੱਚ ਉਸ ਦੀ ਗ਼ਲਤੀ ਹੈ ਤੇ ਉਹ ਅੱਗੇ ਤੋਂ ਕਦੇ ਵੀ ਅਜਿਹੀ ਵੀਡੀਓ ਨਹੀਂ ਬਣਾਏਗੀ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।