Punjab News: ਜ਼ਿਲ੍ਹੇ ਦੇ ਲੁਧਿਆਣਾ ਪੱਛਮੀ ਹਲਕੇ ਦੀ ਜ਼ਿਮਨੀ ਚੋਣ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਵੱਲੋਂ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਇਸ ਨੇ ਵਿਰੋਧੀ ਤਾਂ ਵਿਰੋਧੀ ਸਗੋਂ ਪਾਰਟੀ ਦੇ ਆਪਣੇ ਲੀਡਰਾਂ ਨੂੰ ਵੀ ਹੈਰਾਨ ਕਰ ਦਿੱਤਾ ਹੈ।
ਜ਼ਿਕਰ ਕਰ ਦਈਏ ਕਿ ਹਲਕਾ ਪੱਛਮੀ ਤੋਂ ਵਿਧਾਇਕ ਗੁਰਪ੍ਰੀਤ ਗੋਗੀ ਦੀ ਮੌਤ ਤੋਂ ਬਾਅਦ ਉਨ੍ਹਾਂ ਦੀ ਪਤਨੀ ਸਿਆਸਤ ਵਿੱਚ ਸਰਗਰਮ ਹੋ ਗਏ ਸਨ ਉਨ੍ਹਾਂ ਵੱਲੋਂ ਲੋਕ ਮਿਲਣੀਆਂ ਕੀਤੀਆਂ ਜਾ ਰਹੀਆਂ ਸਨ ਤੇ ਉਹ ਹਲਕੇ ਦੇ ਤਕਰਬੀਨ ਹਰ ਸਮਾਗਮ ਵਿੱਚ ਸ਼ਿਕਰਤ ਕਰ ਰਹੇ ਸਨ ਜਿਸ ਤੋਂ ਬਾਅਦ ਕਿਆਸ ਲਾਏ ਜਾ ਰਹੇ ਸਨ ਪਾਰਟੀ ਉਨ੍ਹਾਂ ਦੇ ਪਰਿਵਾਰ ਨੂੰ ਹੀ ਟਿਕਟ ਦੇਵੇਗੀ ਪਰ ਪਾਰਟੀ ਨੇ ਸੰਜੀਵ ਅਰੋੜਾ ਨੂੰ ਟਿਕਟ ਦਿੱਤਾ ਹੈ।
ਇਸ ਨੂੰ ਲੈ ਕੇ ਲੁਧਿਆਣਾ ਕੇਂਦਰੀ ਤੋਂ ਵਿਧਾਇਕ ਪੱਪੀ ਪਰਾਸ਼ਰ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਪਾਰਟੀ ਹਾਈ ਕਮਾਨ ਦਾ ਫੈਸਲਾ ਹੈ ਮਜਬੂਤ ਉਮੀਦਵਾਰ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਟਿਕਟ ਦੀ ਮੰਗ ਤਾਂ ਹਰ ਕਰਦਾ ਹੈ ਪਰ ਗੁਰਪ੍ਰੀਤ ਗੋਗੀ ਦੀ ਧਰਮ ਪਤਨੀ ਨੂੰ ਵੀ ਕਿਤੇ ਨਾ ਕਿਤੇ ਜ਼ਰੂਰ ਐਡਜਸਟ ਕੀਤਾ ਜਾਵੇਗਾ।
ਇਸ ਮੌਕੇ ਉਨ੍ਹਾਂ ਕਿਹਾ ਕਿ ਸੰਜੀਵ ਅਰੋੜਾ ਲੁਧਿਆਣਾ ਪੱਛਮੀ ਹਲਕੇ ਦੇ ਹੀ ਜੰਮਪਲ ਹਨ। ਉਸ ਹਲਕੇ ਵਿੱਚ ਉਨ੍ਹਾਂ ਦਾ ਚੰਗਾ ਰਸੂਖ ਹੈ। ਇਸੇ ਕਰਕੇ ਪਾਰਟੀ ਨੇ ਇਹ ਫੈਸਲਾ ਲਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪਾਰਟੀ ਤੋਂ ਬਾਹਰ ਕੋਈ ਨਹੀਂ ਚੱਲੇਗਾ ਸਾਰੇ ਰਲ ਕੇ ਹੀ ਚੱਲਣਗੇ ਤੇ ਪਾਰਟੀ ਨੇ ਕਾਬਲ ਬੰਦੇ ਨੂੰ ਹੀ ਟਿਕਟ ਦਿੱਤੀ ਹੈ ਤੇ ਪਾਰਟੀ ਦਾ ਫੈਸਲਾ ਤਾਂ ਮੰਨਣਾ ਹੀ ਪੈਂਦਾ ਹੈ।
ਗੋਗੀ ਪਰਿਵਾਰ ਵੱਲੋਂ ਚੁੱਪੀ ਬਰਕਰਾਰ
ਜ਼ਿਕਰ ਕਰ ਦਈਏ ਕਿ ਪਾਰਟੀ ਵੱਲੋਂ ਸੰਜੀਵ ਅਰੋੜਾ ਨੂੰ ਟਿਕਟ ਦੇਣ ਤੋਂ ਬਾਅਦ ਗੋਗੀ ਪਰਿਵਾਰ ਵੱਲੋਂ ਹਾਲੇ ਤੱਕ ਕੋਈ ਵੀ ਪ੍ਰਤੀਕਿਰਿਆ ਸਾਂਝੀ ਨਹੀਂ ਕੀਤੀ ਗਈ ਹੈ। ਉਨ੍ਹਾਂ ਵੱਲੋਂ ਅਕਸਰ ਸੋਸ਼ਲ ਮੀਡੀਆ ਉੱਤੇ ਸਮਾਗਮਾਂ ਵਿੱਚ ਸ਼ਿਰਕਤ ਕਰਨ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਜਾਂਦੀਆਂ ਹਨ ਪਰ ਉਮੀਦਵਾਰੀ ਦੇ ਐਲਾਨ ਤੋਂ ਬਾਅਦ ਉਨ੍ਹਾਂ ਵੱਲੋਂ ਕੋਈ ਵੀ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਹੈ।
ਅਜਿਹੀਆਂ ਵੀ ਰਿਪੋਰਟਾਂ ਹਨ ਕਿ 'ਆਪ' ਅਰੋੜਾ ਦੀ ਥਾਂ ਕੇਜਰੀਵਾਲ ਨੂੰ ਰਾਜ ਸਭਾ ਵਿੱਚ ਭੇਜਣ ਦੀ ਯੋਜਨਾ 'ਤੇ ਵਿਚਾਰ ਕਰ ਰਹੀ ਹੈ। ਰਿਪੋਰਟ ਦੇ ਅਨੁਸਾਰ, ਸੂਤਰਾਂ ਨੇ ਇਹ ਵੀ ਕਿਹਾ ਹੈ ਕਿ ਪੰਜਾਬ ਤੋਂ 'ਆਪ' ਦੇ 6 ਹੋਰ ਰਾਜ ਸਭਾ ਸੰਸਦ ਮੈਂਬਰਾਂ ਨੇ ਵੀ ਕੇਜਰੀਵਾਲ ਨੂੰ ਆਪਣੀਆਂ ਸੀਟਾਂ ਦੀ ਪੇਸ਼ਕਸ਼ ਕੀਤੀ ਹੈ, ਪਰ ਆਪ ਮੁਖੀ ਵੱਲੋਂ ਕੋਈ ਵੀ ਪੇਸ਼ਕਸ਼ ਸਵੀਕਾਰ ਨਹੀਂ ਕੀਤੀ ਗਈ ਹੈ।
ਵਿਰੋਧੀ ਧਿਰ ਨੇ ਵੀ ਚੁੱਕੇ ਸਵਾਲ ?
ਮਜੀਠੀਆ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, ਅਰਵਿੰਦ ਕੇਜਰੀਵਾਲ ਦੀ ਸੱਤਾ ਲਈ ਲਾਲਸਾ ਹੋ ਗਈ ਬੇਨਕਾਬ,ਆਮ ਆਦਮੀ ਪਾਰਟੀ ਨੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੂੰ ਲੁਧਿਆਣਾ ਪੱਛਮੀ ਤੋਂ ਉਮੀਦਵਾਰ ਬਣਾ ਦਿੱਤਾ ਹੈ। ਹੁਣ ਉਹਨਾਂ ਦੀ ਰਾਜ ਸਭਾ ਸੀਟ ਖਾਲੀ ਕਰਵਾ ਕੇ ਅਰਵਿੰਦ ਕੇਜਰੀਵਾਲ ਜਾਂ ਮਨੀਸ਼ ਸਿਸੋਦੀਆ ਨੂੰ ਪੰਜਾਬ ਤੋਂ ਰਾਜ ਸਭਾ ਮੈਂਬਰ ਬਣਾਇਆ ਜਾਵੇਗਾ। ਮਜੀਠੀਆ ਨੇ ਕਿਹਾ ਕਿ ਇੱਕ ਵਾਰ ਫਿਰ ਪੰਜਾਬ ਨੂੰ ਦਿੱਲੀ ਵਾਸਤੇ ਕੁਰਬਾਨੀ ਦੇਣ ਲਈ ਤਿਆਰ ਕੀਤਾ ਜਾ ਰਿਹਾ। ਦਿੱਲੀ ਦੀ ਅਧੀਨਗੀ ਪੰਜਾਬ ਨੂੰ ਬਰਬਾਦ ਕਰ ਰਹੀ ਹੈ ਪਰ ਭਗਵੰਤ ਮਾਨ ਜੀ ਕਹਿੰਦੇ ਕੋਈ ਗੱਲ ਨਹੀਂ.ਦਿੱਲੀ ਵਾਲੇ ਖੁਸ਼ ਹੋਣੇ ਚਾਹੀਦੇ ਹਨ। ਪੰਜਾਬ ਦਾ ਕੀ ਐ