Ludhiana News: ਲੁਧਿਆਣਾ ਵਾਸੀਆਂ ਲਈ ਖੁਸ਼ਖਬਰੀ ਹੈ। ਜ਼ਿਲ੍ਹੇ ਵਿੱਚ 27 ਜਨਵਰੀ ਨੂੰ ਵੱਖ-ਵੱਖ ਥਾਵਾਂ ’ਤੇ 37 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ। ਲੁਧਿਆਣਾ ਵਿੱਚ 9 ਆਮ ਆਦਮੀ ਕਲੀਨਿਕ ਪਹਿਲਾਂ ਹੀ ਚੱਲ ਰਹੇ ਹਨ। ਜ਼ਿਲ੍ਹੇ ਵਿੱਚ 37 ਆਮ ਆਦਮੀ ਕਲੀਨਿਕ ਹੋਰ ਖੁੱਲ੍ਹਣ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। 



ਸਨਅਤੀ ਸ਼ਹਿਰ ਵਿੱਚ ਖੋਲ੍ਹੇ ਜਾਣ ਵਾਲੇ ਆਮ ਆਦਮੀ ਕਲੀਨਿਕਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸ਼ਨੀਵਾਰ ਨੂੰ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਪੁੱਜੇ। ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਮਿਤ ਕੁਮਾਰ ਪੰਚਾਲ ਦੇ ਨਾਲ ਡੀਸੀ ਮਲਿਕ ਨੇ ਲਾਡੋਵਾਲ, ਹੰਬੜਾਂ, ਮੁੱਲਾਂਪੁਰ, ਭਨੋਹੜ, ਮਨਸੂਰਾਂ, ਦਸਮੇਸ਼ ਨਗਰ, ਸ਼ਿਮਲਾਪੁਰੀ ਤੇ ਮਾਡਲ ਟਾਊਨ ਇਲਾਕਿਆਂ ਦਾ ਦੌਰਾ ਕੀਤਾ, ਜਿੱਥੇ ਨਵੇਂ ਆਮ ਆਦਮੀ ਕਲੀਨਿਕ ਬਣ ਰਹੇ ਹਨ। 


ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਕਲੀਨਿਕਾਂ ਵਿੱਚ ਕੰਮ ਦੇ ਮਿਆਰ ਵਿੱਚ ਕੋਈ ਕਮੀ ਨਹੀਂ ਆਉਣੀ ਚਾਹੀਦੀ। ਉਨ੍ਹਾਂ ਵੱਖ-ਵੱਖ ਕਮਰਿਆਂ ਦਾ ਦੌਰਾ ਕੀਤਾ, ਜਿੱਥੇ ਲੋੜੀਂਦੇ ਮੈਡੀਕਲ ਉਪਕਰਨਾਂ, ਦਵਾਈਆਂ ਦੀ ਉਪਲੱਬਧਤਾ ਆਦਿ ਬਾਰੇ ਵੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਦੱਸਿਆ ਕਿ ਲੁਧਿਆਣਾ ਜ਼ਿਲ੍ਹੇ ਵਿੱਚ 27 ਜਨਵਰੀ ਨੂੰ ਵੱਖ-ਵੱਖ ਥਾਵਾਂ ’ਤੇ 37 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ।


ਆਮ ਆਦਮੀ ਕਲੀਨਿਕਾਂ ਦੇ ਚੱਲ ਰਹੇ ਕੰਮ ’ਤੇ ਤਸੱਲੀ ਪ੍ਰਗਟ ਕਰਦਿਆਂ ਡੀਸੀ ਮਲਿਕ ਨੇ ਕਿਹਾ ਕਿ ਵਧੀਕ ਡਿਪਟੀ ਕਮਿਸ਼ਨਰ ਨੂੰ ਨੋਡਲ ਅਫ਼ਸਰ ਵਜੋਂ ਤਾਇਨਾਤ ਕੀਤਾ ਗਿਆ ਹੈ ਤਾਂ ਜੋ ਕਲੀਨਿਕਾਂ ਲਈ ਲੋੜੀਂਦੇ ਬੁਨਿਆਦੀ ਢਾਂਚੇ ਦੀ ਪੂਰਤੀ ਨੂੰ ਸਮੇਂ ਸਿਰ ਯਕੀਨੀ ਬਣਾਇਆ ਜਾ ਸਕੇ। 


ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਘਰ-ਘਰ ਮੁਫ਼ਤ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਤੇ ਇਹ ਨਵੇਂ ਕਲੀਨਿਕ ਤੰਦਰੁਸਤ ਪੰਜਾਬ ਦੀ ਸਿਰਜਣਾ ਕਰਨ ਵਿੱਚ ਸਹਾਈ ਸਿੱਧ ਹੋਣਗੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲੁਧਿਆਣਾ ਵਿੱਚ 9 ਆਮ ਆਦਮੀ ਕਲੀਨਿਕ ਪਹਿਲਾਂ ਹੀ ਕਾਰਜਸ਼ੀਲ ਹਨ ਤੇ ਇਹ ਹਸਪਤਾਲਾਂ ’ਤੇ ਬੋਝ ਘਟਾਉਣ ਦੇ ਨਾਲ-ਨਾਲ ਲੋਕਾਂ ਨੂੰ ਸਿਹਤ ਸੇਵਾਵਾਂ ਪ੍ਰਦਾਨ ਕਰ ਰਹੇ ਹਨ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ 


Lowest Score In Cricket : 6 ਦੌੜਾਂ 'ਤੇ ਆਲ ਆਊਟ ਹੋ ਗਈ ਟੀਮ, ਕ੍ਰਿਕਟ ਦੇ ਮੈਦਾਨ 'ਚ ਬਣਿਆ ਅਜੀਬ ਰਿਕਾਰਡ


Shane Warne ਦੇ ਸਨਮਾਨ 'ਚ ਕ੍ਰਿਕਟ ਆਸਟ੍ਰੇਲੀਆ ਦਾ ਵੱਡਾ ਫੈਸਲਾ, ਦਿੱਗਜ ਕ੍ਰਿਕਟਰ ਦੇ ਨਾਂ 'ਤੇ ਦਿੱਤਾ ਜਾਵੇਗਾ ਇਹ ਐਵਾਰਡ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


 


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ