Ladhiana News: ਲੁਧਿਆਣਾ ਵਾਸੀਆਂ ਲਈ ਖੁਸ਼ਖਬਰੀ! ਜਲਦ ਖੁੱਲ੍ਹਣਗੇ 65 ਹੋਰ ਆਮ ਆਦਮੀ ਕਲੀਨਿਕ
ਲੁਧਿਆਣਾ ਦੇ ਲੋਕਾਂ ਨੂੰ ਆਉਣ ਵਾਲੇ ਕੁਝ ਦਿਨਾਂ ਵਿੱਚ ਹੋਰ ਮੁਹੱਲਾ ਕਲੀਨਿਕ ਮਿਲਣਗੇ, ਜਿਸ ਲਈ ਸਿਹਤ ਵਿਭਾਗ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਸਨਅਤੀ ਸ਼ਹਿਰ ਦੇ ਲੋਕਾਂ ਨੂੰ ਵਧੀਆਂ ਸਿਹਤ ਸਹੂਲਤਾਂ ਦੇਣ ਜ਼ਿਲ੍ਹਾ ਪ੍ਰਸ਼ਾਸਨ...
Ladhiana News: ਲੁਧਿਆਣਾ ਦੇ ਲੋਕਾਂ ਨੂੰ ਆਉਣ ਵਾਲੇ ਕੁਝ ਦਿਨਾਂ ਵਿੱਚ ਹੋਰ ਮੁਹੱਲਾ ਕਲੀਨਿਕ ਮਿਲਣਗੇ, ਜਿਸ ਲਈ ਸਿਹਤ ਵਿਭਾਗ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਸਨਅਤੀ ਸ਼ਹਿਰ ਦੇ ਲੋਕਾਂ ਨੂੰ ਵਧੀਆਂ ਸਿਹਤ ਸਹੂਲਤਾਂ ਦੇਣ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 65 ਪ੍ਰਾਇਮਰੀ ਹੈਲਥ ਕੇਅਰ ਸੈਂਟਰਾਂ ਤੇ ਅਰਬਨ ਡਿਸਪੈਂਸਰੀਆਂ ਨੂੰ ਆਮ ਆਦਮੀ ਕਲੀਨਿਕ ’ਚ ਬਦਲਿਆ ਜਾਵੇਗਾ।
ਇਸ ਦਾ ਕੰਮ ਤੇਜ਼ੀ ਦੇ ਨਾਲ ਕੀਤੀ ਜਾ ਰਿਹਾ ਹੈ, ਹਰ ਕਲੀਨਿਕ ’ਤੇ ਕਰੀਬ 25 ਲੱਖ ਰੁਪਏ ਦਾ ਖ਼ਰਚਾ ਆ ਰਿਹਾ ਹੈ। ਇਸ ਕੰਮ ਨੂੰ ਪੂਰਾ ਕਰਨ ਲਈ 26 ਜਨਵਰੀ 2023 ਦਾ ਟੀਚਾ ਮਿਥਿਆ ਗਿਆ ਹੈ। ਗਣਤੰਤਰ ਦਿਵਸ ਮੌਕੇ ਇਹ ਲੋਕਾਂ ਅਰਪਿਤ ਕੀਤੇ ਜਾਣਗੇ।
ਪੰਜਾਬ ਦੀ ਸੱਤਾ ’ਚ ਆਉਂਦੇ ਹੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਹ ਐਲਾਨ ਕੀਤਾ ਸੀ ਕਿ ਉਹ ਲੋਕਾਂ ਨੂੰ ਵਧੀਆਂ ਸਹੂਲਤਾਂ ਦੇਣਗੇ। ਇਸ ਲਈ ਦਿੱਲੀ ਦੀ ਤਰਜ ’ਤੇ ਆਮ ਆਦਮੀ ਕਲੀਨਿਕ ਤਿਆਰ ਕੀਤੇ ਜਾ ਰਹੇ ਹਨ। ਪਿਛਲੀ 15 ਅਗਸਤ ਆਜ਼ਾਦੀ ਦਿਹਾੜੇ ’ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਇਨ੍ਹਾਂ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਸੀ।
ਫਿਲਹਾਲ ਲੁਧਿਆਣਾ ’ਚ 9 ਮੁਹੱਲਾ ਕਲੀਨਿਕ ਕੰਮ ਕਰ ਰਹੇ ਹਨ, ਜਿੱਥੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਮਿਲ ਰਹੀਆਂ ਹਨ। ਜਿਸ ਤੋਂ ਬਾਅਦ ਹੁਣ 65 ਹੋਰ ਮੁਹੱਲਾ ਕਲੀਨਿਕ ਤਿਆਰ ਕੀਤੇ ਜਾ ਰਹੇ ਹਨ।
ਦਰਅਸਲ, ਸ਼ਹਿਰੀ ਇਲਾਕਿਆਂ ’ਚ ਚੱਲ ਰਹੀ ਅਰਬਨ ਡਿਸਪੈਂਸਰੀ ਤੇ ਪੇਂਡੂ ਇਲਾਕਿਆਂ ’ਚ ਚੱਲ ਰਹੇ ਪ੍ਰਾਇਮਰੀ ਹੈਲਥ ਕੇਅਰ ਸੈਂਟਰ ਦਾ ਕਾਇਆ ਕਲਪ ਕਰ ਮੁਹੱਲਾ ਕਲੀਨਿਕ ’ਚ ਬਦਲਿਆ ਜਾ ਰਿਹਾ ਹੈ। ਇਸ ਯੋਜਨਾ ਤਹਿਤ ਜ਼ਿਲ੍ਹਾ ਲੁਧਿਆਣਾ ਦੇ ਪ੍ਰਾਇਮਰੀ ਹੈਲਥ ਕੇਅਰ ਸੈਂਟਰ ਤੇ ਅਰਬਨ ਡਿਸਪੈਂਸਰੀਆਂ ਨੂੰ ਮੁਹੱਲਾ ਕਲੀਨਿਕ ਵਿੱਚ ਬਦਲਣ ਦਾ ਕੰਮ ਚੱਲ ਰਿਹਾ ਹੈ। ਹਰ ਸੈਂਟਰ ਦਾ ਕੰਮ ਕਿਸ ਵਿਭਾਗ ਨੇ ਕਰਨਾ ਹੈ, ਇਸ ਨੂੰ ਵੀ ਤੈਅ ਕਰ ਲਿਆ ਗਿਆ ਹੈ।
ਪ੍ਰਸ਼ਾਸਨ ਵੱਲੋਂ ਸਬੰਧਤ ਵਿਭਾਗਾਂ ਨੂੰ ਆਪਣਾ ਆਪਣਾ ਕੰਮ ਪੂਰਾ ਕਰਨ ਦੇ ਲਈ ਡੈਡ ਲਾਈਨ ਵੀ ਦਿੱਤੀ ਗਈ ਹੈ। ਉਮੀਦ ਹੈ ਕਿ ਇਸ ਵਾਰ ਗਣਤੰਤਰ ਦਿਵਸ ’ਤੇ ਵਿਧਾਨਸਭਾ ਸਪੀਕਰ ਕੁਲਤਾਰ ਸਿੰਘ ਸਿੰਧਵਾ ਲੁਧਿਆਣਾ ਵਿੱਚ ਝੰਡਾ ਲਹਿਰਾਉਣਗੇ ਤੇ ਉਸੇ ਦਿਨ ਇਹ ਮੁਹੱਲਾ ਕਲੀਨਿਕ ਵੀ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ।
ਹਾਸਲ ਜਾਣਕਾਰੀ ਮੁਤਾਬਕ 3 ਮੁਹੱਲਾ ਕਲੀਨਿਕ ਰਾਏਕੋਟ, ਜਗਰਾਉਂ ਵਿੱਚ 7, ਪਾਇਲ ਵਿੱਚ 3, ਲੁਧਿਆਣਾ ਪੂਰਬੀ ਵਿੱਚ 17, ਲੁਧਿਆਣਾ ਪੱਛਮੀ ਵਿੱਚ 23 ਮੁਹੱਲਾ ਕਲੀਨਿਕ ਖੋਲ੍ਹੇ ਜਾਣਗੇ। ਇਹ ਸਾਰੇ ਮੁਹੱਲਾ ਕਲੀਨਿਕ ਵੱਖ ਵੱਖ ਇਲਾਕਿਆਂ ਵਿੱਚ ਖੋਲ੍ਹੇ ਜਾਣਗੇ। ਜਿਸਦੇ ਲਈ ਪ੍ਰਸ਼ਾਸਨ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।