Ludhiana News: ਅੱਜ ਵੀ ਪੱਤਰਕਾਰੀ ਤੇ ਸਾਹਿਤ 'ਤੇ ਹਕੂਮਤਾਂ ਦਾ ਦਬਾਅ: ਸੁਰਜੀਤ ਪਾਤਰ
ਪ੍ਰੋਫੈਸਰ ਮੋਹਨ ਸਿੰਘ ਦੇ ਨਾਲ ਆਪਣੇ ਕੁਝ ਕਿੱਸੇ ਯਾਦ ਕਰਦਿਆਂ ਕਿਹਾ ਕਿ ਪੰਜ ਸਾਲ ਉਨ੍ਹਾਂ ਨੇ ਉਨ੍ਹਾਂ ਦੇ ਨਾਲ ਕੰਮ ਕੀਤਾ ਤੇ ਅਜਿਹੇ ਲੇਖਕ ਉਨ੍ਹਾਂ ਨੇ ਨਹੀਂ ਵੇਖੇ ਜੋ ਕਿਸੇ ਵੀ ਦ੍ਰਿਸ਼ ਨੂੰ ਇਨੀ ਚੰਗੀ ਤਰ੍ਹਾਂ ਲਿਖਣੀ ਦੇ ਰੂਪ ਵਿੱਚ ਪੇਸ਼ ਕਰਦੇ ਹੋਣ।
Ludhiana News: ਪੰਜਾਬੀ ਦੇ ਪ੍ਰਸਿੱਧ ਲੇਖਕ ਪ੍ਰੋਫੈਸਰ ਮੋਹਨ ਸਿੰਘ ਜੀ 45ਵਾਂ ਯਾਦਗਾਰੀ ਮੇਲਾ ਅੱਜ ਲੁਧਿਆਣਾ ਦੇ ਪੰਜਾਬੀ ਭਵਨ ਵਿਖੇ ਕਰਵਾਇਆ ਗਿਆ। ਇਸ ਵਿੱਚ ਕਵੀ ਦਰਬਾਰ ਦੇ ਨਾਲ ਪੰਜਾਬੀ ਦੇ ਲੋਕ ਨਾਚ ਭੰਗੜੇ ਤੇ ਗਿੱਧੇ ਦੀ ਪੇਸ਼ਕਾਰੀ ਕੀਤੀ ਗਈ। ਇਸ ਦੌਰਾਨ ਪੰਜਾਬੀ ਦੇ ਸ਼ਾਇਰ, ਕਵੀ, ਲੇਖਕ ਤੇ ਗੀਤਕਾਰ ਵਿਸ਼ੇਸ਼ ਤੌਰ 'ਤੇ ਪਹੁੰਚੇ।
ਪ੍ਰੋਫੈਸਰ ਮੋਹਨ ਸਿੰਘ ਦੀ ਯਾਦ ਵਿੱਚ ਕਰਵਾਇਆ ਗਿਆ ਇਹ ਮੇਲਾ
ਇਸ ਮੌਕੇ ਕਈ ਸਿਆਸੀ ਤੇ ਧਾਰਮਿਕ ਸ਼ਖਸੀਅਤਾਂ ਵੱਲੋਂ ਵੀ ਇਸ ਮੇਲੇ ਵਿੱਚ ਸ਼ਿਰਕਤ ਕੀਤੀ ਗਈ। ਵਿਸ਼ੇਸ਼ ਤੌਰ ਤੇ ਪਹੁੰਚੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਪ੍ਰੋਫੈਸਰ ਮੋਹਨ ਸਿੰਘ ਦੀ ਯਾਦ ਵਿੱਚ ਇਹ ਮੇਲਾ ਕਰਵਾਇਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਅਜੋਕੇ ਸਮੇਂ ਵਿੱਚ ਕਿਸ ਤਰ੍ਹਾਂ ਦੀਆਂ ਲਿਖਣੀਆਂ ਚਾਹੀਦੀਆਂ ਹਨ। ਸਾਹਿਤਕਾਰ ਸਾਰੇ ਇਕੱਠੇ ਹੋਏ ਹਨ ਤੇ ਪੰਜਾਬੀ ਸੱਭਿਆਚਾਰ ਪੰਜਾਬੀ ਕਾਵਿ ਸੰਗ੍ਰਹਿ ਨੂੰ ਲੈ ਕੇ ਵਿਚਾਰ ਵਟਾਂਦਰਾ ਕੀਤਾ ਜਾ ਰਿਹਾ ਹੈ ਜੋ ਇੱਕ ਚੰਗੀ ਗੱਲ ਹੈ।
ਕਦੇ ਵੀ ਦਰਬਾਰੀ ਭਾਸ਼ਾ ਨਹੀਂ ਰਹੀ ਪੰਜਾਬੀ, ਅੱਜ ਵੀ ਪੰਜਾਬੀ ਦਾ ਸੰਘਰਸ਼ ਜਾਰੀ
ਇਸ ਮੌਕੇ ਪੰਜਾਬੀ ਦੇ ਉੱਘੇ ਲੇਖਕ ਸੁਰਜੀਤ ਪਾਤਰ ਨੇ ਕਿਹਾ ਕਿ ਪੰਜਾਬੀ ਭਾਸ਼ਾ ਕਦੇ ਵੀ ਦਰਬਾਰੀ ਭਾਸ਼ਾ ਨਹੀਂ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਅੱਜ ਵੀ ਪੰਜਾਬੀ ਦਾ ਸੰਘਰਸ਼ ਜਾਰੀ ਹੈ। ਉਨ੍ਹਾਂ ਨੇ ਪ੍ਰੋਫੈਸਰ ਮੋਹਨ ਸਿੰਘ ਦੇ ਨਾਲ ਆਪਣੇ ਕੁਝ ਕਿੱਸੇ ਯਾਦ ਕੀਤੇ ਆ ਤੇ ਕਿਹਾ ਕਿ ਪੰਜ ਸਾਲ ਉਨ੍ਹਾਂ ਨੇ ਉਨ੍ਹਾਂ ਦੇ ਨਾਲ ਕੰਮ ਕੀਤਾ ਤੇ ਅਜਿਹੇ ਲੇਖਕ ਉਨ੍ਹਾਂ ਨੇ ਨਹੀਂ ਵੇਖੇ ਜੋ ਕਿਸੇ ਵੀ ਦ੍ਰਿਸ਼ ਨੂੰ ਇਨੀ ਚੰਗੀ ਤਰ੍ਹਾਂ ਲਿਖਣੀ ਦੇ ਰੂਪ ਵਿੱਚ ਪੇਸ਼ ਕਰਦੇ ਹੋਣ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।