Ludhiana News: ਲੁਧਿਆਣਾ ਦੇ ਸਿਧਵਾਂ ਬੇਟ ਵਿੱਚ ਸਥਿਤ ਗੁਰਦੁਆਰਾ ਸਾਹਿਬ ਭੈਣੀ ਆਰੀਆ ਵਿੱਚ ਗ੍ਰੰਥੀ ਸਿੰਘ ਵਲੋਂ ਬੱਚੀ ਨਾਲ ਅਸ਼ਲੀਲ ਹਰਕਤਾਂ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਪੁਲਿਸ ਨੇ ਬੱਚੀ ਨਾਲ ਗਲਤ ਕੰਮ ਕਰਨ ਵਾਲੇ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਜਾਣਕਾਰੀ ਮਿਲੀ ਹੈ ਕਿ ਰੋਜ਼ ਦੀ ਤਰ੍ਹਾਂ ਬੱਚੀ ਮੱਥਾ ਟੇਕਣ ਲਈ ਗੁਰਦੁਆਰਾ ਸਾਹਿਬ ਆਉਂਦੀ ਸੀ। ਇਸ ਦੌਰਾਨ ਦੋਸ਼ੀ ਗ੍ਰੰਥੀ ਨੇ ਆਪਣੇ ਕੱਪੜੇ ਉਤਾਰ ਦਿੱਤੇ ਅਤੇ ਪੀੜਤ ਬੱਚੀ ਨਾਲ ਅਸ਼ਲੀਲ ਹਰਕਤਾਂ ਕਰਨ ਲੱਗ ਪਿਆ। ਬੱਚ ਡਰ ਗਈ ਅਤੇ ਗੁਰਦੁਆਰਾ ਸਾਹਿਬ ਦੇ ਦੂਜੇ ਦਰਵਾਜੇ ਤੋਂ ਦੂਰ ਭੱਜ ਕੇ ਘਰ ਪਹੁੰਚੀ।

ਘਰ ਪਹੁੰਚ ਕੇ ਉਸ ਨੇ ਆਪਣੇ ਪਰਿਵਾਰ ਵਾਲਿਆਂ ਨੂੰ ਸਾਰੀ ਜਾਣਕਾਰੀ ਦਿੱਤੀ। ਜਿਸ ਤੋਂ ਬਾਅਦ ਪਰਿਵਾਰ ਵਾਲਿਆਂ ਨੇ ਪੁਲਿਸ ਨੂੰ ਦੱਸਿਆ ਅਤੇ ਫਿਰ ਪੁਲਿਸ ਨੇ ਮਾਮਲੇ ਦੀ ਕਾਰਵਾਈ ਕਰਦਿਆਂ ਹੋਇਆਂ ਗ੍ਰੰਥੀ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਦੋਸ਼ੀ ਦੇ ਵਿਰੁੱਧ ਐਕਟ ਦੀ ਧਾਰਾ 12 ਦੇ ਤਹਿਤ ਮਾਮਲਾ ਦਰਜ ਕਰ ਲਿਆ।

ਪੁਲਿਸ ਨੇ ਦੱਸਿਆ ਕਿ ਦੋਸ਼ੀ ਗੁਰਚਰਣ ਸਿੰਘ ਡੁਗਰੀ ਦਾ ਰਹਿਣ ਵਾਲਾ ਹੈ ਅਤੇ ਉਹ ਫਿਲਹਾਲ ਭੈਣੀ ਆਰਿਆ ਗੁਰਦੁਆਰਾ ਸਾਹਿਬ ਵਿੱਚ ਸੇਵਾ ਨਿਭਾ ਰਿਹਾ ਸੀ। ਪੁਲਿਸ ਨੇ ਦੋਸ਼ੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।