Gangster in Punjab: ਗੋਲਡੀ ਬਰਾੜ ਤੇ ਜੱਗੂ ਭਗਵਾਨਪੁਰੀਆ ਲਈ ਟਾਰਗੇਟ ਕਿਲਿੰਗ ਕਰਨ ਆਇਆ ਗੈਂਗਸਟਰ ਪੁਲਿਸ ਅੜਿੱਕੇ
GTF arrested Randhir Singh : ਰਣਧੀਰ ਸਿੰਘ ਉਰਫ ਕਮਾਂਡੋ ਉਰਫ ਫੌਜੀ ਨੇ ਅਜੇ ਕਈ ਵਾਰਦਾਤਾਂ ਨੂੰ ਅੰਜਾਮ ਦੇਣਾ ਸੀ। ਫੌਜੀ ਨੇ ਪੁਲੀਸ ਪੁੱਛਗਿੱਛ ਵਿੱਚ ਦੱਸਿਆ ਕਿ ਉਸ ਨੂੰ ਜੱਗੂ ਭਗਵਾਨਪੁਰੀਆ ਵੱਲੋਂ ਅਦਾਲਤ
Gangster in Punjab: ਪੰਜਾਬ ਪੁਲਿਸ ਨੇ ਸੂਬੇ ਵਿੱਚ ਇੱਕ ਵੱਡੀ ਵਾਰਦਾਤ ਹੋਣ ਤੋਂ ਪਹਿਲਾਂ ਹੀ ਸਫਲਤਾ ਹਾਸਲ ਕਰ ਲਈ ਹੈ। ਮਿਲੀ ਜਾਣਕਾਰੀ ਮੁਤਾਬਕ ਪੰਜਾਬ ਪੁਲਿਸ ਦੀ AGTF ਟੀਮ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਗੁਰਗੇ ਨੂੰ ਕਾਬੂ ਕੀਤਾ ਹੈ ਜਿਸ ਨੇ ਗੈਂਗਸਟਰ ਗੋਲਡੀ ਬਰਾੜ ਤੇ ਜੱਗੂ ਭਗਵਾਨਪੁਰੀਆ ਲਈ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣਾ ਸੀ।
ਪੁਲਿਸ ਮੁਤਾਬਕ ਰਣਧੀਰ ਸਿੰਘ ਉਰਫ ਕਮਾਂਡੋ ਉਰਫ ਫੌਜੀ ਲਾਰੈਂਸ ਬਿਸ਼ਨੋਈ ਦੇ ਕਰੀਬੀਆਂ ਵਿੱਚ ਇੱਕ ਹੈ ਜਿਸ ਨੂੰ AGTF ਟੀਮ ਨੇ ਗ੍ਰਿਫਤਾਰ ਕੀਤਾ ਹੈ। ਗੈਂਗਸਟਰ ਰਣਧੀਰ ਸਿੰਘ 'ਤੇ ਪੰਜਾਬ ਤੇ ਹਰਿਆਣਾ 'ਚ ਕਈ ਅਪਰਾਧਿਕ ਮਾਮਲੇ ਦਰਜ ਹਨ। ਗੈਂਗਸਟਰ ਨੂੰ ਮੋਸਟ ਵਾਂਟੇਡ ਗੈਂਗਸਟਰ ਗੋਲਡੀ ਬਰਾੜ ਤੇ ਜੱਗੂ ਭਗਵਾਨਪੁਰੀਆ ਨੇ ਟਾਰਗੇਟ ਕਿਲਿੰਗ ਲਈ ਹਾਇਰ ਕੀਤਾ ਸੀ। ਇਸ ਦੀ ਜਾਣਕਾਰੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵੱਲੋਂ ਟਵੀਟ ਕਰਕੇ ਦਿੱਤੀ ਗਈ।
ਪੁਲਿਸ ਮੁਤਾਬਕ ਰਣਧੀਰ ਸਿੰਘ ਉਰਫ ਕਮਾਂਡੋ ਉਰਫ ਫੌਜੀ ਨੇ ਅਜੇ ਕਈ ਵਾਰਦਾਤਾਂ ਨੂੰ ਅੰਜਾਮ ਦੇਣਾ ਸੀ। ਫੌਜੀ ਨੇ ਪੁਲਿਸ ਪੁੱਛਗਿੱਛ ਵਿੱਚ ਦੱਸਿਆ ਹੈ ਕਿ ਉਸ ਨੂੰ ਜੱਗੂ ਭਗਵਾਨਪੁਰੀਆ ਵੱਲੋਂ ਅਦਾਲਤ ਵਿੱਚ ਪੇਸ਼ੀ ਦੌਰਾਨ ਪੁਲਿਸ ਮੁਲਾਜ਼ਮਾਂ ਦੀ ਹਿਰਾਸਤ ਵਿੱਚੋਂ ਸਾਥੀ ਕੈਦੀ ਨੂੰ ਭਜਾਉਣ ਦਾ ਕੰਮ ਦਿੱਤਾ ਗਿਆ ਸੀ। ਰਣਧੀਰ ਨੇ ਕੈਦੀ ਨੂੰ ਭਜਾਉਣ ਦੀ ਪੂਰੀ ਯੋਜਨਾ ਬਣਾਈ ਸੀ ਪਰ ਇਸ ਤੋਂ ਪਹਿਲਾਂ ਹੀ ਪੁਲਿਸ ਨੇ ਜਾਲ ਵਿਛਾ ਕੇ ਉਸ ਨੂੰ ਫੜ ਲਿਆ।
ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਗੈਂਗਸਟਰ ਕੋਲੋਂ ਪੁਲਿਸ ਨੇ 1 ਪਿਸਤੌਲ, 10 ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ। ਪੁਲਿਸ ਬਦਮਾਸ਼ ਤੋਂ ਪੁੱਛਗਿੱਛ ਕਰਨ 'ਚ ਲੱਗੀ ਹੋਈ ਹੈ। ਉਮੀਦ ਕੀਤੀ ਜਾ ਰਹੀ ਹੈ ਕਿ ਜਲਦ ਹੀ ਕਈ ਵੱਡੇ ਖੁਲਾਸੇ ਹੋ ਸਕਦੇ ਹਨ। ਫਿਲਹਾਲ ਪੁਲਿਸ ਨੇ ਰਣਧੀਰ ਸਿੰਘ ਨੂੰ ਕਿਸ ਜਗ੍ਹਾ ਤੋਂ ਗ੍ਰਿਫਤਾਰ ਕੀਤਾ ਹੈ, ਇਸ ਬਾਰੇ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ। ਪੁਲਿਸ ਰਣਧੀਰ ਦੇ ਮੋਬਾਈਲ ਕਾਲ ਡਿਟੇਲ ਤੇ ਉਸ ਦੇ ਟਿਕਾਣਿਆਂ 'ਤੇ ਛਾਪੇਮਾਰੀ ਕਰ ਰਹੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।