ਪੜਚੋਲ ਕਰੋ
(Source: ECI/ABP News)
Halwara Airport : ਹਲਵਾਰਾ ਏਅਰਪੋਰਟ ਦਾ ਨਾਮ ਕਰਤਾਰ ਸਿੰਘ ਸਰਾਭਾ ਦੇ ਨਾਂ ਉਤੇ ਰੱਖਣ ਲਈ ਪੰਜਾਬ ਵਿਧਾਨ ਸਭਾ 'ਚ ਮਤਾ ਪਾਸ਼
Chandigarh News : ਹਲਵਾਰਾ ਏਅਰਪੋਰਟ ਦਾ ਨਾਮ ਕਰਤਾਰ ਸਿੰਘ ਸਰਾਭਾ ਦੇ ਨਾਂ ਉਤੇ ਰੱਖਣ ਲਈ ਅੱਜ ਪੰਜਾਬ ਵਿਧਾਨ ਸਭਾ ਵਿੱਚ ਮਤਾ ਪੇਸ਼ ਕੀਤਾ ਗਿਆ ਹੈ। ਹਲਵਾਰਾ ਏਅਰਪੋਰਟ ਦਾ ਨਾਮ ਕਰਤਾਰ ਸਿੰਘ ਸਰਾਭਾ
![Halwara Airport : ਹਲਵਾਰਾ ਏਅਰਪੋਰਟ ਦਾ ਨਾਮ ਕਰਤਾਰ ਸਿੰਘ ਸਰਾਭਾ ਦੇ ਨਾਂ ਉਤੇ ਰੱਖਣ ਲਈ ਪੰਜਾਬ ਵਿਧਾਨ ਸਭਾ 'ਚ ਮਤਾ ਪਾਸ਼ Halwara Airport name after Kartar Singh Sarabha Resolution passed in Punjab Vidhan Sabha Halwara Airport : ਹਲਵਾਰਾ ਏਅਰਪੋਰਟ ਦਾ ਨਾਮ ਕਰਤਾਰ ਸਿੰਘ ਸਰਾਭਾ ਦੇ ਨਾਂ ਉਤੇ ਰੱਖਣ ਲਈ ਪੰਜਾਬ ਵਿਧਾਨ ਸਭਾ 'ਚ ਮਤਾ ਪਾਸ਼](https://feeds.abplive.com/onecms/images/uploaded-images/2023/03/22/cea0eb9ef355b9e9dc22e996a6c632d71679475450018345_original.jpg?impolicy=abp_cdn&imwidth=1200&height=675)
Halwara Airport
Chandigarh News : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਵਿਧਾਨ ਸਭਾ ਨੇ ਬੁੱਧਵਾਰ ਨੂੰ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਭਾਰਤ ਸਰਕਾਰ (ਜੀ.ਓ.ਆਈ.) ਨੂੰ ਇੰਡੀਅਨ ਏਅਰ ਫੋਰਸ ਸਟੇਸ਼ਨ ਹਲਵਾਰਾ, ਲੁਧਿਆਣਾ ਵਿਖੇ ਬਣਨ ਵਾਲੇ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ ਸ਼ਹੀਦ ਕਰਤਾਰ ਸਿੰਘ ਸਰਾਭਾ ਅੰਤਰਰਾਸ਼ਟਰੀ ਹਵਾਈ ਅੱਡਾ ਰੱਖਣ ਦੀ ਬੇਨਤੀ ਕੀਤੀ ਹੈ। ਇਹ ਮਤਾ ਅੱਜ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਮੁੱਖ ਮੰਤਰੀ ਵੱਲੋਂ ਪੇਸ਼ ਕੀਤਾ ਗਿਆ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਉਸ ਮਹਾਨ ਸ਼ਹੀਦ ਨੂੰ ਨਿਮਰ ਸ਼ਰਧਾਂਜਲੀ ਹੋਵੇਗੀ, ਜਿਨ੍ਹਾਂ ਨੇ ਮਾਤ ਭੂਮੀ ਦੀ ਰਾਖੀ ਲਈ ਆਪਣੀ ਜਾਨ ਨਿਛਾਵਰ ਕਰ ਦਿੱਤੀ। ਉਨ੍ਹਾਂ ਕਿਹਾ ਕਿ ਇਹ ਸ਼ਹੀਦ ਦੇਸ਼ ਲਈ ਨਿਰਸਵਾਰਥ ਹੋ ਕੇ ਕੰਮ ਕਰਨ ਲਈ ਨੌਜਵਾਨ ਪੀੜ੍ਹੀਆਂ ਵਾਸਤੇ ਪ੍ਰੇਰਨਾ ਸਰੋਤ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਇਸ ਮਹਾਨ ਸ਼ਹੀਦ ਨੇ ਦੇਸ਼ ਨੂੰ ਵਿਦੇਸ਼ੀ ਸਾਮਰਾਜਵਾਦ ਦੇ ਜੂਲ਼ੇ ਤੋਂ ਮੁਕਤ ਕਰਵਾਉਣ ਲਈ ਅਹਿਮ ਰੋਲ ਅਦਾ ਕੀਤਾ ਅਤੇ ਕਿਹਾ ਕਿ ਗ਼ਦਰ ਪਾਰਟੀ ਦੇ ਸਰਗਰਮ ਆਗੂ ਵਜੋਂ ਉਨ੍ਹਾਂ ਨੇ ਪਹਿਲਾਂ ਵਿਦੇਸ਼ ਅਤੇ ਫਿਰ ਦੇਸ਼ ਅੰਦਰ ਆਜ਼ਾਦੀ ਪ੍ਰਾਪਤ ਕਰਨ ਲਈ ਅਣਥੱਕ ਮਿਹਨਤ ਕੀਤੀ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਮੋਹਾਲੀ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ ਪਹਿਲਾਂ ਹੀ ਸ਼ਹੀਦ ਭਗਤ ਸਿੰਘ ਦੇ ਨਾਂ ‘ਤੇ ਰੱਖਿਆ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ ‘ਤੇ ਰੱਖਣਾ ਸ਼ਹੀਦ ਨੂੰ ਨਿਮਾਣੀ ਸ਼ਰਧਾਂਜਲੀ ਹੋਵੇਗੀ।
ਭਗਵੰਤ ਮਾਨ ਨੇ ਅੱਗੇ ਕਿਹਾ ਕਿ ਇਨ੍ਹਾਂ ਮਹਾਨ ਸ਼ਹੀਦਾਂ ਦੇ ਨਾਂ ‘ਤੇ ਹਵਾਈ ਅੱਡਿਆਂ, ਯੂਨੀਵਰਸਿਟੀਆਂ ਅਤੇ ਹੋਰ ਸੰਸਥਾਵਾਂ ਦੇ ਨਾਮ ਰੱਖਣੇ ਉਨ੍ਹਾਂ ਦੀ ਸ਼ਾਨਦਾਰ ਵਿਰਾਸਤ ਨੂੰ ਕਾਇਮ ਰੱਖਣ ਲਈ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸੰਸਥਾਵਾਂ ਦਾ ਨਾਮ ਮਹਾਨ ਰਾਸ਼ਟਰੀ ਨੇਤਾਵਾਂ ਦੇ ਨਾਮ ‘ਤੇ ਰੱਖਣਾ ਸਾਡੇ ਨੌਜਵਾਨਾਂ ਨੂੰ ਦੇਸ਼ ਪ੍ਰਤੀ ਨਿਰਸਵਾਰਥ ਸੇਵਾ ਲਈ ਪ੍ਰੇਰਿਤ ਕਰ ਸਕਦਾ ਹੈ।
ਇਸ ਦੌਰਾਨ ਮੁੱਖ ਮੰਤਰੀ ਨੇ ਇਹ ਐਲਾਨ ਵੀ ਕੀਤਾ ਕਿ ਸੂਬਾ ਸਰਕਾਰ ਵੱਲੋਂ ਹਲਵਾਰਾ ਹਵਾਈ ਅੱਡੇ ਦੇ ਸਿਵਲ ਏਅਰ ਟਰਮੀਨਲ ਦੀ ਉਸਾਰੀ ਦਾ ਕੰਮ ਜਲਦੀ ਹੀ ਮੁਕੰਮਲ ਕਰ ਲਿਆ ਜਾਵੇਗਾ ਅਤੇ ਇਥੋਂ ਮਈ ਦੇ ਅਖ਼ੀਰ ਜਾਂ ਜੂਨ ਤੱਕ ਘਰੇਲੂ ਉਡਾਣਾਂ ਸ਼ੁਰੂ ਹੋ ਜਾਣਗੀਆਂ। ਉਨ੍ਹਾਂ ਕਿਹਾ ਕਿ ਇਹ ਕੰਮ ਜ਼ੋਰਾਂ-ਸ਼ੋਰਾਂ ਨਾਲ ਚੱਲ ਰਿਹਾ ਹੈ ਅਤੇ 161 ਏਕੜ ਰਕਬੇ ਵਿੱਚ ਲਗਭਗ 50 ਕਰੋੜ ਰੁਪਏ ਦੀ ਲਾਗਤ ਨਾਲ ਇਸ ਨੂੰ ਨੇਪਰੇ ਚਾੜ੍ਹਿਆ ਜਾਵੇਗਾ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਪ੍ਰਾਜੈਕਟ ਪੰਜਾਬ ਨੂੰ ਹਵਾਈ ਸੰਪਰਕ ਦੇ ਨਕਸ਼ੇ ‘ਤੇ ਹੋਰ ਅੱਗੇ ਲਿਆਏਗਾ ਅਤੇ ਯਾਤਰੀਆਂ ਦੇ ਸਮੇਂ, ਪੈਸੇ ਅਤੇ ਊਰਜਾ ਦੀ ਬੱਚਤ ਕਰੇਗਾ ਅਤੇ ਇਸ ਨਾਲ ਜਿੱਥੇ ਲੁਧਿਆਣਾ ਦੇ ਕਾਰੋਬਾਰੀਆਂ ਨੂੰ ਸਹੂਲਤ ਮਿਲੇਗੀ, ਉਥੇ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਨੂੰ ਵੀ ਹੁਲਾਰਾ ਮਿਲੇਗਾ।

Follow ਜ਼ਿਲ੍ਹੇ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਵਿਸ਼ਵ
ਪੰਜਾਬ
ਕ੍ਰਿਕਟ
ਦੇਸ਼
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)