Ludhiana News: ਲੁਧਿਆਣਾ ਵਿੱਚ ਬਿਨਾਂ ਹੋਲੋਗ੍ਰਾਮ ਦੇ ਸ਼ਰਾਬ ਵੇਚਣ ਵਾਲੇ ਠੇਕੇਦਾਰਾਂ ਉੱਪਰ ਸ਼ਿਕੰਜਾ ਕੱਸਿਆ ਗਿਆ ਹੈ। ਪੁਲਿਸ ਨੇ ਬਿਨਾਂ ਹੋਲੋਗ੍ਰਾਮ ਦੇ ਸ਼ਰਾਬ ਵੇਚਣ ਦੇ ਮਾਮਲੇ ਵਿਚ ਸ਼ਰਾਬ ਦੇ ਠੇਕੇਦਾਰਾਂ ਖ਼ਿਲਾਫ਼ ਕੇਸ ਦਰਜ ਕੀਤੇ ਹਨ। ਜਾਣਕਾਰੀ ਅਨੁਸਾਰ ਪੁਲਿਸ ਵੱਲੋਂ ਦੋ ਵੱਖ ਵੱਖ ਮਾਮਲੇ ਦਰਜ ਕੀਤੇ ਗਏ ਹਨ, ਜਿਨ੍ਹਾਂ ਠੇਕੇਦਾਰਾਂ ਨੂੰ ਇਸ ਮਾਮਲੇ ਵਿੱਚ ਨਾਮਜ਼ਦ ਕੀਤਾ ਗਿਆ ਹੈ।
ਉਨ੍ਹਾਂ ਵਿਚ ਸ਼ਵੇਤਾ ਛਾਬੜਾ ਤੇ ਰਕੇਸ਼ ਛਾਬੜਾ ਉਰਫ਼ ਬਿੱਟੂ ਸ਼ਾਮਲ ਹਨ। ਪੁਲਿਸ ਨੇ ਦੋ ਵੱਖ-ਵੱਖ ਠੇਕਿਆਂ ਤੋਂ ਇਨ੍ਹਾਂ ਦੇ ਕਬਜ਼ੇ ਵਿਚੋਂ 560 ਦੇ ਕਰੀਬ ਸ਼ਰਾਬ ਦੀਆਂ ਬੋਤਲਾਂ ਬਰਾਮਦ ਕੀਤੀਆਂ ਹਨ। ਉਨ੍ਹਾਂ ਖ਼ਿਲਾਫ਼ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤੇ ਗਏ ਹਨ ਪਰ ਹਾਲ ਦੀ ਘੜੀ ਇਸ ਮਾਮਲੇ ਵਿਚ ਗ੍ਰਿਫਤਾਰੀ ਨਹੀਂ ਕੀਤੀ ਗਈ ਹੈ।
ਪੁਲਿਸ ਅਨੁਸਾਰ ਕਥਿਤ ਦੋਸ਼ੀਆਂ ਨੇ ਫੁਹਾਰਾ ਚੌਕ ਨੇੜੇ ਸਥਿਤ ਸ਼ਰਾਬ ਦੇ ਠੇਕੇ ਵਿੱਚ ਬਾਥਰੂਮ 'ਚ ਇਹ ਸ਼ਰਾਬ ਦੀਆਂ ਬੋਤਲਾਂ ਲੁਕਾ ਕੇ ਰੱਖੀਆਂ ਸਨ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਮਾਮਲੇ ਵਿਚ ਜੇਕਰ ਕੋਈ ਹੋਰ ਦੋਸ਼ੀ ਪਾਇਆ ਗਿਆ ਤਾਂ ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।
ਪੁਲਿਸ ਨੇ ਸ਼ਹਿਰ ਦੇ ਮਸ਼ਹੂਰ ਸ਼ਰਾਬ ਕਾਰੋਬਾਰੀ ਰਾਕੇਸ਼ ਛਾਬੜਾ ਉਰਫ਼ ਬਿੱਟੂ ਅਤੇ ਸ਼ਵੇਤਾ ਛਾਬੜਾ ਦੇ ਖ਼ਿਲਾਫ਼ ਆਬਕਾਰੀ ਐਕਟ ਅਤੇ ਧੋਖਾਧੜੀ ਦੀਆਂ ਧਾਰਾਵਾਂ ਤਹਿਤ ਕਾਰਵਾਈ ਕੀਤੀ ਹੈ। ਪੁਲੀਸ ਨੇ ਥਾਣਾ ਡਿਵੀਜ਼ਨ ਨੰਬਰ 5 ਅਤੇ 8 ਵਿੱਚ ਦੋ ਅਪਰਾਧਿਕ ਕੇਸ ਦਰਜ ਕੀਤੇ ਹਨ। ਏਆਈਜੀ ਮੁਤਾਬਕ ਇਸ ਸਮੇਂ ਐਕਸਾਈਜ਼ ਡਿਊਟੀ ਚੋਰੀ ਅਤੇ ਹਾਲਮਾਰਕ ਨਾਲ ਛੇੜਛਾੜ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਦੋ ਵੱਖ-ਵੱਖ ਐਫਆਈਆਰ ਦਰਜ ਕਰਕੇ 60 ਪੇਟੀਆਂ ਸ਼ਰਾਬ ਜ਼ਬਤ ਕੀਤੀ ਗਈ ਹੈ। ਅਸੀਂ ਇਸ ਸ਼ਰਾਬ ਦੀ ਫੋਰੈਂਸਿਕ ਲੈਬਾਰਟਰੀ ਤੋਂ ਜਾਂਚ ਕਰਵਾਵਾਂਗੇ ਅਤੇ ਜੇਕਰ ਸ਼ਰਾਬ ਵਿੱਚ ਮਿਲਾਵਟ ਪਾਈ ਗਈ ਤਾਂ ਅਗਲੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ: Plane Crashes Into Electric Tower: ਬਿਜਲੀ ਦੀਆਂ ਤਾਰਾਂ 'ਚ ਜਾ ਫਸਿਆ ਜਹਾਜ਼, ਵਾਲ-ਵਾਲ ਬਚੇ ਯਾਤਰੀ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।