ਪੜਚੋਲ ਕਰੋ

ਹਰਭਜਨ ਸਿੰਘ ਈਟੀਓ ਨੇ 11.93 ਕਰੋੜ ਰੁਪਏ ਦੇ 2 ਸੜਕੀ ਪ੍ਰੋਜੈਕਟਾਂ ਦੀ ਵਿਸ਼ੇਸ਼ ਮੁਰੰਮਤ ਅਤੇ ਪੁਨਰ ਨਿਰਮਾਣ ਲਈ ਰੱਖਿਆ ਨੀਂਹ ਪੱਥਰ

Ludhiana News : ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਲੁਧਿਆਣਾ ਜ਼ਿਲ੍ਹੇ ਦੇ ਸਮਰਾਲਾ ਹਲਕੇ ਵਿੱਚ ਪੈਂਦੇ 11.93 ਕਰੋੜ ਰੁਪਏ ਦੀ ਲਾਗਤ ਵਾਲੇ ਦੋ ਮਹੱਤਵਪੂਰਨ ਸੜਕੀ ਪ੍ਰੋਜੈਕਟਾਂ

Ludhiana News : ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਲੁਧਿਆਣਾ ਜ਼ਿਲ੍ਹੇ ਦੇ ਸਮਰਾਲਾ ਹਲਕੇ ਵਿੱਚ ਪੈਂਦੇ 11.93 ਕਰੋੜ ਰੁਪਏ ਦੀ ਲਾਗਤ ਵਾਲੇ ਦੋ ਮਹੱਤਵਪੂਰਨ ਸੜਕੀ ਪ੍ਰੋਜੈਕਟਾਂ ਦੀ ਵਿਸ਼ੇਸ਼ ਮੁਰੰਮਤ ਅਤੇ ਪੁਨਰ ਨਿਰਮਾਣ ਲਈ ਨੀਂਹ ਪੱਥਰ ਰੱਖਿਆ। ਇਨ੍ਹਾਂ ਪ੍ਰੋਜੈਕਟਾਂ ਬਾਰੇ ਜਾਣਕਾਰੀ ਦਿੰਦਿਆਂ ਲੋਕ ਨਿਰਮਾਣ ਮੰਤਰੀ ਨੇ ਦੱਸਿਆ ਕਿ 12.47 ਕਿਲੋਮੀਟਰ ਲੰਬੀ ਸਮਰਾਲਾ-ਝਾੜ ਸਾਹਿਬ ਸੜਕ ਦੇ ਪ੍ਰੋਜੈਕਟ ਤੇ 6.78 ਕਰੋੜ ਰੁਪਏ ਅਤੇ 9.35 ਕਿਲੋਮੀਟਰ ਲੰਬੇ ਗੁਰੂ ਗੋਬਿੰਦ ਸਿੰਘ ਮਾਰਗ, ਮਾਛੀਵਾੜਾ ਸਾਹਿਬ ਦੇ ਪ੍ਰੋਜੈਕਟ ਤੇ 6.78 ਕਰੋੜ ਰੁਪਏ ਦੀ ਲਾਗਤ ਆਵੇਗੀ। ਉਨ੍ਹਾਂ ਕਿਹਾ ਕਿ ਇੰਨ੍ਹਾਂ ਪ੍ਰੋਜੈਕਟਾਂ ਦਾ ਕੰਮ ਛੇ ਮਹੀਨਿਆਂ ਦੇ ਅੰਦਰ-ਅੰਦਰ ਮੁਕੰਮਲ ਕੀਤਾ ਜਾਵੇਗਾ ਅਤੇ ਇੰਨ੍ਹਾਂ ਦੋਵਾਂ ਸੜਕਾਂ ਨੂੰ ਹੋਰ ਟਿਕਾਊ ਬਨਾਉਣ ਲਈ ਇੰਨ੍ਹਾਂ ਦੀ ਮੋਟਾਈ 18 ਇੰਚ ਹੋਵੇਗੀ।

ਇਸ ਮੌਕੇ ਉਨ੍ਹਾਂ ਨਾਲ ਸਮਰਾਲਾ ਦੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਵੀ ਹਾਜਿਰ ਸਨ। ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ 12.47 ਕਿਲੋਮੀਟਰ ਲੰਮੀ ਸੜਕ ਲੁਧਿਆਣਾ-ਚੰਡੀਗੜ੍ਹ ਹਾਈਵੇਅ ਨੂੰ ਰੋਪੜ-ਚਮਕੌਰ ਸਾਹਿਬ-ਨੀਲੋਂ-ਦੋਰਾਹਾ ਰੋਡ ਨਾਲ ਜੋੜਦੀ ਹੈ। ਉਨ੍ਹਾਂ ਕਿਹਾ ਕਿ ਇਸ ਸੜਕ 'ਤੇ ਇਤਿਹਾਸਕ ਗੁਰਦੁਆਰਾ ਸ੍ਰੀ ਝਾੜ ਸਾਹਿਬ ਸਥਿਤ ਹੈ ਅਤੇ ਵੱਡੀ ਗਿਣਤੀ 'ਚ ਸ਼ਰਧਾਲੂ ਇਸ ਪਵਿੱਤਰ ਅਸਥਾਨ ਦੇ ਦਰਸ਼ਨਾਂ ਲਈ ਇਸ ਸੜਕ ਦੀ ਵਰਤੋਂ ਕਰਦੇ ਹਨ। 

ਉਨ੍ਹਾਂ ਕਿਹਾ ਕਿ ਇਸ ਸੜਕ ਦੀ ਹਾਲਤ ਖਸਤਾ ਹੋਣ ਕਾਰਨ ਸ਼ਰਧਾਲੂਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਸਮਰਾਲਾ ਹਲਕੇ ਵਿੱਚ 9.35 ਕਿਲੋਮੀਟਰ ਲੰਬਾ ਮਾਰਗ ਰੋਪੜ-ਚਮਕੌਰ ਸਾਹਿਬ-ਨੀਲੋਂ-ਦੋਰਾਹਾ ਰੋਡ ਨੂੰ ਮਾਛੀਵਾੜਾ ਸਾਹਿਬ-ਚੱਕ ਲੋਹਟ ਰੋਡ ਨਾਲ ਜੋੜਦਾ ਹੈ, ਜੋ ਕਿ ਗੁਰੂ ਗੋਬਿੰਦ ਸਿੰਘ ਮਾਰਗ ਦਾ ਵੀ ਇੱਕ ਹਿੱਸਾ ਹੈ। ਲੋਕ ਨਿਰਮਾਣ ਮੰਤਰੀ ਨੇ ਅੱਗੇ ਦੱਸਿਆ ਕਿ ਇਸ ਸੜਕ 'ਤੇ ਇਤਿਹਾਸਕ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਸਥਿਤ ਹੈ, ਜਿਸ ਕਾਰਨ ਇਸ ਸੜਕ 'ਤੇ ਸੰਗਤ ਦੀ ਆਮਦ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਇਸ ਸੜਕ ਦੀ ਹਾਲਤ ਵੀ ਕਾਫ਼ੀ ਖ਼ਰਾਬ ਹੈ, ਜਿਸ ਦੀ ਤੁਰੰਤ ਮੁਰੰਮਤ ਦੀ ਲੋੜ ਹੈ।

ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਇਨ੍ਹਾਂ ਸੜਕਾਂ ਦੀ ਖਸਤਾ ਹਾਲਤ ਰਾਹਗੀਰਾਂ ਲਈ ਡਰਾਉਣਾ ਸੁਪਨਾ ਬਣ ਗਈ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਇਨ੍ਹਾਂ ਸੜਕਾਂ ਦੇ ਨਿਰਮਾਣ ਲਈ ਲੋਕਾਂ ਵੱਲੋਂ ਵਾਰ-ਵਾਰ ਉਠਾਈ ਗਈ ਮੰਗ ਵੱਲ ਧਿਆਨ ਦੇਣ ਵਿੱਚ ਅਸਫਲ ਰਹੀਆਂ। ਉਨ੍ਹਾਂ ਕਿਹਾ ਕਿ ਦੋਵਾਂ ਸੜਕਾਂ ਦੀ ਆਖਰੀ ਵਾਰ 2009 ਅਤੇ 2015 ਵਿੱਚ ਮੁਰੰਮਤ ਕੀਤੀ ਗਈ ਸੀ।

ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹਰ ਖੇਤਰ ਵਿੱਚ ਪ੍ਰਭਾਵਸ਼ਾਲੀ ਢੰਗ ਨਾਲ ਚਲਾਏ ਜਾ ਰਹੇ ਵਿਕਾਸ ਪ੍ਰੋਜੈਕਟਾਂ ਤੋਂ ਸਪੱਸ਼ਟ ਹੈ ਕਿ ਮੌਜੂਦਾ ਸਰਕਾਰ ਪੰਜਾਬ ਨੂੰ ਇੱਕ ਅਗਾਂਹਵਧੂ ਸੂਬਾ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸੜਕੀ ਢਾਂਚੇ ਨੂੰ ਮਿਆਰੀ ਢੰਗ ਨਾਲ ਵਿਕਸਤ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਪਿਛਲੇ ਡੇਢ ਸਾਲ ਵਿੱਚ ਸੂਬੇ ਨੂੰ ਵਿਕਾਸ ਦੀ ਲੀਹ 'ਤੇ ਲਿਆਉਣ ਲਈ ਕਈ ਪਹਿਲਕਦਮੀਆਂ ਕੀਤੀਆਂ ਹਨ। ਉਨ੍ਹਾਂ ਅੱਗੇ ਦੱਸਿਆ ਕਿ ਸਰਕਾਰ ਨੇ ਸੂਬੇ ਵਿੱਚ ਹੜ੍ਹਾਂ ਨਾਲ ਨਜਿੱਠਣ ਲਈ ਸਾਰੇ ਉਪਾਅ ਕੀਤੇ ਹਨ ਅਤੇ ਜਲਦੀ ਹੀ ਪ੍ਰਭਾਵਿਤ ਲੋਕਾਂ ਨੂੰ ਉਚਿਤ ਮੁਆਵਜ਼ਾ ਦਿੱਤਾ ਜਾ ਸਕੇ। ਇਸ ਮੌਕੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੇ ਪ੍ਰਾਜੈਕਟ ਸ਼ੁਰੂ ਕਰਵਾਉਣ ਲਈ ਲੋਕ ਸੰਪਰਕ ਮੰਤਰੀ ਦਾ ਧੰਨਵਾਦ ਕੀਤਾ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ
6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
Punjab News: ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
Punjab News: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
Embed widget