Ludhiana News : ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਵਲੋਂ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ,ਜਿਸ ਵਿੱਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ 15 ਅਗਸਤ ਨੂੰ ਕੌਮੀ ਝੰਡਾ ਲਹਿਰਾਉਣਗੇ। 


 

ਗੁਰੂ ਨਾਨਕ ਸਟੇਡੀਅਮ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਤਿਰੰਗਾ ਲਹਿਰਾਉਣ, ਸੁਰੱਖਿਆ, ਟ੍ਰੈਫਿਕ, ਪਾਰਕਿੰਗ ਪ੍ਰਬੰਧਾਂ, ਸੱਭਿਆਚਾਰਕ ਪ੍ਰੋਗਰਾਮਾਂ, ਨਿਰਵਿਘਨ ਬਿਜਲੀ ਸਪਲਾਈ, ਸਹੀ ਸਫ਼ਾਈ ਵਿਵਸਥਾ, ਮੈਡੀਕਲ ਸਹੂਲਤਾਂ ਆਦਿ ਬਾਰੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਇਸ ਰਾਸ਼ਟਰੀ ਸਮਾਗਮ ਨੂੰ ਪੂਰੇ ਉਤਸ਼ਾਹ ਅਤੇ ਸੁਚੱਜੇ ਢੰਗ ਨਾਲ ਮਨਾਉਣ ਨੂੰ ਯਕੀਨੀ ਬਣਾਉਣ ਲਈ ਤਿਆਰੀਆਂ ਦੀ ਨੇੜਿਓਂ ਨਿਗਰਾਨੀ ਕਰਨ ਲਈ ਸੀਨੀਅਰ ਅਧਿਕਾਰੀਆਂ ਦੀਆਂ ਡਿਊਟੀਆਂ ਵੀ ਤੈਅ ਕੀਤੀਆਂ।

ਸ੍ਰੀਮਤੀ ਮਲਿਕ ਨੇ ਦੱਸਿਆ ਕਿ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ/ਕਾਲਜਾਂ ਦੇ ਲਗਭਗ 2000 ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਜਾਣ ਵਾਲੇ ਸੱਭਿਆਚਾਰਕ ਪ੍ਰੋਗਰਾਮ ਦਾ ਫੈਸਲਾ ਇੱਕ ਕਮੇਟੀ ਕਰੇਗੀ। ਉਨ੍ਹਾਂ ਨਗਰ ਨਿਗਮ ਲੁਧਿਆਣਾ ਨੂੰ ਵੀ ਹਦਾਇਤ ਕੀਤੀ ਕਿ ਸਮਾਗਮ ਵਾਲੀ ਥਾਂ ਦੇ ਆਲੇ-ਦੁਆਲੇ ਸਾਫ਼-ਸਫ਼ਾਈ ਯਕੀਨੀ ਬਣਾਈ ਜਾਵੇ, ਸਟੇਡੀਅਮ ਨੂੰ ਜਾਣ ਵਾਲੀਆਂ ਸੜਕਾਂ 'ਤੇ ਪਾਣੀ ਦਾ ਛਿੜਕਾਅ ਕੀਤਾ ਜਾਵੇ ਅਤੇ ਸਮਾਗਮ ਦੌਰਾਨ ਹਿੱਸਾ ਲੈਣ ਵਾਲਿਆਂ ਲਈ ਆਰਜ਼ੀ ਅਤੇ ਮੋਬਾਈਲ ਪਖਾਨੇ ਸਥਾਪਤ ਕਰਨ ਨੂੰ ਵੀ ਯਕੀਨੀ ਬਣਾਇਆ ਜਾਵੇ।

ਉਨ੍ਹਾਂ ਕਮਿਸ਼ਨਰੇਟ ਪੁਲਿਸ ਨੂੰ ਸਮਾਗਮ ਦੌਰਾਨ ਅਮਨ-ਕਾਨੂੰਨ ਬਣਾਈ ਰੱਖਣ ਲਈ ਲੋੜੀਂਦੇ ਪ੍ਰਬੰਧ ਕਰਨ ਲਈ ਵੀ ਕਿਹਾ। ਉਨ੍ਹਾਂ ਦੱਸਿਆ ਕਿ ਫਾਈਨਲ ਡਰੈਸ ਰਿਹਰਸਲ 13 ਅਗਸਤ (ਐਤਵਾਰ) ਨੂੰ ਹੋਵੇਗੀ ਅਤੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਵਧੀਆ ਪ੍ਰਦਰਸ਼ਨ ਕਰਨਾ ਯਕੀਨੀ ਬਣਾਉਣ।

 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।



 



 



 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ