Ludhiana News: ਪੁਲਿਸ 'ਚ ਨਾ ਹੋ ਸਕਿਆ ਭਰਤੀ ਤਾਂ ਆਪੇ ਵਰਦੀ ਖਰੀਦ ਕੇ ਬਣ ਬੈਠਾ ਵਿਜੀਲੈਂਸ ਇੰਸਪੈਕਟਰ...ਫਿਰ ਸ਼ੁਰੂ ਕਰ ਦਿੱਤੇ ਵੱਡੇ-ਵੱਡੇ ਕਾਰੇ
Ludhiana News: ਜਾਣਕਾਰੀ ਮੁਤਾਬਕ ਥਾਣਾ ਸਦਰ ਦੀ ਪੁਲਿਸ ਨੇ ਜਾਅਲੀ ਵਿਜੀਲੈਂਸ ਇੰਸਪੈਕਟਰ ਨੂੰ ਕਾਬੂ ਕੀਤਾ ਹੈ। ਉਹ ਵਿਜੀਲੈਂਸ ਅਧਿਕਾਰੀ ਦਾ ਰੋਅਬ ਮਾਰ ਕੇ ਲੋਕਾਂ ਨੂੰ ਠੱਗਦਾ ਸੀ।
Ludhiana News: ਲੁਧਿਆਣਾ ਤੋਂ ਦਿਲਚਸਪ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਵਿਅਕਤੀ ਪੁਲਿਸ ਵਿੱਚ ਭਰਤੀ ਨਾ ਹੋ ਸਕਿਆ ਤਾਂ ਉਹ ਆਪ ਹੀ ਪੁਲਿਸ ਦੀ ਵਰਦੀ ਖਰਦੀ ਕੇ ਵਿਜੀਲੈਂਸ ਇੰਸਪੈਕਟਰ ਬਣ ਬੈਠਾ। ਹੋਰ ਤਾਂ ਹੋਰ ਉਸ ਨੇ ਵਿਜੀਲੈਂਸ ਇੰਸਪੈਕਟਰ ਦੇ ਰੋਅਬ ਨਾਲ ਲੋਕਾਂ ਨੂੰ ਡਰਾ ਕੇ ਠੱਗਣਾ ਵੀ ਸ਼ੁਰੂ ਕਰ ਦਿੱਤਾ।
ਹਾਸਲ ਜਾਣਕਾਰੀ ਮੁਤਾਬਕ ਥਾਣਾ ਸਦਰ ਦੀ ਪੁਲਿਸ ਨੇ ਜਾਅਲੀ ਵਿਜੀਲੈਂਸ ਇੰਸਪੈਕਟਰ ਨੂੰ ਕਾਬੂ ਕੀਤਾ ਹੈ। ਉਹ ਵਿਜੀਲੈਂਸ ਅਧਿਕਾਰੀ ਦਾ ਰੋਅਬ ਮਾਰ ਕੇ ਲੋਕਾਂ ਨੂੰ ਠੱਗਦਾ ਸੀ। ਪਤਾ ਲੱਗਾ ਹੈ ਕਿ ਉਸ ਦਾ ਪੁਲਿਸ ਵਿੱਚ ਭਰਤੀ ਹੋਣ ਦਾ ਸੁਪਨਾ ਪੂਰਾ ਨਹੀਂ ਹੋਇਆ ਸੀ। ਇਸ ਲਈ ਉਹ ਫਰਜ਼ੀ ਵਿਜੀਲੈਂਸ ਅਧਿਕਾਰੀ ਬਣ ਗਿਆ।
ਦੱਸ ਦਈਏ ਕਿ ਲੁਧਿਆਣਾ ਦੇ ਥਾਣਾ ਸਦਰ ਦੀ ਪੁਲਿਸ ਨੇ ਫਰਜ਼ੀ ਵਿਜੀਲੈਂਸ ਅਧਿਕਾਰੀ ਨੂੰ ਕਾਬੂ ਕੀਤਾ ਹੈ ਜੋ ਵਿਜੀਲੈਂਸ ਅਧਿਕਾਰੀ ਹੋਣ ਦਾ ਰੋਅਬ ਮਾਰ ਕੇ ਲੋਕਾਂ ਨਾਲ ਠੱਗੀ ਕਰਦਾ ਸੀ। ਕਾਬੂ ਕੀਤੇ ਗਏ ਮੁਲਜ਼ਮ ਦੀ ਪਛਾਣ ਹਰਮਨਪ੍ਰੀਤ ਸਿੰਘ ਪੁੱਤਰ ਕਰਮ ਸਿੰਘ ਨਿਵਾਸੀ ਈਸ ਨਗਰ ਲੁਧਿਆਣਾ ਦੇ ਰੂਪ ਵਿੱਚ ਹੋਈ ਹੈ।
ਇਹ ਵੀ ਪੜ੍ਹੋ: Lok Sabha Election 2024: ਵੋਟਰ ਕਾਰਡ ਤੋਂ ਬਗੈਰ ਵੀ ਪੈ ਸਕਦੀ ਵੋਟ! ਇਹ 12 ਦਸਤਾਵੇਜ਼ਾਂ ਰਾਹੀਂ ਪਾਈ ਜਾ ਸਕਦੀ ਵੋਟ
ਉਸ ਦੇ ਕਬਜ਼ੇ ਵਿੱਚੋਂ ਪੁਲਿਸ ਨੇ 1 ਖਾਖੀ ਵਰਦੀ, 3 ਸਟਾਰ 2 ਸੈੱਟ, 1 ਨੇਮ ਪਲੇਟ, 1 ਬੈਲਟ, 1 ਖਾਕੀ ਪਗੜੀ, 1 ਕਿਤਾਬ ਤੇ ਇੱਕ ਕਾਰ ਬਰਾਮਦ ਕੀਤੀ ਹੈ ਜਿਸ ਦੇ ਸ਼ੀਸ਼ੇ ਤੇ ਪੁਲਿਸ ਦੇ ਸਟਿੱਕਰ ਲੱਗੇ ਹੋਏ ਹਨ।
ਪ੍ਰੈੱਸ ਕਾਨਫਰੰਸ ਦੌਰਾਨ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਅਧਾਰ ਤੇ ਕਾਰਵਾਈ ਕਰਦੇ ਹੋਏ ਮੁਲਜ਼ਮ ਨੂੰ ਕਾਬੂ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਮੁਲਜ਼ਮ ਆਪਣੇ ਆਪ ਨੂੰ ਵਿਜੀਲੈਂਸ ਦਾ ਇੰਸਪੈਕਟਰ ਦੱਸ ਕੇ ਲੋਕਾਂ ਨਾਲ ਅਕਸਰ ਠੱਗੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦਾ ਸੀ।
ਉਨ੍ਹਾਂ ਨੇ ਕਿਹਾ ਕਿ ਮੁਲਜ਼ਮ ਦੀ ਪਛਾਣ ਹਰਮਨਪ੍ਰੀਤ ਸਿੰਘ ਦੇ ਰੂਪ ਵਿੱਚ ਹੋਈ ਹੈ। ਉਸ ਕੋਲੋਂ ਹੁਣ ਤੱਕ ਦੀ ਪੁੱਛਗਿੱਛ ਵਿੱਚ ਪਤਾ ਲੱਗਿਆ ਹੈ ਕਿ ਉਹ ਪੁਲਿਸ ਵਿੱਚ ਭਰਤੀ ਹੋਣਾ ਚਾਹੁੰਦਾ ਸੀ ਪਰ ਉਹ ਪੁਲਿਸ ਵਿੱਚ ਭਰਤੀ ਨਹੀਂ ਹੋ ਸਕਿਆ। ਉਸ ਨੇ ਫਰਜ਼ੀ ਵਿਜੀਲੈਂਸ ਅਧਿਕਾਰੀ ਬਣ ਕੇ ਲੋਕਾਂ ਨਾਲ ਠੱਗੇ ਮਾਰਨ ਦਾ ਕੰਮ ਸ਼ੁਰੂ ਕਰ ਲਿਆ।
ਇਹ ਵੀ ਪੜ੍ਹੋ: Sidhu Moosewala Murder Case: ਸਿੱਧੂ ਮੂਸੇਵਾਲਾ ਦੇ ਕਤਲ ਦਾ ਇਨਸਾਫ ਮਿਲਣ ਦੀ ਕੋਈ ਉਮੀਦ ਨਹੀਂ: ਬਲਕੌਰ ਸਿੰਘ