Ludhiana News: ਲੁਧਿਆਣਾ ਸ਼ਹਿਰ ਦੀ ਘੁਮਾਰ ਮੰਡੀ ਸਥਿਤ ਕੱਪੜਿਆਂ ਦੇ ਸ਼ੋਅਰੂਮ ਵਿੱਚ ਤਿੰਨ ਸਾਲਾ ਬੱਚੀ ’ਤੇ ਸ਼ੀਸ਼ੇ ਦਾ ਦਰਵਾਜ਼ਾ ਡਿੱਗਣ ਕਾਰਨ ਉਸ ਦੀ ਮੌਤ ਹੋ ਗਈ। ਬੱਚੀ ਦੀ ਪਛਾਣ ਬਸੰਤ ਐਵੇਨਿਊ ਵਾਸੀ ਦਿਵਰੀਨ ਕੌਰ (3) ਵਜੋਂ ਹੋਈ ਹੈ। ਬੱਚੀ ਦੀਆਂ ਚੀਕਾਂ ਸੁਣ ਕੇ ਮੁਲਾਜ਼ਮਾਂ ਨੇ ਦਰਵਾਜ਼ਾ ਪਾਸੇ ਕਰਵਾਇਆ। ਪਰਿਵਾਰਕ ਮੈਂਬਰਾਂ ਨੇ ਜ਼ਖਮੀ ਬੱਚੀ ਨੂੰ ਇਲਾਜ ਲਈ ਡੀਐਮਸੀ ਹਸਪਤਾਲ ਲਿਆਂਦਾ, ਜਿੱਥੇ ਉਸ ਦੀ ਮੌਤ ਹੋ ਗਈ। ਹਾਦਸੇ ਦੀ ਵੀਡੀਓ ਵੀ ਸਾਹਮਣੇ ਆਈ ਹੈ। 


ਪ੍ਰਾਪਤ ਜਾਣਕਾਰੀ ਅਨੁਸਾਰ ਦਿਵਰੀਨ ਦੇ ਪਰਿਵਾਰਕ ਮੈਂਬਰ ਕੱਪੜਿਆਂ ਦੀ ਖ਼ਰੀਦਦਾਰੀ ਕਰਨ ਲਈ ਆਏ ਸਨ। ਦਿਵਰੀਨ ਕੌਰ ਖੇਡਦੀ-ਖੇਡਦੀ ਦਰਵਾਜ਼ੇ ਕੋਲ ਪੁੱਜ ਗਈ, ਦਰਵਾਜ਼ੇ ਦਾ ਨਟ ਢਿੱਲਾ ਹੋਣ ਕਾਰਨ ਦਰਵਾਜ਼ਾ ਬੱਚੀ ’ਤੇ ਡਿੱਗ ਗਿਆ। ਥਾਣਾ ਡਿਵੀਜ਼ਨ ਨੰਬਰ-8 ਦੇ ਐਸਐਚਓ ਇੰਸਪੈਕਟਰ ਵਿਜੈ ਕੁਮਾਰ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ’ਤੇ ਪੋਸਟਮਾਰਟਮ ਕਰਵਾਉਣ ਮਗਰੋਂ ਲਾਸ਼ ਉਨ੍ਹਾਂ ਨੂੰ ਸੌਂਪ ਦਿੱਤੀ ਗਈ ਹੈ।


ਹਾਸਲ ਜਾਣਕਾਰੀ ਮੁਤਾਬਕ ਸ਼ੁੱਕਰਵਾਰ ਰਾਤ ਕਰੀਬ 8.30 ਵਜੇ ਦਿਵਰੀਨ ਕੌਰ ਆਪਣੇ ਪਰਿਵਾਰ ਨਾਲ ਘੁਮਾਰ ਮੰਡੀ ਸਥਿਤ ਇੱਕ ਸ਼ੋਅਰੂਮ 'ਚ ਆਈ ਸੀ। ਪਰਿਵਾਰਕ ਮੈਂਬਰ ਖਰੀਦਦਾਰੀ ਵਿੱਚ ਰੁੱਝੇ ਹੋਏ ਸਨ। ਕੁੜੀ ਦਰਵਾਜ਼ੇ ਨਾਲ ਖੇਡ ਰਹੀ ਸੀ। ਅਚਾਨਕ ਕੱਚ ਦਾ ਦਰਵਾਜ਼ਾ ਢਿੱਲਾ ਹੋ ਕੇ ਕੁੜੀ 'ਤੇ ਡਿੱਗ ਪਿਆ। ਇਸ ਤੋਂ ਬਾਅਦ ਸ਼ੋਅਰੂਮ 'ਚ ਹਫੜਾ-ਦਫੜੀ ਮਚ ਗਈ। ਸਟਾਫ ਤੇ ਪਰਿਵਾਰ ਤੁਰੰਤ ਲੜਕੀ ਕੋਲ ਪਹੁੰਚੇ। ਉਸ ਨੂੰ ਖੂਨ ਨਾਲ ਲੱਥਪੱਥ ਹਾਲਤ ਵਿੱਚ ਡੀਐਮਸੀ ਹਸਪਤਾਲ ਲਿਜਾਇਆ ਗਿਆ। ਉਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।


ਸੂਚਨਾ ਮਿਲਣ ਤੋਂ ਬਾਅਦ ਘੁਮਾਰ ਮੰਡੀ ਪੁਲਿਸ ਮੌਕੇ 'ਤੇ ਪਹੁੰਚ ਗਈ। ਉਨ੍ਹਾਂ ਮੌਕੇ 'ਤੇ ਲੱਗੇ ਸੀਸੀਟੀਵੀ ਕੈਮਰੇ ਦੀ ਵੀ ਜਾਂਚ ਕੀਤੀ ਗਈ। ਫਿਲਹਾਲ ਲੜਕੀ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ 'ਚ ਰਖਵਾਇਆ ਗਿਆ ਹੈ। ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਥਾਣਾ ਡਿਵੀਜ਼ਨ ਨੰਬਰ 8 ਦੇ ਐਸਐਚਓ ਵਿਜੇ ਕੁਮਾਰ ਦਾ ਕਹਿਣਾ ਹੈ ਕਿ ਪਰਿਵਾਰ ਨੇ ਸ਼ੋਅਰੂਮ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ। ਉਸ ਦਾ ਕਹਿਣਾ ਹੈ ਕਿ ਖੇਡਦੇ ਸਮੇਂ ਇਹ ਹਾਦਸਾ ਵਾਪਰਿਆ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।