Ludhiana News: ਪੰਜਾਬ ਵਿੱਚ ਮੌਸਮ ਮੁੜ ਕਰਵਟ ਲੈਣ ਵਾਲਾ ਹੈ। ਸੂਬੇ ਵਿੱਚ ਵੱਖ-ਵੱਖ ਥਾਈਂ 28 ਤੇ 29 ਮਾਰਚ ਨੂੰ ਹਲਕੀ ਤੋਂ ਦਰਮਿਆਨੀ ਬਾਰਸ਼ ਦੀ ਸੰਭਾਵਨਾ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੇ ਅਲਰਟ ਜਾਰੀ ਕੀਤਾ ਹੈ ਕਿ 28 ਤੇ 29 ਮਾਰਚ ਨੂੰ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਸ਼ ਹੋ ਸਕਦੀ ਹੈ। ਇਸ ਨੂੰ ਲੈ ਕੇ ਕਿਸਾਨਾਂ ਨੂੰ ਕਣਕ ਦੀ ਫਸਲ ਦੀ ਵਾਢੀ ਵੇਲੇ ਧਿਆਨ ਦੇਣ ਦੀ ਲੋੜ ਹੈ।
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਗਿਆਨ ਵਿਭਾਗ ਦੇ ਮੁਖੀ ਡਾ. ਪਵਨੀਤ ਕੌਰ ਕਿੰਗਰਾ ਨੇ ਕਿਹਾ ਕਿ ਵੈਸਟਰਨ ਡਿਸਟਰਬੈਂਸ ਦੇ ਪ੍ਰਭਾਵ ਹੇਠ ਸੂਬੇ ਦੇ ਵੱਖ-ਵੱਖ ਇਲਾਕਿਆਂ ਵਿੱਚ 28 ਤੇ 29 ਮਾਰਚ ਨੂੰ ਹਲਕੀ ਤੋਂ ਦਰਮਿਆਨੀ ਬਾਰਸ਼ ਹੋ ਸਕਦੀ ਹੈ। ਹਾਲਾਂਕਿ ਇਸ ਦਾ ਕਣਕ ਦੀ ਫਸਲ ਉਪਰ ਜਿਆਦਾ ਅਸਰ ਦੇਖਣ ਨੂੰ ਨਹੀਂ ਮਿਲੇਗਾ।
ਇਹ ਵੀ ਪੜ੍ਹੋ: ਅੰਮ੍ਰਿਤਸਰ 'ਚ 28 ਕਰੋੜ ਦੀ ਹੈਰੋਇਨ ਸਮੇਤ ਸਮੱਗਲਰ ਕਾਬੂ, ਪਾਕਿਸਤਾਨ ਨਾਲ ਜੁੜੇ ਤਾਰ
ਉਨ੍ਹਾਂ ਨੇ ਚੌਕਸ ਕਰਦਿਆਂ ਕਿਹਾ ਕਿ ਫਿਰ ਵੀ ਇਨ੍ਹਾਂ ਦਿਨਾਂ ਦੌਰਾਨ ਕਿਸਾਨਾਂ ਨੂੰ ਵਾਢੀ ਵੇਲੇ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਇਨ੍ਹਾਂ ਦਿਨਾਂ ਵਿੱਚ ਮੌਸਮ ਅੰਦਰ ਕਾਫੀ ਤਬਦੀਲੀ ਦੇਖਣ ਨੂੰ ਮਿਲ ਰਹੀ ਹੈ। ਇਸ ਨੂੰ ਲੈ ਕੇ ਲੋਕਾਂ ਨੂੰ ਆਪਣੀ ਸਿਹਤ ਦਾ ਵੀ ਧਿਆਨ ਰੱਖਣਾ ਚਾਹੀਦਾ ਹੈ।
ਇਹ ਵੀ ਪੜ੍ਹੋ: Ludhiana news: ਵੀਜ਼ਾ ਨਾ ਲੱਗਣ ਕਾਰਨ ਪਰੇਸ਼ਾਨ ਨੌਜਵਾਨ ਨੇ ਖੁਦ ਨੂੰ ਗੋਲੀ ਮਾਰ ਕੇ ਕੀਤੀ ਆਤਮ ਹੱਤਿਆ