Kuldeep Chahal: ਪੁਲਿਸ ਅਫ਼ਸਰ ਕੁਲਦੀਪ ਸਿੰਘ ਚਾਹਲ ਫਿਰ ਵਿਵਾਦਾਂ 'ਚ ? ਹਾਈਕੋਰਟ ਨੇ ਚਾਹਲ ਦੀ ਲਗਾਈ ਕਲਾਸ
Ludhiana CP Kuldeep Chahal: ਅਦਾਲਤ ਨੇ ਸਖ਼ਤ ਹੁਕਮ ਜਾਰੀ ਕੀਤੇ ਹਨ, ਜਿਸ ਵਿੱਚ ਉਸ ਨੇ ਕਿਹਾ ਕਿ ਪੁਲੀਸ ਜਾਂ ਤਾਂ ਸਬੰਧਤ ਪੁਲੀਸ ਮੁਲਾਜ਼ਮਾਂ ਖ਼ਿਲਾਫ਼ 15 ਦਿਨਾਂ ਅੰਦਰ ਕਾਰਵਾਈ ਕਰੇ ਨਹੀਂ ਤਾਂ ਪੁਲੀਸ ਕਮਿਸ਼ਨਰ ਨੂੰ 50 ਹਜ਼ਾਰ ਰੁਪਏ ਦਾ
Ludhiana CP Kuldeep Chahal: ਲੁਧਿਆਣਾ ਦੇ ਫੀਲਡਗੰਜ ਦੇ ਰਿੰਕਲ ਖੇੜਾ ਕਤਲ ਕਾਂਡ ਸਬੰਧੀ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੁਲੀਸ ਅਧਿਕਾਰੀਆਂ ਦੀ ਖਿਚਾਈ ਕੀਤੀ ਹੈ। ਇਸ ਕਤਲ ਕਾਂਡ ਦੇ ਮੁੱਖ ਗਵਾਹ ਅਤੇ ਮ੍ਰਿਤਕ ਦੇ ਭਰਾ ਮਨੀ ਖੇੜਾ ਨੇ ਪੁਲੀਸ ਅਧਿਕਾਰੀਆਂ ਤੇ ਸ਼ਿਕਾਇਤਾਂ ਦੇਣ ਦੀ ਰੰਜਿਸ਼ ਕਾਰਨ ਕੁੱਟਮਾਰ ਕਰਨ ਤੇ ਇਸ ਮਾਮਲੇ 'ਤੇ ਕਾਰਵਾਈ ਨਾ ਕਰਨ ਸਬੰਧੀ ਹਾਈ ਕੋਰਟ ਕੋਲ ਪਹੁੰਚ ਕੀਤੀ ਸੀ।
ਅਦਾਲਤ ਨੇ ਇਸ ਮਾਮਲੇ 'ਤੇ ਪੁਲੀਸ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਕਰਨ ਲਈ ਕਿਹਾ ਸੀ ਪਰ ਛੇ ਮਹੀਨੇ ਬੀਤਣ ਤੋਂ ਬਾਅਦ ਵੀ ਪੁਲੀਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਨੇ ਕੋਈ ਕਾਰਵਾਈ ਨਾ ਕੀਤੀ, ਜਿਸ ਖ਼ਿਲਾਫ਼ ਅਦਾਲਤ ਨੇ ਸਖ਼ਤ ਹੁਕਮ ਜਾਰੀ ਕੀਤੇ ਹਨ, ਜਿਸ ਵਿੱਚ ਉਸ ਨੇ ਕਿਹਾ ਕਿ ਪੁਲੀਸ ਜਾਂ ਤਾਂ ਸਬੰਧਤ ਪੁਲੀਸ ਮੁਲਾਜ਼ਮਾਂ ਖ਼ਿਲਾਫ਼ 15 ਦਿਨਾਂ ਅੰਦਰ ਕਾਰਵਾਈ ਕਰੇ ਨਹੀਂ ਤਾਂ ਪੁਲੀਸ ਕਮਿਸ਼ਨਰ ਨੂੰ 50 ਹਜ਼ਾਰ ਰੁਪਏ ਦਾ ਜੁਰਮਾਨਾ ਲਗਾਇਆ ਜਾਏਗਾ।
ਮਨੀ ਖੇੜਾ ਨੇ ਪੁਲੀਸ ਮੁਲਾਜ਼ਮਾਂ 'ਤੇ ਕੁੱਟਮਾਰ, ਤਸ਼ੱਦਦ ਕਰਨ ਅਤੇ ਉਸ ਦਾ ਮੈਡੀਕਲ ਨਾ ਕਰਵਾਉਣ ਦੇਣ ਦੇ ਦੋਸ਼ ਲਾਏ ਸਨ। ਪੁਲੀਸ ਵੱਲੋਂ ਕੋਈ ਕਾਰਵਾਈ ਨਾ ਕੀਤੇ ਜਾਣ 'ਤੇ ਮਨੀ ਖੇੜਾ ਨੇ ਹਾਈਕੋਰਟ ਤੱਕ ਪਹੁੰਚ ਕੀਤੀ ਸੀ। ਅਦਾਲਤ ਨੇ ਇਸ ਮਾਮਲੇ ਅਧਿਕਾਰੀਆਂ ਵਿੱਚ ਨੂੰ ਕਾਰਵਾਈ ਕਰਕੇ ਅਦਾਲਤ ਵਿੱਚ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ। ਮਨੀ ਖੇੜਾ ਨੇ ਦੱਸਿਆ ਕਿ ਪੁਲੀਸ ਮੁਲਾਜ਼ਮਾਂ ਨੇ ਉਸ ਦੀ ਕੁੱਟਮਾਰ ਕੀਤੀ ਸੀ। ਉਹ ਇਸ ਗੱਲ ਰੰਜਿਸ਼ ਰੱਖਦੇ ਸਨ ਕਿ ਉਸ ਨੇ ਪੁਲੀਸ ਵਿਰੁੱਧ ਵੀ ਕਾਰਵਾਈ ਨਾ ਕਰਨ ਸਬੰਧੀ ਕਈ ਸ਼ਿਕਾਇਤਾਂ ਕੀਤੀਆਂ ਸਨ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।