Ludhiana News: ਪ੍ਰੇਮਿਕਾ ਨਾਲ ਵਿਆਹ 'ਚ ਰੋੜਾ ਬਣਨ 'ਤੇ ਦੋਸਤ ਨਾਲ ਮਿਲ ਪਿਤਾ ਨੂੰ ਮੌਤ ਦੇ ਘਾਟ ਉਤਾਰਿਆ
Ludhiana News: ਲੁਧਿਆਣਾ ਤੋਂ ਦਿਲ ਦਹਿਲਾ ਦੇਣ ਵਾਲੀ ਖਬਰ ਆਈ ਹੈ। ਇੱਥੇ ਇੱਕ ਪੁੱਤਰ ਨੇ ਆਪਣੇ ਹੀ ਪਿਤਾ ਦਾ ਕਤਲ ਕਰ ਦਿੱਤਾ। ਉਸ ਨੇ ਪਿਤਾ ਦਾ ਕਤਲ ਕਰਨ ਤੋਂ ਬਾਅਦ ਉਸ ਦੀ ਲਾਸ਼ ਅੰਬਾਲਾ ਨੇੜੇ ਪੰਜਾਬ-ਹਰਿਆਣਾ ਬਾਰਡਰ 'ਤੇ ਸੁੱਟ ਦਿੱਤੀ।
Ludhiana News: ਲੁਧਿਆਣਾ ਤੋਂ ਦਿਲ ਦਹਿਲਾ ਦੇਣ ਵਾਲੀ ਖਬਰ ਆਈ ਹੈ। ਇੱਥੇ ਇੱਕ ਪੁੱਤਰ ਨੇ ਆਪਣੇ ਹੀ ਪਿਤਾ ਦਾ ਕਤਲ ਕਰ ਦਿੱਤਾ। ਉਸ ਨੇ ਪਿਤਾ ਦਾ ਕਤਲ ਕਰਨ ਤੋਂ ਬਾਅਦ ਉਸ ਦੀ ਲਾਸ਼ ਅੰਬਾਲਾ ਨੇੜੇ ਪੰਜਾਬ-ਹਰਿਆਣਾ ਬਾਰਡਰ 'ਤੇ ਸੁੱਟ ਦਿੱਤੀ। ਸੂਤਰਾਂ ਮੁਤਾਬਕ ਵਿਆਹ ਨੂੰ ਲੈ ਕੇ ਪਿਓ-ਪੁੱਤਰ ਵਿਚਾਲੇ ਤਕਰਾਰ ਸੀ। ਪਿਤਾ ਆਪਣੇ ਪੁੱਤਰ ਦਾ ਵਿਆਹ ਕਿਸੇ ਹੋਰ ਲੜਕੀ ਨਾਲ ਕਰਵਾਉਣਾ ਚਾਹੁੰਦਾ ਸੀ ਜਦੋਂਕਿ ਬੇਟਾ ਆਪਣੀ ਪ੍ਰੇਮਿਕਾ ਨਾਲ ਵਿਆਹ ਕਰਨ 'ਤੇ ਅੜਿਆ ਹੋਇਆ ਸੀ।
ਮੁੱਢਲੀ ਜਾਣਕਾਰੀ ਮੁਤਾਬਕ ਪੁੱਤ ਨੂੰ ਲੱਗਦਾ ਸੀ ਕਿ ਪਿਤਾ ਵਿਆਹ 'ਚ ਰੁਕਾਵਟ ਪਾ ਰਿਹਾ ਹੈ, ਇਸ ਲਈ ਬੇਟੇ ਨੇ ਉਸ ਦਾ ਕਤਲ ਕਰ ਦਿੱਤਾ। ਮੁਲਜ਼ਮ ਦੀ ਪਛਾਣ ਥਾਣਾ ਡੇਹਲੋਂ ਅਧੀਨ ਪੈਂਦੇ ਪਿੰਡ ਮੁਕੰਦਪੁਰ ਵਾਸੀ ਜੋਬਨਜੀਤ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਜੋਬਨਜੀਤ ਸਿੰਘ ਤੇ ਉਸ ਦੇ ਦੋਸਤ ਆਕਾਸ਼ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਪੁਲਿਸ ਨੇ ਦੋਵਾਂ ਮੁਲਜ਼ਮਾਂ ਦੀ ਨਿਸ਼ਾਨਦੇਹੀ ’ਤੇ ਲਾਸ਼ ਬਰਾਮਦ ਕਰ ਲਈ ਗਈ ਹੈ। ਪੁਲਿਸ ਮੁਤਾਬਕ ਲਾਸ਼ ਅੰਬਾਲਾ ਤੋਂ ਬਰਾਮਦ ਹੋਈ ਹੈ। ਥਾਣਾ ਡੇਹਲੋਂ ਦੀ ਪੁਲਿਸ ਨੇ ਮ੍ਰਿਤਕ ਪਰਮਜੀਤ ਸਿੰਘ (46) ਦੀ ਲਾਸ਼ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ। ਪੁਲਿਸ ਨੇ ਮ੍ਰਿਤਕ ਪਰਮਜੀਤ ਸਿੰਘ ਦੇ ਰਿਸ਼ਤੇਦਾਰ ਪਲਵਿੰਦਰ ਸਿੰਘ ਦੀ ਸ਼ਿਕਾਇਤ ’ਤੇ ਜੋਬਨਜੀਤ ਤੇ ਆਕਾਸ਼ ਖ਼ਿਲਾਫ਼ ਕਤਲ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ।
ਥਾਣਾ ਡੇਹਲੋਂ ਦੇ ਐਸਐਚਓ ਪਰਮਦੀਪ ਸਿੰਘ ਨੇ ਦੱਸਿਆ ਕਿ ਲੜਕਾ ਪਰਮਜੀਤ ਸਿੰਘ ਨਾਲ ਅਕਸਰ ਝਗੜਾ ਕਰਦਾ ਰਹਿੰਦਾ ਸੀ। ਜੋਬਨਜੀਤ ਸਿੰਘ ਆਪਣੇ ਪਿਤਾ ਦੀ ਜ਼ਮੀਨ ਚਾਹੁੰਦਾ ਸੀ ਪਰ ਪਰਮਜੀਤ ਸਿੰਘ ਉਸ ਨੂੰ ਕੁਝ ਨਹੀਂ ਦੇਣਾ ਚਾਹੁੰਦਾ ਸੀ। ਜੋਬਨਜੀਤ ਸਿੰਘ ਇੱਕ ਲੜਕੀ ਨਾਲ ਵਿਆਹ ਕਰਵਾਉਣਾ ਚਾਹੁੰਦਾ ਸੀ ਪਰ ਉਸ ਦਾ ਪਿਤਾ ਇਸ ਵਿਆਹ ਲਈ ਰਾਜ਼ੀ ਨਹੀਂ ਸੀ।
ਇਹ ਵੀ ਪੜ੍ਹੋ: Shocking: ਮਰੇ ਹੋਏ ਪੰਛੀ ਕਰਨਗੇ ਇਨਸਾਨਾਂ ਦੀ ਜਾਸੂਸੀ! ਵਿਗਿਆਨੀਆਂ ਦਾ ਕਮਾਲ, ਜਾਣੋ ਕਿਵੇਂ ਹੋਵੇਗੀ ਵਰਤੋਂ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ: Weather Report: ਮੌਸਮ ਨੇ ਲਈ ਕਰਵਟ, ਫਰਵਰੀ 'ਚ ਵਧੀ ਗਰਮੀ, ਸ਼ਿਮਲਾ 'ਚ 17 ਸਾਲ ਦਾ ਟੁੱਟਿਆ ਰਿਕਾਰਡ