Ludhiana News: ਖੰਨਾ 'ਚ ਨੈਸ਼ਨਲ ਹਾਈਵੇ 'ਤੇ ਮੰਡਿਆਲਾ ਕਲਾਂ ਨੇੜੇ ਓਵਰਬ੍ਰਿਜ ਉੱਪਰ ਸੜਕ ਹਾਦਸਾ ਵਾਪਰਿਆ। ਇੱਥੇ ਇੱਕ ਤੇਜ਼ ਰਫ਼ਤਾਰ ਵਾਹਨ ਨੇ ਬੁਲੇਟ ਸਵਾਰ ਨੌਜਵਾਨ ਨੂੰ ਟੱਕਰ ਮਾਰ ਦਿੱਤੀ। ਟੱਕਰ ਮਾਰਨ ਤੋਂ ਬਾਅਦ ਵਾਹਨ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਇਸ ਕਾਰਨ ਬੁਲੇਟ ਸਵਾਰ ਦਾ ਸਿਰ ਸੜਕ 'ਤੇ ਜਾ ਵੱਜਿਆ ਤੇ ਗੰਭੀਰ ਸੱਟਾਂ ਲੱਗਣ ਕਾਰਨ ਉਸ ਦੀ ਹਸਪਤਾਲ 'ਚ ਦੌਰਾਨੇ ਇਲਾਜ ਮੌਤ ਹੋ ਗਈ। 


ਮ੍ਰਿਤਕ ਦੀ ਪਛਾਣ ਸੁਮਿਤ ਠਾਕੁਰ (23) ਵਾਸੀ ਸਮੈਲਾ, ਜ਼ਿਲ੍ਹਾ ਮੰਡੀ (ਹਿਮਾਚਲ ਪ੍ਰਦੇਸ਼) ਵਜੋਂ ਹੋਈ। ਸੁਮਿਤ ਦਾ ਪਰਿਵਾਰ ਹਿਮਾਚਲ ਪ੍ਰਦੇਸ਼ ਤੋਂ ਖੰਨਾ ਪਹੁੰਚ ਗਿਆ ਸੀ ਤੇ ਪੁਲਿਸ ਕੋਲ ਬਿਆਨ ਦਰਜ ਕਰਕੇ ਕਾਰਵਾਈ ਸ਼ੁਰੂ ਕਰਾਈ ਗਈ। ਮਿਲੀ ਜਾਣਕਾਰੀ ਅਨੁਸਾਰ ਸੁਮਿਤ ਠਾਕੁਰ ਡੀਏਵੀ ਜਲੰਧਰ ਵਿਖੇ ਐਮਬੀਏ ਕਰ ਰਿਹਾ ਸੀ। ਉਹ ਨਾਲ ਨਾਲ ਫੌਜ ਵਿੱਚ ਭਰਤੀ ਦੀ ਤਿਆਰੀ ਵੀ ਕਰ ਰਿਹਾ ਸੀ।


ਉਹ ਆਪਣੇ ਬੁਲੇਟ 'ਤੇ ਖੰਨਾ ਤੋਂ ਜਲੰਧਰ ਵੱਲ ਜਾ ਰਿਹਾ ਸੀ ਕਿ ਰਸਤੇ 'ਚ ਇੱਕ ਵਾਹਨ ਨੇ ਉਸ ਨੂੰ ਟੱਕਰ ਮਾਰ ਦਿੱਤੀ। ਗੰਭੀਰ ਜ਼ਖਮੀ ਸੁਮਿਤ ਨੂੰ ਖੰਨਾ ਦੇ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਉੱਥੇ ਇਲਾਜ ਦੌਰਾਨ ਕੁਝ ਸਮੇਂ ਬਾਅਦ ਹੀ ਉਸ ਦੀ ਮੌਤ ਹੋ ਗਈ। ਸੁਮਿਤ ਦੇ ਵੱਡੇ ਭਰਾ ਦੀ ਪਹਿਲਾਂ ਮੌਤ ਹੋ ਚੁੱਕੀ ਹੈ। ਮਾਤਾ-ਪਿਤਾ ਹੁਣ ਇਕੱਲੇ ਰਹਿ ਗਏ ਹਨ। 


ਕੋਟ ਪੁਲਿਸ ਚੌਕੀ ਦੇ ਇੰਚਾਰਜ ਸੁਖਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਟੱਕਰ ਮਾਰਨ ਵਾਲੇ ਵਾਹਨ ਦਾ ਪਤਾ ਲਗਾਉਣ ਲਈ ਸੀਸੀਟੀਵੀ ਫੁਟੇਜ ਦੇਖੀ ਜਾ ਰਹੀ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ


ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ