Punjab News: ਲੁਧਿਆਣਾ ਪੱਛਮੀ ਸੀਟ ਲਈ ਉਪ ਚੋਣ ਦਾ ਐਲਾਨ ਜਲਦੀ ਹੀ ਹੋਣ ਜਾ ਰਿਹਾ ਹੈ। ਆਮ ਆਦਮੀ ਪਾਰਟੀ (AAP) ਨੇ ਇਸ ਚੋਣ ਵਿੱਚ ਰਾਜ ਸਭਾ ਮੈਂਬਰ ਸੰਜੀਵ ਅਰੋੜਾ (Sanjeev Arora) ਨੂੰ ਮੈਦਾਨ ਵਿੱਚ ਉਤਾਰਿਆ ਹੈ। ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ (bharat bhushan ashu) ਕਾਂਗਰਸ ਤੋਂ ਚੋਣ ਲੜ ਰਹੇ ਹਨ। ਸ਼੍ਰੋਮਣੀ ਅਕਾਲੀ ਦਲ (Shiromni Akali Dal) ਨੇ ਅਜੇ ਆਪਣੇ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਹੈ। ਇਸ ਦੌਰਾਨ ਭਾਜਪਾ (BJP) ਵੱਲੋਂ ਪੋਲੀਵੁੱਡ ਅਦਾਕਾਰ ਅਤੇ ਭਾਜਪਾ ਨੇਤਾ ਕਮਲਦੀਪ ਸਿੰਘ ਉਰਫ ਹੌਬੀ ਧਾਲੀਵਾਲ (Hobby Dhaliwal) ਦੇ ਨਾਮ 'ਤੇ ਚਰਚਾ ਸ਼ੁਰੂ ਹੋ ਗਈ ਹੈ।

ਦੱਸ ਦਈਏ ਕਿ ਅਦਾਕਾਰ ਨੇ ਲੋਕ ਸਭਾ ਚੋਣਾਂ ਦੌਰਾਨ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦੇ ਹੱਕ ਵਿੱਚ ਪ੍ਰਚਾਰ ਕੀਤਾ ਸੀ। ਹੌਬੀ ਧਾਲੀਵਾਲ ਭਾਜਪਾ ਵਿੱਚ ਇੱਕ ਸਰਗਰਮ ਆਗੂ ਹੈ। ਹਾਲ ਹੀ ਵਿੱਚ ਧਾਲੀਵਾਲ ਨੇ ਪੱਛਮੀ ਸੀਟ ਦੇ ਚੋਣ ਨਿਗਰਾਨ ਨਰਿੰਦਰ ਸਿੰਘ ਰੈਨਾ ਨਾਲ ਵੀ ਮੁਲਾਕਾਤ ਕੀਤੀ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਮਲਦੀਪ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਚੋਣ ਲੜਨ ਦਾ ਦਾਅਵਾ ਪ੍ਰਗਟ ਕੀਤਾ ਹੈ। ਜੇ ਪਾਰਟੀ ਉਨ੍ਹਾਂ ਨੂੰ ਟਿਕਟ ਦਿੰਦੀ ਹੈ ਤਾਂ ਉਹ ਜ਼ਰੂਰ ਚੋਣ ਲੜਨਗੇ। ਧਾਲੀਵਾਲ ਦੇ ਅਨੁਸਾਰ, ਉਹ ਦੇਸ਼ ਵਿੱਚ ਜਿੱਥੋਂ ਵੀ ਪਾਰਟੀ ਉਨ੍ਹਾਂ ਨੂੰ ਚੋਣ ਲੜਨ ਲਈ ਕਹੇਗੀ, ਉੱਥੋਂ ਚੋਣ ਲੜਨ ਲਈ ਤਿਆਰ ਹਨ।

ਕੌਣ ਨੇ ਹੌਬੀ ਧਾਲੀਵਾਲ ?

ਕਮਲਦੀਪ ਸਿੰਘ (ਹੌਬੀ ਧਾਲੀਵਾਲ) ਇੱਕ ਅਦਾਕਾਰ ਤੇ ਸਿਆਸਤਦਾਨ ਵੀ ਹਨ। ਉਸਨੇ ਆਪਣੇ ਕਰੀਅਰ ਦੀ ਸ਼ੁਰੂਆਤ 2012 ਵਿੱਚ ਪਹਿਲੀ ਫਿਲਮ burrraahh ਨਾਲ ਕੀਤੀ। ਇਸ ਤੋਂ ਬਾਅਦ ਬਹੁਤ ਸ਼ਾਨਦਾਰ ਫਿਲਮਾਂ ਵਿੱਚ ਅਦਾਕਾਰੀ ਕੀਤੀ ਜਿਸ ਵਿੱਚ ਅੰਗਰੇਜ਼ (2015), ਲਾਹੌਰੀਏ (2017) ਅਤੇ ਅਰਦਾਸ ਕਰਾਂ (2019) ਆਦਿ ਸ਼ਾਮਲ ਸਨ। ਦੱਸ ਦਈਏ ਕਿ ਹੌਬੀ ਧਾਲੀਵਾਲ ਦਾ ਜਨਮ ਸੰਗਰੂਰ ਵਿੱਚ ਹੋਇਆ ਸੀ। ਉਸਨੇ ਪਟਿਆਲਾ ਦੇ ਇੱਕ ਸਰਕਾਰੀ ਸਕੂਲ ਵਿੱਚ ਪੜ੍ਹਾਈ ਕੀਤੀ ਤੇ ਸਰਕਾਰੀ ਮਹਿੰਦਰਾ ਕਾਲਜ, ਪਟਿਆਲਾ, ਤੋਂ ਗ੍ਰੈਜੂਏਸ਼ਨ ਕੀਤੀ। ਹੌਬੀ ਧਾਲੀਵਾਲ ਨੇ ਫੈਸ਼ਨ ਡਿਜ਼ਾਈਨਰ ਲਿਲੀ ਧਾਲੀਵਾਲ ਨਾਲ ਵਿਆਹ ਕਰਵਾ ਲਿਆ ਹੈ। ਹੌਬੀ ਦੇ ਦੋ ਬੱਚੇ ਹਨ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।