ਪੜਚੋਲ ਕਰੋ

ਲੁਧਿਆਣਾ ਜੇਲ੍ਹ 'ਚ ਮੱਚਿਆ ਹੜਕੰਪ, ਗਲਤ ਕੰਮ ਕਰਦੇ ਹੋਏ ਇਹ ਮੁਲਾਜ਼ਮ ਕੀਤਾ ਗ੍ਰਿਫ਼ਤਾਰ, ਹੋਇਆ ਪਰਚਾ, ਟਾਵਰ ’ਤੇ ਸੀ ਡਿਊਟੀ, ਬਾਹਰੋਂ ਸਮਾਨ ਫੜ ਕੇ ਅੰਦਰ ਸੁੱਟਦਾ...

ਲੁਧਿਆਣਾ ਸੈਂਟਰਲ ਜੇਲ੍ਹ ਦੀ ਸੁਰੱਖਿਆ ’ਚ ਤੈਨਾਤ ਕਰਮਚਾਰੀ ਹੀ ਗੜਬੜੀਆਂ ’ਚ ਸ਼ਾਮਲ ਨਿਕਲੇ ਹਨ। ਜੇਲ੍ਹ ਪ੍ਰਸ਼ਾਸਨ ਨੇ ਡਿਊਟੀ ਦੌਰਾਨ ਜੇਲ੍ਹ ਦੇ ਅੰਦਰ ਮੋਬਾਈਲ ਸੁੱਟਣ ਦੇ ਦੋਸ਼ ’ਚ ਇੱਕ ਹੋਮਗਾਰਡ ਨੂੰ ਕਾਬੂ ਕੀਤਾ ਹੈ।

ਲੁਧਿਆਣਾ ਸੈਂਟਰਲ ਜੇਲ੍ਹ ਦੀ ਸੁਰੱਖਿਆ ’ਚ ਤੈਨਾਤ ਕਰਮਚਾਰੀ ਹੀ ਗੜਬੜੀਆਂ ’ਚ ਸ਼ਾਮਲ ਨਿਕਲੇ ਹਨ। ਜੇਲ੍ਹ ਪ੍ਰਸ਼ਾਸਨ ਨੇ ਡਿਊਟੀ ਦੌਰਾਨ ਜੇਲ੍ਹ ਦੇ ਅੰਦਰ ਮੋਬਾਈਲ ਸੁੱਟਣ ਦੇ ਦੋਸ਼ ’ਚ ਇੱਕ ਹੋਮਗਾਰਡ ਨੂੰ ਕਾਬੂ ਕੀਤਾ ਹੈ। ਜੇਲ੍ਹ ਅਧਿਕਾਰੀਆਂ ਨੇ ਦੋਸ਼ੀ ਹੋਮਗਾਰਡ ਨੂੰ ਥਾਣਾ ਡਿਵੀਜ਼ਨ ਨੰਬਰ ਸੱਤ ਦੀ ਪੁਲਿਸ ਦੇ ਹਵਾਲੇ ਕਰ ਦਿੱਤਾ ਹੈ।

ਪੁਲਿਸ ਨੇ ਦੋਸ਼ੀ ਹੋਮਗਾਰਡ ਖ਼ਿਲਾਫ਼ ਥਾਣਾ ਡਿਵੀਜ਼ਨ ਨੰਬਰ ਸੱਤ ’ਚ ਜੇਲ੍ਹ ਐਕਟ ਤਹਿਤ ਪਰਚਾ ਦਰਜ ਕਰ ਲਿਆ ਹੈ। ਦੋਸ਼ੀ ਦਾ ਨਾਮ ਵਿਸ਼ਾਲ ਕੁਮਾਰ ਹੈ, ਜੋ ਮੂਲ ਤੌਰ ’ਤੇ ਜੰਮੂ ਕਸ਼ਮੀਰ ਦਾ ਰਹਿਣ ਵਾਲਾ ਹੈ। ਉਸ ਦੀ ਡਿਊਟੀ ਜੇਲ੍ਹ ਦੇ ਟਾਵਰ ’ਤੇ ਲੱਗੀ ਹੋਈ ਸੀ। ਇਹ ਮਾਮਲਾ ਡਿਪਟੀ ਸੁਪਰਿੰਟੈਂਡੈਂਟ ਜੇਲ੍ਹ ਸੁਰਜੀਤ ਸਿੰਘ ਦੀ ਸ਼ਿਕਾਇਤ ’ਤੇ ਦਰਜ ਕੀਤਾ ਗਿਆ ਹੈ।

ਹੋਮਗਾਰਡ ਨੇ ਜੇਲ੍ਹ ਦੇ ਅੰਦਰ ਸੁੱਟੇ 3 ਮੋਬਾਈਲ

ਡਿਪਟੀ ਸੁਪਰਿੰਟੈਂਡੈਂਟ ਜੇਲ੍ਹ ਸੁਰਜੀਤ ਸਿੰਘ ਨੇ ਪੁਲਿਸ ਨੂੰ ਦੱਸਿਆ ਕਿ 27 ਜਨਵਰੀ ਨੂੰ ਸਵੇਰੇ ਕਰੀਬ 7:40 ਵਜੇ ਵਾਰਡ ਨੰਬਰ-02 ਦੀ ਬੈਰਕ ਵੱਲ ਬਾਹਰੋਂ ਇੱਕ ਸੂਟ ਸੁੱਟਿਆ ਗਿਆ। ਜਾਂਚ ਕਰਨ ’ਤੇ ਉਸ ਸੂਟ ਦੇ ਅੰਦਰੋਂ ਤਿੰਨ ਮੋਬਾਈਲ ਫ਼ੋਨ ਬਰਾਮਦ ਹੋਏ।

ਮਾਮਲੇ ਦੀ ਜਾਂਚ ਤੋਂ ਬਾਅਦ ਇਹ ਸਾਹਮਣੇ ਆਇਆ ਕਿ ਇਹ ਤਿੰਨੇ ਮੋਬਾਈਲ ਜੇਲ੍ਹ ਦੇ ਅੰਦਰ ਹੋਮਗਾਰਡ ਕਰਮਚਾਰੀ ਵਿਸ਼ਾਲ ਕੁਮਾਰ ਵੱਲੋਂ ਸੁੱਟੇ ਗਏ ਸਨ। ਜਦੋਂ ਜੇਲ੍ਹ ਅਧਿਕਾਰੀਆਂ ਨੇ ਉਸ ਨਾਲ ਪੁੱਛਗਿੱਛ ਕੀਤੀ ਤਾਂ ਪਹਿਲਾਂ ਉਸ ਨੇ ਇਨਕਾਰ ਕਰ ਦਿੱਤਾ, ਪਰ ਬਾਅਦ ਵਿੱਚ ਉਸ ਨੇ ਕਬੂਲ ਕਰ ਲਿਆ ਕਿ ਇਹ ਤਿੰਨੇ ਮੋਬਾਈਲ ਉਸ ਨੇ ਹੀ ਜੇਲ੍ਹ ਦੇ ਅੰਦਰ ਸੁੱਟੇ ਸਨ।

ਜੇਲ੍ਹ ਟਾਵਰ ’ਤੇ ਤੈਨਾਤ ਕਰਮਚਾਰੀਆਂ ਨਾਲ ਕਰਦੇ ਹਨ ਸੰਪਰਕ

ਜਾਂਚ ਅਧਿਕਾਰੀ ਏਐਸਆਈ ਗੁਰਦਿਆਲ ਸਿੰਘ ਨੇ ਦੱਸਿਆ ਕਿ ਜੇਲ੍ਹ ਦੀ ਸੁਰੱਖਿਆ ਦੀਵਾਰਾਂ ’ਤੇ ਟਾਵਰ ਬਣੇ ਹੋਏ ਹਨ, ਜਿਨ੍ਹਾਂ ’ਤੇ ਹੋਮਗਾਰਡ ਦੇ ਕਰਮਚਾਰੀ ਤੈਨਾਤ ਰਹਿੰਦੇ ਹਨ। ਉਨ੍ਹਾਂ ਦੱਸਿਆ ਕਿ ਆਰੋਪੀ ਵਿਸ਼ਾਲ ਕੁਮਾਰ ਦੀ ਡਿਊਟੀ ਵੀ ਉਸੇ ਟਾਵਰ ’ਤੇ ਸੀ।

ਉਨ੍ਹਾਂ ਮੁਤਾਬਕ, ਬਾਹਰੋਂ ਮੋਬਾਈਲ ਸੁੱਟਣ ਵਾਲੇ ਵਿਅਕਤੀ ਨੇ ਵਿਸ਼ਾਲ ਕੁਮਾਰ ਨਾਲ ਸੰਪਰਕ ਕੀਤਾ ਅਤੇ ਉਸਨੂੰ ਤਿੰਨ ਮੋਬਾਈਲ ਦਿੱਤੇ। ਵਿਸ਼ਾਲ ਕੁਮਾਰ ਨੇ ਉਹ ਮੋਬਾਈਲ ਕੱਪੜੇ ਵਿੱਚ ਲਪੇਟ ਕੇ ਜੇਲ੍ਹ ਦੇ ਅੰਦਰ ਸੁੱਟ ਦਿੱਤੇ, ਪਰ ਜੇਲ੍ਹ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਕਾਬੂ ਕਰ ਲਿਆ। ਜਾਂਚ ਅਧਿਕਾਰੀ ਨੇ ਕਿਹਾ ਕਿ ਇਹ ਮੋਬਾਈਲ ਕਿਸ ਕੈਦੀ ਤੱਕ ਪਹੁੰਚਾਉਣੇ ਸਨ, ਇਸ ਬਾਰੇ ਹਾਲੇ ਪੁੱਛਗਿੱਛ ਜਾਰੀ ਹੈ।

ਜੇਲ੍ਹ ਦੀ ਡਿਉੜੀ ’ਤੇ ਲੱਗੇ ਹਨ ਸਕੈਨਰ

ਜੇਲ੍ਹ ਦੀ ਡਿਉੜੀ ਰਾਹੀਂ ਮੋਬਾਈਲ ਜਾਂ ਹੋਰ ਸਮਾਨ ਅੰਦਰ ਲੈ ਜਾਣਾ ਕਾਫ਼ੀ ਮੁਸ਼ਕਲ ਹੁੰਦਾ ਹੈ। ਜੇਲ੍ਹ ਦੀ ਡਿਉੜੀ ’ਤੇ ਸਕੈਨਰ ਲੱਗੇ ਹੋਏ ਹਨ ਅਤੇ ਉੱਥੇ ਹਰ ਸਮਾਨ ਅਤੇ ਹਰ ਵਿਅਕਤੀ ਦੀ ਪੂਰੀ ਤਰ੍ਹਾਂ ਜਾਂਚ ਕੀਤੀ ਜਾਂਦੀ ਹੈ। ਇਸ ਲਈ ਜੇਲ੍ਹ ਅੰਦਰ ਬੈਠੇ ਕੈਦੀਆਂ ਦੇ ਰਿਸ਼ਤੇਦਾਰ ਗਾਰਡਾਂ ਨਾਲ ਸੰਪਰਕ ਕਰਕੇ ਸਾਮਾਨ ਅੰਦਰ ਭੇਜ ਦਿੰਦੇ ਹਨ।

ਕੈਦੀਆਂ ਕੋਲੋਂ 2 ਮੋਬਾਈਲ ਬਰਾਮਦ

ਉੱਧਰ, ਜੇਲ੍ਹ ਵਿੱਚ ਦੋ ਹੋਰ ਕੈਦੀਆਂ ਕੋਲੋਂ ਵੀ ਮੋਬਾਈਲ ਫੋਨ ਬਰਾਮਦ ਹੋਏ ਹਨ। ਇਹ ਮੋਬਾਈਲ ਕਰੀਬ ਇੱਕ ਮਹੀਨਾ ਪਹਿਲਾਂ ਮਿਲੇ ਸਨ। ਜਾਂਚ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਨੇ ਹੁਣ ਥਾਣਾ ਡਿਵੀਜ਼ਨ ਨੰਬਰ ਸੱਤ ਨੂੰ ਸ਼ਿਕਾਇਤ ਦਿੱਤੀ ਹੈ। ਇਸ ’ਤੇ ਪੁਲਿਸ ਨੇ ਲਵ ਗਿੱਲ ਅਤੇ ਕਰਨਵੀਰ ਸਿੰਘ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।

 

ਟਾਪ ਹੈਡਲਾਈਨ

ਲੁਧਿਆਣਾ 'ਚ ਲਾਸ਼ ਲੈਕੇ 1KM ਘੁੰਮਦਾ ਰਿਹਾ ਹਤਿਆਰਾ, ਇੱਟ ਨਾਲ ਮਾਰ ਕੇ ਕੀਤਾ ਕਤਲ; ਹੋਇਆ ਵੱਡਾ ਖੁਲਾਸਾ
ਲੁਧਿਆਣਾ 'ਚ ਲਾਸ਼ ਲੈਕੇ 1KM ਘੁੰਮਦਾ ਰਿਹਾ ਹਤਿਆਰਾ, ਇੱਟ ਨਾਲ ਮਾਰ ਕੇ ਕੀਤਾ ਕਤਲ; ਹੋਇਆ ਵੱਡਾ ਖੁਲਾਸਾ
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Punjab News: ਪੰਜਾਬ 'ਚ ਵੱਡੀ ਵਾਰਦਾਤ, ਪ੍ਰਾਪਰਟੀ ਡੀਲਰ ਦਾ ਸ਼ਰੇਆਮ ਗੋਲੀਆਂ ਮਾਰ ਕਤਲ, ਪਿਤਾ ਬੋਲੇ- 'ਮੂਸੇਵਾਲਾ ਵਾਂਗ ਭੁੰਨਿਆ...'
ਪੰਜਾਬ 'ਚ ਵੱਡੀ ਵਾਰਦਾਤ, ਪ੍ਰਾਪਰਟੀ ਡੀਲਰ ਦਾ ਸ਼ਰੇਆਮ ਗੋਲੀਆਂ ਮਾਰ ਕਤਲ, ਪਿਤਾ ਬੋਲੇ- 'ਮੂਸੇਵਾਲਾ ਵਾਂਗ ਭੁੰਨਿਆ...'
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ ਦੇ ਐਮਰਜੈਂਸੀ ਵਾਰਡ ਦੇ ਬਾਹਰ ਇੱਟਾਂ ਅਤੇ ਪੱਥਰਬਾਜ਼ੀ, ਹਥੌੜਿਆਂ ਨਾਲ ਵਾਹਨਾਂ ਦੀ ਭੰਨਤੋੜ, ਜਾਣੋ ਪੂਰਾ ਮਾਮਲਾ...
ਪੰਜਾਬ ਦੇ ਮਸ਼ਹੂਰ ਹਸਪਤਾਲ ਦੇ ਐਮਰਜੈਂਸੀ ਵਾਰਡ ਦੇ ਬਾਹਰ ਇੱਟਾਂ ਅਤੇ ਪੱਥਰਬਾਜ਼ੀ, ਹਥੌੜਿਆਂ ਨਾਲ ਵਾਹਨਾਂ ਦੀ ਭੰਨਤੋੜ, ਜਾਣੋ ਪੂਰਾ ਮਾਮਲਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
Embed widget