ਮੀਂਹ ਦਾ ਕਹਿਰ, ਢਹਿ-ਢੇਰੀ ਹੋਈ ਸਾਲਾਂ ਦੀ ਮਿਹਨਤ; ਥੋੜਾ ਸਮਾਂ ਪਹਿਲਾਂ ਹੀ ਬਣਾਇਆ ਸੀ ਸੁਪਨਿਆ ਦਾ ਆਸ਼ਿਆਨਾ
Ludhiana News: ਪੰਜਾਬ ਵਿੱਚ ਲਗਾਤਾਰ ਪੈ ਰਹੇ ਮੀਂਹ ਨੇ ਕਹਿਰ ਮਚਾਇਆ ਹੋਇਆ ਹੈ ਜਿਸ ਕਰਕੇ ਲੋਕਾਂ ਦਾ ਕਾਫੀ ਨੁਕਸਾਨ ਵੀ ਹੋਇਆ ਹੈ। ਉੱਥੇ ਹੀ ਲੁਧਿਆਣਾ ਵਿੱਚ ਮੀਂਹ ਕਰਕੇ ਘਰ ਢਹਿ ਗਿਆ, ਜਿਸ ਦੀ ਵੀਡੀਓ ਹੁਣ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ।

Ludhiana News: ਪੰਜਾਬ ਵਿੱਚ ਲਗਾਤਾਰ ਪੈ ਰਹੇ ਮੀਂਹ ਨੇ ਕਹਿਰ ਮਚਾਇਆ ਹੋਇਆ ਹੈ ਜਿਸ ਕਰਕੇ ਲੋਕਾਂ ਦਾ ਕਾਫੀ ਨੁਕਸਾਨ ਵੀ ਹੋਇਆ ਹੈ। ਉੱਥੇ ਹੀ ਲੁਧਿਆਣਾ ਵਿੱਚ ਮੀਂਹ ਕਰਕੇ ਘਰ ਢਹਿ ਗਿਆ, ਜਿਸ ਦੀ ਵੀਡੀਓ ਹੁਣ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਘਰ ਦੇ ਮਾਲਕ ਪਵਨ ਕੁਮਾਰ ਨੇ ਦੱਸਿਆ ਕਿ ਉਸ ਨੇ ਇਹ ਘਰ 8-9 ਸਾਲ ਪਹਿਲਾਂ ਬਣਾਇਆ ਸੀ। ਇਹ ਘਟਨਾ ਖੰਨਾ ਦੇ ਰਾਹੋਂ ਵਿੱਚ ਵਾਪਰੀ ਸੀ, ਜਿੱਥੇ ਇਹ ਘਰ 31 ਅਗਸਤ ਨੂੰ ਢਹਿ ਗਿਆ ਸੀ, ਪਰ ਹੁਣ ਜਾਣਕਾਰੀ ਸਾਹਮਣੇ ਆਈ ਹੈ।
ਘਟਨਾ ਦਾ ਮੁੱਖ ਕਾਰਨ ਘਰ ਦੇ ਨਾਲ ਲੱਗਦੀ ਗੈਰ-ਕਾਨੂੰਨੀ ਕਲੋਨੀ ਲਈ ਪੁੱਟੀ ਗਈ 5 ਫੁੱਟ ਡੂੰਘੀ ਨੀਂਹ ਹੈ। ਮੀਂਹ ਦੌਰਾਨ ਇਹ ਨੀਂਹ ਪਾਣੀ ਨਾਲ ਭਰ ਗਈ। ਇਸ ਨਾਲ ਘਰ ਦੀ ਨੀਂਹ ਕਮਜ਼ੋਰ ਹੋ ਗਈ ਅਤੇ ਇਹ ਢਹਿ ਗਿਆ। ਘਰ ਦਾ ਪਿਛਲਾ ਹਿੱਸਾ ਪੂਰੀ ਤਰ੍ਹਾਂ ਢਹਿ ਗਿਆ। ਇਸ ਵਿੱਚ ਉੱਪਰ ਵਾਲੇ ਦੋ ਕਮਰੇ ਅਤੇ ਹੇਠਾਂ ਹਾਲ ਸ਼ਾਮਲ ਹਨ।
ਖੁਸ਼ਕਿਸਮਤੀ ਨਾਲ, ਘਟਨਾ ਸਮੇਂ ਪਰਿਵਾਰ ਘਰ ਦੇ ਸਾਹਮਣੇ ਵਾਲੇ ਹਿੱਸੇ ਵਿੱਚ ਸੀ, ਇਸ ਲਈ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਘਰ ਦੇ ਮਾਲਕ ਨੂੰ ਲੱਖਾਂ ਰੁਪਏ ਦਾ ਨੁਕਸਾਨ ਹੋਇਆ ਹੈ। ਆਸ-ਪਾਸ ਦੇ ਘਰ ਦੇ ਮਾਲਕ ਵੀ ਆਪਣੇ ਘਰਾਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਤ ਹਨ।
ਗੁਆਂਢੀ ਸੁਖਵਿੰਦਰ ਸਿੰਘ ਨੇ ਕਿਹਾ ਕਿ ਉਸ ਨੇ ਘਰ ਡਿੱਗਦਾ ਦੇਖਿਆ। ਉਹ ਆਪਣੇ ਘਰ ਦੀ ਸੁਰੱਖਿਆ ਨੂੰ ਲੈ ਕੇ ਚਿੰਤਤ ਹੈ। ਐਸਡੀਐਮ ਡਾ. ਬਲਜਿੰਦਰ ਸਿੰਘ ਢਿੱਲੋਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਇਸ ਘਟਨਾ ਬਾਰੇ ਕੋਈ ਜਾਣਕਾਰੀ ਨਹੀਂ ਹੈ। ਉਨ੍ਹਾਂ ਕਿਹਾ ਕਿ ਉਹ ਜਲਦੀ ਹੀ ਮਾਮਲੇ ਦੀ ਜਾਂਚ ਲਈ ਇੱਕ ਟੀਮ ਭੇਜਣਗੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















